Home /News /punjab /

ਸੁਪਰੀਮ ਕੋਰਟ ਵੱਲੋਂ ਟਰੱਸਟ ਭੰਗ, ਫ਼ਰੀਦਕੋਟ ਰਿਆਸਤ ਦੀ ਸਾਰੀ ਜਾਇਦਾਦ ਸ਼ਾਹੀ ਪਰਿਵਾਰ ਨੂੰ ਮਿਲੇਗੀ 

ਸੁਪਰੀਮ ਕੋਰਟ ਵੱਲੋਂ ਟਰੱਸਟ ਭੰਗ, ਫ਼ਰੀਦਕੋਟ ਰਿਆਸਤ ਦੀ ਸਾਰੀ ਜਾਇਦਾਦ ਸ਼ਾਹੀ ਪਰਿਵਾਰ ਨੂੰ ਮਿਲੇਗੀ 

ਸੁਪਰੀਮ ਕੋਰਟ ਨੇ ਅੱਜ ਫ਼ਰੀਦਕੋਟ ਰਿਆਸਤ ਦੇ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੀ ਵਸੀਅਤ ਨੂੰ ਗੈਰਕਾਨੂੰਨੀ ਮੰਨਦਿਆਂ ਵਸੀਅਤ ਦੇ ਆਧਾਰ ਉਤੇ ਬਣੇ ਟਰੱਸਟ ਨੂੰ ਖ਼ਤਮ ਕਰ ਦਿੱਤਾ ਹੈ।

  • Share this:

    ਸੁਪਰੀਮ ਕੋਰਟ ਨੇ ਅੱਜ ਫ਼ਰੀਦਕੋਟ ਰਿਆਸਤ ਦੇ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੀ ਵਸੀਅਤ ਨੂੰ ਗੈਰਕਾਨੂੰਨੀ ਮੰਨਦਿਆਂ ਵਸੀਅਤ ਦੇ ਆਧਾਰ ਉਤੇ ਬਣੇ ਟਰੱਸਟ ਨੂੰ ਖ਼ਤਮ ਕਰ ਦਿੱਤਾ ਹੈ। ਇਸ ਤੋਂ ਇਲਾਵਾ ਫ਼ਰੀਦਕੋਟ ਰਿਆਸਤ ਦੀ ਸਾਰੀ ਜਾਇਦਾਦ ਨੂੰ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੇ ਪਰਿਵਾਰ ਵਿਚ ਵੰਡਣ ਦੇ ਆਦੇਸ਼ ਦਿੱਤੇ ਹਨ। ਦੱਸ ਦਈਏ ਕਿ 25 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੁਣ ਤੱਕ ਮਹਾਰਾਵਲ ਖੇਵਾ ਜੀ ਟਰੱਸਟ ਸਾਂਭ ਰਿਹਾ ਸੀ।

    30 ਸਤੰਬਰ ਤੋਂ ਬਾਅਦ ਮਹਾਰਾਵਲ ਖੀਵਾਜੀ ਟਰੱਸਟ ਦੀ ਹੋਂਦ ਖ਼ਤਮ ਹੋ ਜਾਵੇਗੀ ਅਤੇ ਕੁੱਲ ਜਾਇਦਾਦ ਸ਼ਾਹੀ ਪਰਿਵਾਰ ਵਿੱਚ ਵੰਡਣ ਪ੍ਰਕਿਰਿਆ ਸ਼ੁਰੂ ਹੋਵੇਗੀ।

    ਫ਼ਰੀਦਕੋਟ ਰਿਆਸਤ ਦੇ ਆਖ਼ਰੀ ਮਹਾਰਾਜਾ ਹਰਿੰਦਰ ਸਿੰਘ ਬਰਾੜ ਨੇ ਆਪਣੀ ਮੌਤ ਤੋਂ ਪਹਿਲਾਂ ਇਕ ਵਸੀਅਤ ਕਰਕੇ ਆਪਣੀ ਲੜਕੀ ਅੰਮ੍ਰਿਤਪਾਲ ਕੌਰ ਨੂੰ ਸ਼ਾਹੀ ਜਾਇਦਾਦ ’ਚੋਂ ਬੇਦਖਲ ਕਰ ਦਿੱਤਾ ਸੀ ਅਤੇ ਜਾਇਦਾਦ ਦੀ ਸੰਭਾਲ ਬਾਰੇ ਮਹਾਂਰਾਵਲ ਖੇਵਾ ਜੀ ਟਰੱਸਟ ਦੀ ਸਥਾਪਨਾ ਕੀਤੀ ਸੀ, ਜੋ ਹੁਣ ਦੇਸ਼ ਭਰ ਵਿੱਚ 25 ਹਜ਼ਾਰ ਕਰੋੜ ਤੋਂ ਵੱਧ ਦੀ ਜਾਇਦਾਦ ਦੀ ਸੰਭਾਲ ਕਰ ਰਿਹਾ ਹੈ।

    ਰਾਜ ਕੁਮਾਰੀ ਅੰਮ੍ਰਿਤ ਕੌਰ ਨੇ ਅਦਾਲਤ ਵਿੱਚ ਕੇਸ ਕਰ ਕੇ ਦਾਅਵਾ ਕੀਤਾ ਸੀ ਕਿ ਰਾਜਾ ਹਰਿੰਦਰ ਸਿੰਘ ਦੀ ਵਸੀਅਤ ਫਰਜ਼ੀ ਹੈ ਅਤੇ ਉਸ ਦੇ ਪਿਤਾ ਨੇ ਉਸ ਨੂੰ ਕਦੇ ਵੀ ਜਾਇਦਾਦ ’ਚੋਂ ਬੇਦਖ਼ਲ ਨਹੀਂ ਕੀਤਾ। ਹੁਣ ਤੱਕ ਤਿੰਨ ਅਦਾਲਤਾਂ ਰਾਜਾ ਹਰਿੰਦਰ ਸਿੰਘ ਦੀ ਵਸੀਅਤ ਨੂੰ ਰੱਦ ਕਰਨ ਦਾ ਹੁਕਮ ਦੇ ਚੁੱਕੀਆਂ ਹਨ, ਜਿਨ੍ਹਾਂ ਖ਼ਿਲਾਫ਼ ਅਪੀਲ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਸੀ। ਅੱਜ ਸੁਪਰੀਮ ਕੋਰਟ ਨੇ ਫ਼ਰੀਦਕੋਟ ਰਿਆਸਤ ਦੇ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੀ ਵਸੀਅਤ ਨੂੰ ਗੈਰਕਾਨੂੰਨੀ ਮੰਨਦਿਆਂ ਵਸੀਅਤ ਦੇ ਆਧਾਰ ਉਤੇ ਬਣੇ ਟਰੱਸਟ ਨੂੰ ਖ਼ਤਮ ਕਰ ਦਿੱਤਾ ਹੈ।

    Published by:Gurwinder Singh
    First published:

    Tags: Case, Family, Faridkot, Property, Royal, Supreme Court