Home /News /punjab /

ਪੁੱਤ ਵਲੋਂ ਆਪਣੇ ਪਿਤਾ ਦਾ ਕਤਲ ਕਰਕੇ ਲਾਸ਼ ਨੂੰ ਦਰਿਆ 'ਚ ਸੁੱਟਿਆ, ਪੁਲਿਸ ਨੂੰ ਦਿੱਤੀ ਗੁੰਮਸ਼ੁਦਗੀ ਦੀ ਦਰਖ਼ਾਸਤ

ਪੁੱਤ ਵਲੋਂ ਆਪਣੇ ਪਿਤਾ ਦਾ ਕਤਲ ਕਰਕੇ ਲਾਸ਼ ਨੂੰ ਦਰਿਆ 'ਚ ਸੁੱਟਿਆ, ਪੁਲਿਸ ਨੂੰ ਦਿੱਤੀ ਗੁੰਮਸ਼ੁਦਗੀ ਦੀ ਦਰਖ਼ਾਸਤ

ਮ੍ਰਿਤਕ ਦੀ ਲਾਸ਼ ਨੂੰ ਦਰਿਆ ਵਿੱਚੋਂ ਬਾਹਰ ਕੱਢਦੇ ਹੋਏ ਨੌਜਵਾਨ।

ਮ੍ਰਿਤਕ ਦੀ ਲਾਸ਼ ਨੂੰ ਦਰਿਆ ਵਿੱਚੋਂ ਬਾਹਰ ਕੱਢਦੇ ਹੋਏ ਨੌਜਵਾਨ।

Crime News-ਪੁਲਿਸ ਵੱਲੋਂ ਮ੍ਰਿਤਕ ਵਿਅਕਤੀ ਪ੍ਰਤਾਪ ਸਿੰਘ ਦੇ ਬੇਟੇ ਸੁਰਿੰਦਰ ਸਿੰਘ ਉਰਫ਼ ਧਰਮਿੰਦਰ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਤਾਂ ਸੁਰਿੰਦਰ ਸਿੰਘ ਨੇ ਮੰਨਿਆ ਕਿ ਉਸ ਨੇ ਆਪਣੇ ਬਾਪ ਦਾ ਕਤਲ ਕਰਕੇ ਲਾਸ਼ ਸਭਰਾ ਦੇ ਨਜ਼ਦੀਕ ਬਿਆਸ ਦਰਿਆ ਵਿੱਚ ਸੁੱਟ ਦਿੱਤੀ ਹੈ।

  • Share this:

ਤਰਨਤਾਰਨ : ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਧਗਾਣੇ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਕਲਯੁੱਗੀ ਪੁੱਤ ਵਲੋਂ ਆਪਣੇ ਪਿਤਾ ਦਾ ਕਤਲ ਕਰਕੇ ਉਸਦੀ ਲਾਸ਼ ਨੂੰ ਦਰਿਆ ਵਿਚ ਸੁੱਟ ਦਿੱਤਾ ਅਤੇ ਬਾਅਦ ਵਿਚ ਥਾਣਾ ਸਦਰ ਪੱਟੀ ਵਿਖੇ ਗੁੰਮਸ਼ੁਦਗੀ ਦੀ ਦਰਖਾਸਤ ਦੇ ਦਿੱਤੀ। ਜਿਸ ਤੋਂ ਬਾਅਦ ਪੁਲੀਸ ਵੱਲੋਂ ਕਾਰਵਾਈ ਕਰਦੇ ਹੋਏ ਪਿੰਡ ਸਭਰਾ ਦੇ ਨਜ਼ਦੀਕ ਬਿਆਸ ਦਰਿਆ ਵਿੱਚੋਂ ਗੁੰਮਸ਼ੁਦਾ ਵਿਅਕਤੀ ਦੀ ਲਾਸ਼ ਨੂੰ ਬਰਾਮਦ ਕਰ ਲਿਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਵਿਅਕਤੀ ਪ੍ਰਤਾਪ ਸਿੰਘ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਸ ਦਾ ਲੜਕਾ ਅਤੇ ਉਸ ਦੀ ਲੜਕੀ ਪ੍ਰਤਾਪ ਸਿੰਘ ਨੂੰ ਮਾਰਨਾ ਚਾਹੁੰਦੇ ਸਨ ਅਤੇ ਬੀਤੇ ਦਿਨੀਂ ਵੀ ਉਨ੍ਹਾਂ ਨੂੰ ਪਤਾ ਲੱਗਾ ਕਿ ਪ੍ਰਤਾਪ ਸਿੰਘ ਕਈ ਦਿਨਾਂ ਤੋਂ ਘਰ ਤੋਂ ਗਾਇਬ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਥਾਣਾ ਸਦਰ ਪੱਟੀ ਪੁਲੀਸ ਨੂੰ ਇਸ ਤੋਂ ਜਾਣੂ ਕਰਵਾਇਆ।

ਪੁਲਿਸ ਵੱਲੋਂ ਮ੍ਰਿਤਕ ਵਿਅਕਤੀ ਪ੍ਰਤਾਪ ਸਿੰਘ ਦੇ ਬੇਟੇ ਸੁਰਿੰਦਰ ਸਿੰਘ ਉਰਫ਼ ਧਰਮਿੰਦਰ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਤਾਂ ਸੁਰਿੰਦਰ ਸਿੰਘ ਨੇ ਮੰਨਿਆ ਕਿ ਉਸ ਨੇ ਆਪਣੇ ਬਾਪ ਦਾ ਕਤਲ ਕਰਕੇ ਲਾਸ਼ ਸਭਰਾ ਦੇ ਨਜ਼ਦੀਕ ਬਿਆਸ ਦਰਿਆ ਵਿੱਚ ਸੁੱਟ ਦਿੱਤੀ ਹੈ। ਜਿਸ ਤੋਂ ਬਾਅਦ ਡੀਐੱਸਪੀ ਪੱਟੀ ਦੀ 'ਅਗਵਾਈ ਹੇਠ ਥਾਣਾ ਸਦਰ ਪੱਟੀ ਦੇ ਐੱਸ ਐੱਚ ਓ ਸਤਪਾਲ ਸਿੰਘ ਵਲੋਂ ਇੱਕ ਸਰਚ ਅਭਿਆਨ ਚਲਾਇਆ ਗਿਆ ਅਤੇ ਪ੍ਰਤਾਪ ਸਿੰਘ ਦੀ ਲਾਸ਼ ਨੂੰ ਦਰਿਆ ਵਿਚੋਂ ਬਰਾਮਦ ਕਰ ਲਿਆ ਗਿਆ। ਪ੍ਰਤਾਪ ਸਿੰਘ ਦੀ ਲਾਸ਼ ਇੰਨੀ ਜ਼ਿਆਦਾ ਖ਼ਰਾਬ ਹੋ ਚੁੱਕੀ ਕਿ ਕੁੱਤੇ ਉਸ ਨੂੰ ਨੋਚ ਨੋਚ ਕੇ ਖਾ ਰਹੇ ਸਨ।

ਉਧਰ ਇਸ ਸੰਬੰਧੀ ਜਦ ਸਬ ਡਿਵੀਜ਼ਨ ਪੱਟੀ ਦੇ ਡੀ ਐੱਸ ਪੀ ਮਨਿੰਦਰਪਾਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਤੇ ਅਗਲੀ ਪੁੱਛਗਿੱਛ ਲਈ ਉਨ੍ਹਾਂ ਦੇ ਪਰਿਵਾਰ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਮੈਂਬਰਾਂ ਦੀ ਨਿਸ਼ਾਨਦੇਹੀ ਤੇ ਹੀ ਪ੍ਰਤਾਪ ਸਿੰਘ ਦੀ ਲਾਸ਼ ਨੂੰ ਬਰਾਮਦ ਕੀਤਾ ਗਿਆ ਹੈ। ਇਸ ਵਿਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਤਲ ਦੇ ਕਾਰਨਾਂ ਦਾ ਅਜੇ ਤੱਕ ਕੋਈ ਵੀ ਪਤਾ ਨਹੀਂ ਚੱਲ ਸਕਿਆ ਪਰ ਜਲਦੀ ਹੀ ਇਸ ਦਾ ਪਤਾ ਲਾ ਲਿਆ ਜਾਵੇਗਾ।

Published by:Sukhwinder Singh
First published:

Tags: Crime news, Murder, Tarn taran