ਚੰਡੀਗੜ੍ਹ ਪੁਲਿਸ ਅਫਸਰਾਂ ਦੇ ਵਿਰੁੱਧ ਜਾਂਚ ਕਰਨ ਦੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦਾਇਰ ਕੀਤੀ ਗਈ ਅਰਜ਼ੀ ’ਤੇ ਸੁਪਰੀਮ ਕੋਰਟ ਸੁਣਵਾਈ ਕਰਨ ਦੇ ਲਈ ਤਿਆਰ ਹੋ ਗਿਆ ਹੈ । ਇਸ ਮਾਮਲੇ ਦੀ ਸੁਵਾਈ 17 ਮਾਰਚ ਨੂੰ ਕੀਤੀ ਜਾਵੇਗੀ ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਲਿਸੀਟਰ ਜਨਰਲ ਤੁਸ਼ਾਰ ਮਹਿਤਾ ਨੇ ਮੁੱਖ ਜੱਜ ਦੇ ਸਾਹਮਣੇ ਇਹ ਮਾਮਲਾ ਰੱਖਿਆ । ਇਸ ਦੌਰਾਨ ਤੁਸ਼ਾਰ ਮਹਿਤਾ ਨੇ ਇਸ ਮਾਮਲੇ ਦੀ ਤੁਰੰਤ ਸੁਣਵਾਈ ਕਰਨ ਦੀ ਮੰਗ ਕੀਤੀ । ਤੁਸ਼ਾਰ ਮਹਿਤਾ ਨੇ ਕਿਹਾ ਕਿ ਪੰਜਾਬ-ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ ’ਤੇ ਪੰਜਾਬ ਪੁਲਿਸ ਦੇ ਵੱਲੋਂ ਸਿੱਟ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਗ੍ਰਿਫਤਾਰੀਆਂ ਵੀ ਹੋ ਸਕਦੀਆਂ ਹਨ ।
ਚੰਡੀਗੜ੍ਹ ਪ੍ਰਸ਼ਾਸਨ ਨੇ ਅਰਜ਼ੀ ਦਾਖਲ ਕਰ ਕੇ ਯੂਟੀ ਪੁਲਿਸ ਮੁਲਾਜ਼ਮਾਂ ਵੱਲੋਂ ਇੱਕ ਦੰਦਾਂ ਦੇ ਡਾਕਟਰ ਨੂੰ ਅਦਾਲਤ ਵਿੱਚ ਪੇਸ਼ ਹੋਣ ਤੋਂ ਰੋਕਣ ਦੇ ਲਈ ਐਫਆੲਆਰ ਦਰਜ਼ ਕਰਨ ਅਤੇ ਕਥਿਤ ਤੌਰ ’ਤੇ ਅਗਵਾ ਕਰਨ ਦੇ ਮਾਮਲੇ ਦੀ ਜਾਂਚ ਕਰਨ ਦੇ ਲਈ ਵਿਸ਼ੇਸ਼ ਟਾਂਚ ਟੀਮ ਦਾ ਗਠਨ ਕਰਨ ਦੇ ਹੁਮਕ ਨੂੰ ਚੁਣੌਤੀ ਦਿੱਤੀ ਹੈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Chandigarh Administration, Chandigarh Police, Punjab And Haryana High Court, Supreme Court