Home /News /punjab /

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੰਗਾਮਾਖੇਜ਼ ਰਹਿਣ ਦੇ ਆਸਾਰ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੰਗਾਮਾਖੇਜ਼ ਰਹਿਣ ਦੇ ਆਸਾਰ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੰਗਾਮਾਖੇਜ਼ ਰਹਿਣ ਦੇ ਆਸਾਰ (ਫਾਇਲ ਫੋਟੋ)

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੰਗਾਮਾਖੇਜ਼ ਰਹਿਣ ਦੇ ਆਸਾਰ (ਫਾਇਲ ਫੋਟੋ)

ਪੰਜਾਬ ਵਿਧਾਨ ਸਭਾ ਦਾ ਅੱਜ ਹੋਣ ਵਾਲਾ ਇੱਕ ਦਿਨਾ ਵਿਸ਼ੇਸ਼ ਇਜਲਾਸ ਹੰਗਾਮਾਖੇਜ਼ ਰਹਿਣ ਦੇ ਆਸਾਰ ਬਣੇ ਹੋਏ ਹਨ। ਸੂਤਰਾਂ ਮੁਤਾਬਕ ਸਰਕਾਰ ਵੱਲੋਂ ਅੱਜ ‘ਭਰੋਸਗੀ ਮਤਾ’ ਲਿਆਂਦੇ ਜਾਣ ਦੇ ਵੀ ਆਸਾਰ ਹਨ। ਉਧਰ, ਵਿਰੋਧੀ ਧਿਰਾਂ ਨੇ ‘ਆਪ’ ਦੀ ਇਸ ਪੇਸ਼ਕਦਮੀ ਨੂੰ ਪ੍ਰਾਪੇਗੰਡਾ ਤੇ ਡਰਾਮਾ ਕਰਾਰ ਦਿੰਦਿਆਂ ਸੂਬੇ ਦੇ ਲੋਕਾਂ ’ਤੇ ਬੋਝ ਕਰਾਰ ਦਿੱਤਾ ਹੈ।

ਹੋਰ ਪੜ੍ਹੋ ...
 • Share this:

  ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਜਨਤਕ ਮੁੱਦਿਆਂ ਦੀ ਇਕ ਸੂਚੀ ਭੇਜ ਕੇ ਚਰਚਾ ਕਰਵਾਏ ਜਾਣ ਦੀ ਮੰਗ ਕੀਤੀ ਹੈ। ਵਿਰੋਧੀ ਧਿਰ ਨੇ ਐੱਸਵਾਈਐੱਲ, ਬੇਅਦਬੀ, ਕਾਨੂੰਨ ਵਿਵਸਥਾ, ਔਰਤਾਂ ਨੂੰ ਹਜ਼ਾਰ ਰੁਪਏ ਮਹੀਨੇ ਦੀ ਗਾਰੰਟੀ, ਬੇਰੁਜ਼ਗਾਰੀ, ਕੌਮੀ ਸੁਰੱਖਿਆ, ਗੈਰਕਾਨੂੰਨੀ ਖਣਨ, ਕੌਮੀ ਗਰੀਨ ਟ੍ਰਿਬਿਊਨਲ ਵੱਲੋਂ 2180 ਕਰੋੜ ਰੁਪਏ ਦਾ ਜੁਰਮਾਨਾ, ਕਿਸਾਨ ਖੁਦਕੁਸ਼ੀਆਂ, ਭ੍ਰਿਸ਼ਟਾਚਾਰ, ਮੂੰਗੀ ਦਾ ਸਮਰਥਨ ਮੁੱਲ ਅਤੇ ਲੰਪੀ ਸਕਿਨ ਆਦਿ ’ਤੇ ਬਹਿਸ ਕਰਵਾਉਣ ਦੀ ਮੰਗ ਕੀਤੀ ਹੈ।

  ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਪਿਛਲੇ ਦਿਨਾਂ ਦੌਰਾਨ ਸੂਬੇ ਦੇ ਰਾਜਪਾਲ ਅਤੇ ਸਰਕਾਰ ਦਰਮਿਆਨ ਖਿੱਚੋਤਾਣ ਵੀ ਚੱਲਦੀ ਹੀ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 22 ਸਤੰਬਰ ਨੂੰ ਹੋਣ ਵਾਲਾ ਇਜਲਾਸ ਇੱਕ ਦਿਨ ਪਹਿਲਾਂ ਹੀ 21 ਸਤੰਬਰ ਨੂੰ ਰੱਦ ਕਰ ਦਿੱਤਾ ਸੀ ਤੇ ਉਸ ਤੋਂ ਬਾਅਦ ਸਰਕਾਰ ਨੇ 27 ਸਤੰਬਰ ਨੂੰ ਮੁੜ ਇਜਲਾਸ ਸੱਦਣ ਦਾ ਫੈਸਲਾ ਕੀਤਾ ਸੀ।

  ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਵਿੱਚ ਵੀ ‘ਆਪ’ ਵੱਲੋਂ ਭਾਜਪਾ ’ਤੇ ਸਰਕਾਰ ਤੋੜਨ ਦੇ ਦੋਸ਼ ਲਾਉਣ ਤੋਂ ਬਾਅਦ ਦਿੱਲੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਭਰੋਸੇ ਦਾ ਵੋਟ ਜਿੱਤਿਆ ਗਿਆ ਸੀ। ਵਿਰੋਧੀ ਪਾਰਟੀਆਂ ਨੇ ‘ਆਪ’ ਆਗੂਆਂ ਦੇ ਦਾਅਵਿਆਂ ਨੂੰ ਡਰਾਮਾ ਕਰਾਰ ਦਿੱਤਾ ਹੈ।

  ਭਾਜਪਾ ਨੇ ਤਾਂ ਸੂਬੇ ਦੇ ਰਾਜਪਾਲ ਨੂੰ ਮੰਗ ਪੱਤਰ ਦੇ ਕੇ ਇਸ ਦੀ ਜਾਂਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਸੀ ਤੇ ਅਕਾਲੀ ਦਲ ਨੇ ‘ਆਪ’ ਵਿਧਾਇਕਾਂ ਦੀ ਖਰੀਦੋ-ਫਰੋਖਤ ਦੇ ਦੋਸ਼ਾਂ ਦੀ ਜਾਂਚ ਸੀਬੀਆਈ ਤੇ ਈਡੀ ਹਵਾਲੇ ਕਰਨ ਦੀ ਮੰਗ ਕੀਤੀ ਸੀ।

  Published by:Gurwinder Singh
  First published:

  Tags: Punjab vidhan sabha