ਸ਼੍ਰੋਮਣੀ ਅਕਾਲੀ ਦਲ ਬਜਟ ਸੈਸ਼ਨ ਦੇ ਉਦਘਾਟਨੀ ਦਿਨ ਵਿਧਾਨ ਸਭਾ ਦਾ ਕਰੇਗਾ ਘਿਰਾਓ

ਸ਼੍ਰੋਮਣੀ ਅਕਾਲੀ ਦਲ ਬਜਟ ਸੈਸ਼ਨ ਦੇ ਉਦਘਾਟਨੀ ਦਿਨ ਵਿਧਾਨ ਸਭਾ ਦਾ ਕਰੇਗਾ ਘਿਰਾਓ (ਫਾਇਲ ਫੋਟੋ)
ਕੋਰ ਕਮੇਟੀ ਨੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਕੀਮਤਾਂ ਵਿਚ ਲੱਕ ਤੋੜਵੇਂ ਵਾਧੇ ਦੀ ਕੀਤੀ ਜ਼ੋਰਦਾਰ ਨਿਖੇਧੀ
- news18-Punjabi
- Last Updated: February 23, 2021, 8:24 AM IST
''ਸ਼੍ਰੋਮਣੀ ਅਕਾਲੀ ਦਲ ਆਉਂਦੇ ਬਜਟ ਸੈਸ਼ਨ ਦੇ ਉਦਘਾਟਨੀ ਦਿਨ 1 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰੇਗਾ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਗੁਟਕਾ ਸਾਹਿਬ ਦੀ ਚੁੱਕੀ ਸਹੁੰ ਤੋੜਨ ਦੀ ਬੇਅਦਬੀ ਭਰੀ ਕਾਰਵਾਈ ਖਿਲਾਫ ਲੋਕਾਂ ਵਿਚ ਵਿਆਪਕ ਰੋਸ ਪ੍ਰਤੀ ਆਵਾਜ਼ ਬੁਲੰਦ ਕਰੇਗਾ।''
ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਸ਼ਾਮ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿਚ ਲਏ ਫੈਸਲਿਆਂ ਦੇ ਵੇਰਵੇ ਦਿੰਦਿਆਂ ਸ੍ਰੀ ਬਾਦਲ ਨੇ ਪ੍ਰਮੁੱਖ ਸਲਾਹਕਾਰ ਸ੍ਰੀ ਹਰਚਰਨ ਬੈਂਸ ਨੇ ਦੱਸਿਆ ਕਿ ਪਾਰਟੀ ਦੇ ਰੋਸ ਪ੍ਰਦਰਸ਼ਨ ਦਾ ਮੁੱਖ ਧੁਰਾ ਲੋਕਾਂ ਦੇ ਲੱਕ ਤੋੜਵੇ ਬਿਜਲੀ ਦਰਾਂ ਵਿਚ ਵਾਧੇ ਤੇ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਟੈਕਸਾਂ ਵਿਚ ਕੀਤੇ ਵਾਧੇ ਦੀ ਬਦੌਲਤ ਜਦੋਂ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਡਿੱਗ ਰਹੀਆਂ ਹਨ, ਉਦੋਂ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਹੈਰਾਨੀਜਨਕ ਵਾਧਾ ਰਹੇਗਾ ।
ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਕਾਂਗਰਸ ਸਰਕਾਰ ਵੱਲੋਂ ਪੋਸਟ ਮੈ੍ਰਟਿਕ ਸਕਾਲਰਸ਼ਿਪ ਦੇਣ ਤੋਂ ਇਨਕਾਰ ਕਰ ਕੇ ਦਲਿਤ ਨੌਜਵਾਨਾਂ ਪ੍ਰਤੀ ਵਿਖਾਈ ਬੇਰੁਖੀ ਦੀ ਵੀ ਨਿਖੇਧੀ ਕੀਤੀ ਗਈ। ਪਾਰਟੀ ਨੇ ਭਾਰਤ ਸਰਕਾਰ ਵੱਲੋਂ ਕੋਰੋਨਾ ਦਾ ਬਹਾਨਾ ਵਰਤ ਕੇ ਪਾਕਿਸਤਾਨ ਵਿਚ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਜੱਥੇ ਨੂੰ ਆਗਿਆ ਨਾ ਦੇਣ ਨੂੰ ਧਾਰਮਿਕ ਭਾਵਨਾਵਾਂ ’ਤੇ ਵੱਡਾ ਹਮਲਾ ਕਰਾਰ ਦਿੱਤਾ ਜਦਕਿ ਸਰਕਾਰ ਆਪ ਕੋਰੋਨਾ ਵਾਇਰਸ ਦੇ ਖਿਲਾਫ ਸਫਲਤਾ ਦੇ ਵੱਡੇ ਦਾਅਵੇ ਕਰ ਰਹੀ ਹੈ। ਪਾਰਟੀ ਨੇ ਸਪਸ਼ਟ ਕੀਤਾ ਕਿ ਦਿੱਲੀ ਦੇ ਤਖ਼ਤ ’ਤੇ ਬਿਰਾਜਮਾਨ ਮੌਜੂਦਾ ਸਰਕਾਰ ਨੂੰ ਸੱਤਾ ਦਾ ਨਸ਼ਾ ਚੜ੍ਹਿਆ ਹੋਇਆ ਹੈ ਤੇ ਇਸ ਨੂੰ ਦੇਸ਼ ਦੇ ਲੋਕਾਂ ਖਾਸ ਤੌਰ ’ਤੇ ਸਿੱਖਾਂ ਤੇ ਹੋਰ ਘੱਟ ਗਿਣਤੀਆਂ ਦੀਆਂ ਭਾਵਨਾਵਾਂ ਦੀ ਕੋਈ ਪਰਵਾਹ ਨਹੀਂ ਹੈ। ਉਹਨਾਂ ਕਿਹਾ ਕਿ ਸਰਕਾਰ ਤੇ ਪ੍ਰਾਈਵੇਟ ਨਾਗਰਿਕਾਂ ਦੇ ਸਫਰ ਦੀਆਂ ਹੋਰ ਸਾਰੀਆਂ ਗਤੀਵਿਧੀਆਂ ਵਾਇਰਸ ਤੋਂ ਬਿਨਾਂ ਪ੍ਰਭਾਵਤ ਹੋਏ ਜਾਰੀ ਹਨ ਪਰ ਸਰਕਾਰ ਨੂੰ ਸਿਰਫ ਸਿੱਖਾਂ ਦੀ ਧਾਰਿਮਕ ਯਾਤਰਾ ਸਿਹਤ ਲਈ ਖ਼ਤਰਾ ਦਿਸ ਰਹੀ ਹੈ।
ਸ੍ਰੀ ਬੈਂਸ ਨੇ ਦੱਸਿਆ ਕਿ 1 ਮਾਰਚ ਨੂੰ ਪਾਰਟੀ ਦੇ ਵਰਕਰ ਸੈਕਟਰ 25 ਵਿਚ ਸਵੇਰੇ ਇਕੱਤਰ ਹੋਣਗੇ ਜਿਥੋਂ ਉਹ ਵਿਧਾਨ ਸਭਾ ਵੱਲ ਕੂਚ ਕਰਨਗੇ। ਪਾਰਟੀ ਨੇ ਕੇਂਦਰ ਦੇ ਤਿੰਨ ਕਾਨੁੰਨਾਂ ਖਿਲਾਫ ਚਲ ਰਹੇ ਸੰਘਰਸ਼ ਵਿਚ ਜਾਨਾਂ ਕੁਰਬਾਨ ਕਰਨ ਵਾਲੇ ਸਾਰੇ ਕਿਸਾਨਾਂ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ। ਕੋਰ ਕਮੇਟੀ ਨੇ ਇਹਨਾਂ ਕਿਸਾਨਾਂ ਨੂੰ ਕਿਸਾਨੀ ਤੇ ਖੁਸ਼ਹਾਲ ਪੰਜਾਬ ਵਾਸਤੇ ਸ਼ਹੀਦ ਹੋਏ ਸੂਰਮੇ ਕਰਾਰ ਦਿੱਤਾ ਤੇ ਕਿਹਾ ਕਿ ਇਹਨਾਂ ਨੇ ਪੰਜਾਬ ਦੀਆਂ ਭਵਿੱਖੀ ਪੀੜੀਆਂ ਨੂੰ ਨਿਆਂ ਦੁਆਉਣ ਵਾਸਤੇ ਆਪਣੀਆਂ ਜਾਨਾਂ ਵਾਰ ਦਿੱਤੀਆਂ।
ਪਾਰਟੀ ਨੇ ਸੀਨੀਅਰ ਆਗੂ ਬੀਬੀ ਸਤਵੰਤ ਕੌਰ ਸੰਧੂ ਦੀ ਮੌਤ ’ਤੇ ਵੀ ਅਫਸੋਸ ਪ੍ਰਗਟ ਕੀਤਾ ਤੇ ਉਹਨਾਂ ਵੱਲੋਂ ਪੰਥ, ਪੰਜਾਬ ਤੇ ਸ਼੍ਰੋਮਣੀ ਅਕਾਲੀ ਦਲ ਲਈ ਦਿੱਤੀਆਂ ਲਾ ਸਿਮਾਲ ਸੇਵਾਵਾਂ ਤੇ ਨਿਰਸਵਾਰਥ ਕੁਰਬਾਨੀਆਂ ਨੂੰ ਵੀ ਯਾਦ ਕੀਤਾ। ਪਾਰਟੀ ਨੇ ਸੀਨੀਅਰ ਪੱਤਰਕਾਰ ਜਗਜੀਤ ਸਿੰਘ ਦਰਦੀ ਦੇ ਸਪੁੱਤ ਸਤਿਬੀਰ ਸਿੰਘ ਦਰਦੀ ਦੇ ਅਕਾਲ ਚਲਾਣੇ ’ਤੇ ਵੀ ਦੁੱਖ ਪ੍ਰਗਟ ਕੀਤਾ।
ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਸ਼ਾਮ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿਚ ਲਏ ਫੈਸਲਿਆਂ ਦੇ ਵੇਰਵੇ ਦਿੰਦਿਆਂ ਸ੍ਰੀ ਬਾਦਲ ਨੇ ਪ੍ਰਮੁੱਖ ਸਲਾਹਕਾਰ ਸ੍ਰੀ ਹਰਚਰਨ ਬੈਂਸ ਨੇ ਦੱਸਿਆ ਕਿ ਪਾਰਟੀ ਦੇ ਰੋਸ ਪ੍ਰਦਰਸ਼ਨ ਦਾ ਮੁੱਖ ਧੁਰਾ ਲੋਕਾਂ ਦੇ ਲੱਕ ਤੋੜਵੇ ਬਿਜਲੀ ਦਰਾਂ ਵਿਚ ਵਾਧੇ ਤੇ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਟੈਕਸਾਂ ਵਿਚ ਕੀਤੇ ਵਾਧੇ ਦੀ ਬਦੌਲਤ ਜਦੋਂ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਡਿੱਗ ਰਹੀਆਂ ਹਨ, ਉਦੋਂ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਹੈਰਾਨੀਜਨਕ ਵਾਧਾ ਰਹੇਗਾ ।
ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਕਾਂਗਰਸ ਸਰਕਾਰ ਵੱਲੋਂ ਪੋਸਟ ਮੈ੍ਰਟਿਕ ਸਕਾਲਰਸ਼ਿਪ ਦੇਣ ਤੋਂ ਇਨਕਾਰ ਕਰ ਕੇ ਦਲਿਤ ਨੌਜਵਾਨਾਂ ਪ੍ਰਤੀ ਵਿਖਾਈ ਬੇਰੁਖੀ ਦੀ ਵੀ ਨਿਖੇਧੀ ਕੀਤੀ ਗਈ। ਪਾਰਟੀ ਨੇ ਭਾਰਤ ਸਰਕਾਰ ਵੱਲੋਂ ਕੋਰੋਨਾ ਦਾ ਬਹਾਨਾ ਵਰਤ ਕੇ ਪਾਕਿਸਤਾਨ ਵਿਚ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਜੱਥੇ ਨੂੰ ਆਗਿਆ ਨਾ ਦੇਣ ਨੂੰ ਧਾਰਮਿਕ ਭਾਵਨਾਵਾਂ ’ਤੇ ਵੱਡਾ ਹਮਲਾ ਕਰਾਰ ਦਿੱਤਾ ਜਦਕਿ ਸਰਕਾਰ ਆਪ ਕੋਰੋਨਾ ਵਾਇਰਸ ਦੇ ਖਿਲਾਫ ਸਫਲਤਾ ਦੇ ਵੱਡੇ ਦਾਅਵੇ ਕਰ ਰਹੀ ਹੈ।