Home /News /punjab /

ਸ਼੍ਰੋਮਣੀ ਕਮੇਟੀ ਨੇ ਸਿੱਖਾਂ ਵਿਰੁੱਧ ਭੜਕਾਊ ਤੇ ਨਫਰਤੀ ਬਿਆਨਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ

ਸ਼੍ਰੋਮਣੀ ਕਮੇਟੀ ਨੇ ਸਿੱਖਾਂ ਵਿਰੁੱਧ ਭੜਕਾਊ ਤੇ ਨਫਰਤੀ ਬਿਆਨਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ

ਸ਼੍ਰੋਮਣੀ ਕਮੇਟੀ ਨੇ ਸਿੱਖਾਂ ਵਿਰੁੱਧ ਭੜਕਾਊ ਤੇ ਨਫਰਤੀ ਬਿਆਨਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ

ਸ਼੍ਰੋਮਣੀ ਕਮੇਟੀ ਨੇ ਸਿੱਖਾਂ ਵਿਰੁੱਧ ਭੜਕਾਊ ਤੇ ਨਫਰਤੀ ਬਿਆਨਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ

  • Share this:

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਸਿੱਖਾਂ ਵਿਰੁੱਧ ਭੜਕਾਊ ਅਤੇ ਨਫਰਤੀ ਬਿਆਨਬਾਜ਼ੀ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਇਹ ਪੱਤਰ ਸ਼੍ਰੋਮਣੀ ਕਮੇਟੀ ਦੇ ਸਕੱਤਰ  ਪ੍ਰਤਾਪ ਸਿੰਘ ਵੱਲੋਂ ਲਿਖਿਆ ਗਿਆ ਹੈ ਜੋ ਉਨ੍ਹਾਂ ਨੇ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੂੰ ਸੌਂਪਿਆ।

ਪ੍ਰਤਾਪ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਹਰਵਿੰਦਰ ਸੋਨੀ ਨਾਂ ਦੇ ਇਕ ਸ਼ਿਵ ਸੈਨਾ ਆਗੂ ਵੱਲੋਂ ਸ੍ਰੀ ਦਰਬਾਰ ਸਾਹਿਬ 'ਤੇ ਮੁੜ ਹਮਲਾ ਕਰਨ ਅਤੇ ਸਿੱਖਾਂ ਨੂੰ ਅੱਤਵਾਦੀ ਆਖਦਿਆਂ ਦੀ ਵੀਡੀਓ ਵਾਇਰਲ ਹੋਈ ਹੈ। ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਇਸ ਭੜਕਾਊ ਬਿਆਨ ਕਰਕੇ ਸਿੱਖ ਸੰਗਤਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸ਼ਿਵ ਸੈਨਾ ਦੇ ਰਾਹੁਲ ਨਾਂ ਦੇ ਇਕ ਹੋਰ ਵਿਅਕਤੀ ਵੱਲੋਂ ਵੀ ਸਿੱਖਾਂ ਨੂੰ ਧਮਕੀਆਂ ਭਰਿਆ ਵੀਡੀਓ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਮਾਹੌਲ ਵਿੱਚ ਗੜਬੜ ਪੈਦਾ ਕਰਨ ਵਾਲੇ ਬਿਆਨ ਹਨ ਜਿਨ੍ਹਾਂ ਨਾਲ ਇਥੇ ਵਸਦੇ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ, ਅਮਨ ਸ਼ਾਂਤੀ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਖਤਰਾ ਹੈ।



ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਦੋਹਾਂ ਵਿਅਕਤੀਆਂ ਖਿਲਾਫ ਬਣਦੀਆਂ ਧਰਾਵਾਂ ਤਹਿਤ ਪਰਚਾ ਦਰਜ ਕਰਕੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਇਹ ਯਕੀਨੀ ਬਣਾਇਆ ਜਾਵੇ ਕਿ ਭਵਿੱਖ ਵਿੱਚ ਜੇਕਰ ਕੋਈ ਅਜਿਹੀ ਨਫਰਤ ਭਰੀ ਬਿਆਨਬਾਜ਼ੀ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਾ ਜਾਵੇ।

ਪੁਲਿਸ ਕਮਿਸ਼ਨਰ ਨੂੰ ਪੱਤਰ ਸੌਂਪਣ ਮੌਕੇ ਸਕੱਤਰ  ਪ੍ਰਤਾਪ ਸਿੰਘ ਦੇ ਨਾਲ ਮੈਨੇਜਰ ਸ. ਸੁਖਰਾਜ ਸਿੰਘ ਤੇ ਸ. ਹਰਪ੍ਰੀਤ ਸਿੰਘ ਵੀ ਮੌਜੂਦ ਸਨ।

Published by:Ashish Sharma
First published:

Tags: Amritsar, SGPC, Sikh