ਸ਼੍ਰੋਮਣੀ ਅਕਾਲੀ ਦਲ 15 ਜੂਨ ਨੁੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਦੇਵੇਗਾ ਧਰਨਾ

News18 Punjabi | News18 Punjab
Updated: June 9, 2021, 6:14 PM IST
share image
ਸ਼੍ਰੋਮਣੀ ਅਕਾਲੀ ਦਲ 15 ਜੂਨ ਨੁੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਦੇਵੇਗਾ ਧਰਨਾ
ਸ਼੍ਰੋਮਣੀ ਅਕਾਲੀ ਦਲ 15 ਜੂਨ ਨੁੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਦੇਵੇਗਾ ਧਰਨਾ

  • Share this:
  • Facebook share img
  • Twitter share img
  • Linkedin share img
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਬਰਖ਼ਾਸਤ ਕਰਨ ਅਤੇ ਵੈਕਸੀਨ ਤੇ ਫਤਿਹ ਕਿੱਟ ਘੁਟਾਲੇ ਦੀ ਸੀਬੀਆਈ ਤੋਂ ਜਾਂਚ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਰਨਾ ਦੇਵੇਗਾ।

ਸ਼੍ਰੋਮਣੀ ਅਕਾਲੀ ਦਲ ਇਹ ਵੀ ਮੰਗ ਕਰੇਗਾ ਕਿ ਕੌਮੀ ਸ਼ਾਹਮਾਰਗਾਂ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਮਾਰਕੀਟ ਰੇਟ ਅਨੁਸਾਰ ਮੁੱਲ ਅਤੇ ਉਜਾੜਾ ਭੱਤਾ ਕਿਸਾਨਾਂ ਨੁੰ ਦਿੱਤਾ ਜਾਵੇ। ਪਾਰਟੀ ਨੇ ਕਿਹਾ ਕਿ ਉਹ ਐਕਸਪ੍ਰੈਸਵੇਅ ਪ੍ਰਾਜੈਕਟਾਂ ਲਈ ਜ਼ਮੀਨ ਐਕਵਾਇਰ ਕਰਨ ਲਈ ਕਿਸਾਨਾਂ ਨੁੰ ਹਾਸੋਹੀਣਾ ਘੱਟ ਮੁਆਵਜ਼ਾ ਦੇਣ ਦੇ ਮਾਮਲੇ ਵਿਚ ਜੇਕਰ ਸਰਕਾਰ ਨੇ ਕਿਸਾਨਾਂ ਨੁੰ ਮੁਆਵਜ਼ਾ ਦੇਣ ਦੀ ਨੀਤੀ ਨਾ ਬਦਲੀ ਅਤੇ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵਾਂਗ ਨੀਤੀ ਨਾ ਅਪਣਾਈ ਤਾਂ ਫਿਰ ਪਾਰਟੀ ਸਰਕਾਰ ਖਿਲਾਫ ਕਿਸਾਨਾਂ ਨਾਲ ਰੋਸ ਧਰਨੇ ਵਿਚ ਸ਼ਾਮਲ ਹੋਵੇਗਾ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ 15 ਜੂਨ ਨੁੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਇਸ ਸੰਕੇਤਕ ਧਰਨੇ ਦੀ ਅਗਵਾਈ ਕਰਨਗੇ ਅਤੇ ਕੋਰ ਕਮੇਟੀ ਤੇ ਪੀ ਏ ਸੀ ਮੈਂਬਰਾਂ, ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਤੇ ਯੂਥ ਅਹੁਦੇਦਾਰਾਂ ਸਮੇਤ ਸੀਨੀਅਰ ਆਗੂ ਇਸ ਵਿਚ ਸ਼ਾਮਲ ਹੋਣਗੇ।
ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਵੈਕਸੀਨ ਘੁਟਾਲੇ ਅਤੇ ਫਤਿਹ ਕਿੱਟ ਘੁਟਾਲੇ ਨੇ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਹੈਰਾਨੀ ਵਾਲੀ ਗੱਲ ਹੈ ਕਿ ਚੁਣੀ ਹੋਈ ਸਰਕਾਰ ਤੇ ਇਸ ਦੇ ਮੈਂਬਰ ਮਹਾਮਾਰੀ ਵੇਲੇ ਲੋਕਾਂ ਦੀਆਂ ਤਕਲੀਫਾਂ ਤੋਂ ਮੁਨਾਫੇ ਕਮਾ ਰਹੇ ਹਨ। ਉਹਨਾਂ ਕਿਹਾ ਕਿ ਭਾਵੇਂ ਕਾਂਗਰਸ ਸਰਕਾਰ ਨੇ ਵੈਕਸੀਨ ਘੁਟਾਲੇ ਦੇ ਮਾਮਲੇ ਵਿਚ ਆਪਣੀ ਗਲਤੀ ਮੰਨੀ ਹੈ ਕਿ ਉਸ ਨੇ ਮੋਟਾ ਮੁਨਾਫਾ ਕਮਾ ਕੇ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੁੰ ਵੇਚੀ ਹੈ ਅਤੇ ਬਦਲੇ ਵਿਚ ਅੱਗੇ ਹਸਪਤਾਲਾਂ ਨੇ ਮੋਟਾ ਮੁਨਾਫਾ ਕਮਾਇਆ ਹੈ ਪਰ ਇਸ ਕੁਤਾਹੀ ਲਈ ਕਿਸੇ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ।

ਉਹਨਾਂ ਕਿਹਾ ਕਿ ਬਜਾਏ ਸਿਹਤ ਮੰਤਰੀ ਨੂੰ ਬਰਖ਼ਾਸਤ ਕਰਨ ਦੇ ਕੈਪਟਨ ਅਮਰਿੰਦਰ ਸਿੰਘ ਉਹਨਾਂ ਦਾ ਬਚਾਅ ਕਰ ਰਹੇ ਹਨ ਅਤੇ ਸੀਨੀਅਰ ਅਕਾਲੀ ਆਗੁਆਂ ਵੱਲੋਂ ਨਿਆਂ ਦੀ ਮੰਗ ਕਰਦਿਆਂ ਦਿੱਤੇ ਸ਼ਾਂਤੀਪੂਰਨ ਤੇ ਲੋਕਤੰਤਰੀ ਧਰਨੇ ਲਈ ਸੀਨੀਅਰ ਅਕਾਲੀ ਆਗੂਆਂ ਖਿਲਾਫ ਕੇਸ ਦਰਜ ਕਰ ਕੇ ਵਿਰੋਧੀ ਧਿਰ ਨੁੰ ਚੁੱਪ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਇਸ ਤਰੀਕੇ ਦੀਆਂ ਹਰਕਤਾਂ ਨਾਲ ਦਬਾਇਆ ਨਹੀਂ ਜਾ ਸਕਦਾ ਤੇ ਜੇਕਰ ਘੁਟਾਲੇ ਦੇ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਕੇ ਉਹਨਾਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ ਤਾਂ ਫਿਰ ਪਾਰਟੀ ਸੰਘਰਸ਼ ਹੋਰ ਤੇਜ਼ ਕਰੇਗੀ।
Published by: Gurwinder Singh
First published: June 9, 2021, 6:14 PM IST
ਹੋਰ ਪੜ੍ਹੋ
ਅਗਲੀ ਖ਼ਬਰ