Home /News /punjab /

ਜ਼ਿਲ੍ਹੇ ਦੇ ਹਸਪਤਾਲਾਂ 'ਚ MD ਡਾਕਟਰਾਂ ਦੀ ਘਾਟ ਛੇਤੀ ਪੂਰੀ ਕੀਤੀ ਜਾਵੇਗੀ : ਸੋਨੀ

ਜ਼ਿਲ੍ਹੇ ਦੇ ਹਸਪਤਾਲਾਂ 'ਚ MD ਡਾਕਟਰਾਂ ਦੀ ਘਾਟ ਛੇਤੀ ਪੂਰੀ ਕੀਤੀ ਜਾਵੇਗੀ : ਸੋਨੀ

ਜ਼ਿਲ੍ਹੇ ਦਾ ਹਸਪਤਾਲਾਂ 'ਚ MD ਡਾਕਟਰਾਂ ਦੀ ਘਾਟ ਛੇਤੀ ਪੂਰੀ ਕੀਤੀ ਜਾਵੇਗੀ : ਸੋਨੀ

ਜ਼ਿਲ੍ਹੇ ਦਾ ਹਸਪਤਾਲਾਂ 'ਚ MD ਡਾਕਟਰਾਂ ਦੀ ਘਾਟ ਛੇਤੀ ਪੂਰੀ ਕੀਤੀ ਜਾਵੇਗੀ : ਸੋਨੀ

ਉੱਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਸਿਵਲ ਹਸਪਤਾਲ ਪੱਟੀ ਵਿਖੇ ਜੱਚਾ-ਬੱਚਾ ਕੇਂਦਰ ਦੀ ਉਸਾਰੀ ਦੇ ਕੰਮ ਦੀ ਕਰਵਾਈ ਸ਼ੁਰੂਆਤ

  • Share this:

ਸਿਧਾਰਥ ਅਰੋੜਾ

ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਸਿਵਲ ਹਸਪਤਾਲ ਵਿਚ  7 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਜੱਚਾ-ਬੱਚਾ ਕੇਂਦਰ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਇਸ ਦਾ ਉਦਘਾਟਨ  ਉੱਪ ਮੁੱਖ ਮੰਤਰੀ ਪੰਜਾਬ ਓ. ਪੀ. ਸੋਨੀ ਵੱਲੋ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ, ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ, ਡਾਇਰੈਕਟਰ ਫੈਮਲੀ ਪਲੇਨਿੰਗ ਡਾ. ਓ. ਪੀ. ਗੋਜਰਾ, ਤਰਨ ਤਾਰਨ ਦੇ ਸਿਵਲ ਸਰਜਨ ਡਾ. ਰੋਹਿਤ ਮਹਿਤਾ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਰਹੇ।

ਇਸ ਮੌਕੇ ਸੰਬੋਧਨ ਕਰਦਿਆਂ ਉੱਪ ਮੁੱਖ ਮੰਤਰੀ ਪੰਜਾਬ ਓ. ਪੀ. ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਿਵਲ ਹਸਪਤਾਲ ਪੱਟੀ ਵਿਖੇ ਬਨਣ ਜਾ ਰਿਹਾ 30 ਬੈੱਡ ਦੀ ਸਮਰੱਥਾ ਵਾਲਾ ਜੱਚਾ-ਬੱਚਾ ਕੇਂਦਰ ਇੱਕ ਸਾਲ ਦੇ ਅੰਦਰ-ਅੰਦਰ ਬਣ ਕੇ ਤਿਆਰ ਹੋ ਜਾਵੇਗਾ।ਉਹਨਾਂ ਕਿਹਾ ਕਿ ਜ਼ਿਲ੍ਹੇ ਦਾ ਹਸਪਤਾਲਾਂ ਵਿੱਚ ਐੱਮ. ਡੀ. ਡਾਕਟਰਾਂ ਦੀ ਕਮੀ ਨੂੰ ਜਲਦੀ ਪੂਰਾ ਕੀਤਾ ਜਾਵੇਗਾ ।

ਇਸ ਮੌਕੇ ਪੱਟੀ ਹਲਕੇ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਪੱਟੀ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ।ਉਹਨਾਂ ਕਿਹਾ ਕਿ ਸਿਵਲ ਹਸਪਤਾਲ ਪੱਟੀ ਵਿਚ ਜੱਚਾ-ਬੱਚਾ ਕੇਂਦਰ ਬਣਨ ਦੇ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ 1.50 ਕਰੋੜ ਰੁਪਏ ਦੀ ਲਾਗਤ ਨਾਲ ਹਸਪਤਲਾ ਦੀ ਬਾਊਂਡਰੀ ਵਾਲ, ਟਿਊਬਵੈਲ ਤੇ ਪਾਣੀ ਵਾਲੀ ਟੈਂਕੀ ਦੀ ਉਸਾਰੀ ਅਤੇ ਐਮਰਜੈਂਸੀ ਬਲਾਕ ਦੀ ਰਿਪੇਅਰ ਕੀਤੀ ਜਾਵੇਗੀ ।ਉਹਨਾਂ ਕਿਹਾ ਕਿ ਇਸ ਹਸਪਤਾਲ ਵਿੱਚ 22 ਲੱਖ ਰੁਪਏ ਦੀ ਲਾਗਤ ਨਾਲ ਮੈਡੀਕਲ ਗੈਸ ਪਾਈਪ ਲਾਈਨ ਸਪਲਾਈ ਦਾ ਕੰਮ ਵੀ ਕੀਤਾ ਗਿਆ ਹੈ। ਗਿੱਲ ਨੇ ਦੱਸਿਆ ਕਿ ਇੱਥੇ ਈ. ਟੀ. ਪੀ. ਪਲਾਂਟ ਵੀ ਲਗਾਇਆ ਗਿਆ ਹੈ, ਜਿਸ ਨਾਲ ਹਸਪਤਾਲ ਦੇ ਸਿਵਰ ਦਾ ਪਾਣੀ ਸ਼ੁੱਧ ਕਰਕੇ ਮੇਨ ਸੀਵਰ ਵਿੱਚ ਪਾਇਆ ਜਾਂਦਾ ਹੈ, ਇਸ ਪਾਣੀ ਦੀ ਵਰਤੋਂ ਬਾਗ਼ਵਾਨੀ ਲਈ ਵੀ ਕੀਤੀ ਜਾ ਸਕਦੀ ਹੈ, ਇਸ ਈ. ਟੀ. ਪੀ. ਪਲਾਂਟ ਨੂੰ ਲਗਾਉਣ ਲਈ 39.34 ਲੱਖ ਰੁਪਏ ਦੀ ਲਾਗਤ ਆਈ ਹੈ।ਇਸ ਤੋਂ ਇਲਾਵਾ ਇਸ ਹਸਪਤਾਲ ਵਿੱਚ ਫਾਇਰ ਫਾਈਟਿੰਗ ਦਾ ਕੰਮ ਪਹਿਲਾ ਹੀ ਕੀਤਾ ਜਾ ਚੁੱਕਾ ਹੈ, ਜਿਸ ਤੇ 95 ਲੱਖ ਰੁਪਏ ਖਰਚਾ ਆਇਆ ਹੈ। ਉੇਹਨਾਂ ਕਿਹਾ ਕਿ ਇਸ ਹਸਪਤਲਾ ਵਿੱਚ 250 ਐੱਲ. ਪੀ. ਐੱਮ. ਕਪੈਸਟੀ ਵਾਲੇ ਆਕਸੀਜਨ ਪਲਾਂਟ ਦੀ ਵੀ ਵਿਵਸਥਾ ਕੀਤੀ ਗਈ ਹੈ।

Published by:Ashish Sharma
First published:

Tags: OP Soni, Punjab Congress, Punjab Election 2022, Tarn taran