Home /News /punjab /

ਗੁਰੂ ਘਰਾਂ 'ਚ ਮਾੜੇ ਕੰਮਾਂ ਨੂੰ ਰੋਕਣ ਲਈ ਬਣਾਈ ਸੀ SGPC : ਸੁਖਬੀਰ ਬਾਦਲ

ਗੁਰੂ ਘਰਾਂ 'ਚ ਮਾੜੇ ਕੰਮਾਂ ਨੂੰ ਰੋਕਣ ਲਈ ਬਣਾਈ ਸੀ SGPC : ਸੁਖਬੀਰ ਬਾਦਲ

ਪਾਰਟੀ ਨੇ ਐਮਰਜੰਸੀ ਮੀਟਿੰਗ ਸੱਦੀ, ਪੰਥਕ ਜਥੇਬੰਦੀਆਂ ਨੂੰ ਸਿੱਖ ਕੌਮ ਨੂੰ ਵੰਡ ਕੇ ਅਸਿੱਧੇ ਤੌਰ ’ਤੇ ਰਾਜਨੀਤੀ ਕਰਨ ਦੀ ਸਾਜ਼ਿਸ਼ ਨੁੰ ਫੇਲ੍ਹ ਕਰਨ ਵਾਸਤੇ ਇਕਜੁੱਟ ਹੋਣ ਦਾ ਸੱਦਾ

ਪਾਰਟੀ ਨੇ ਐਮਰਜੰਸੀ ਮੀਟਿੰਗ ਸੱਦੀ, ਪੰਥਕ ਜਥੇਬੰਦੀਆਂ ਨੂੰ ਸਿੱਖ ਕੌਮ ਨੂੰ ਵੰਡ ਕੇ ਅਸਿੱਧੇ ਤੌਰ ’ਤੇ ਰਾਜਨੀਤੀ ਕਰਨ ਦੀ ਸਾਜ਼ਿਸ਼ ਨੁੰ ਫੇਲ੍ਹ ਕਰਨ ਵਾਸਤੇ ਇਕਜੁੱਟ ਹੋਣ ਦਾ ਸੱਦਾ

ਸ਼੍ਰੋਮਣੀ ਕਮੇਟੀ, ਜੋ ਕਿ ਅੰਤਰ ਰਾਜੀ ਸੰਸਥਾ ਹੈ, ਨੂੰ ਇਕ ਸੂਬਾਈ ਕਾਨੁੰਨ ਦੇ ਆਧਾਰ ’ਤੇ ਵੰਡਿਆ ਜਾ ਰਿਹਾ ਹੈ  ਹਾਲਾਂਕਿ ਇਸ ਮਾਮਲੇ ’ਤੇ ਕਾਨੁੰਨ ਬਣਾਉਣ ਦੀ ਤਾਕਤ ਸਿਰਫ ਕੇਂਦਰ ਦੇ ਹੱਥ ਹੈ।

 • Share this:

  SGPC Harjinder Singh Dhami on Supreme Court Desicion: ਸੁਪਰੀਮ ਕੋਰਟ ਵੱਲੋਂ ਹਰਿਆਣਾ ਵਿੱਚ ਗੁਰਦੁਆਰਿਆਂ ਦੇ ਪ੍ਰਬੰਧ 'ਤੇ ਮਨੋਹਰ ਲਾਲ ਖੱਟਰ ਸਰਕਾਰ ਦੇ 2014 ਦੇ ਕਾਨੂੰਨ ਨੂੰ ਮਾਨਤਾ ਦੇਣ ਨਾਲ ਸ਼੍ਰੋਮਣੀ ਕਮੇਟੀ ਨੂੰ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਕਾਨੂੰਨ ਨੂੰ ਚੁਨੌਤੀ ਦਿੰਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੁੰ ਮਾਨਤਾ ਦੇਣ ਦੇ ਫੈਸਲੇ ਨੂੰ ਪੰਥ ’ਤੇ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਦੁਨੀਆਂ ਭਰ ਦੇ ਸਿੱਖਾਂ ਵਿਚ ਰੋਸ ਦੀ ਭਾਵਨਾ ਹੈ।

  ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ, ਜੋ ਕਿ ਅੰਤਰ ਰਾਜੀ ਸੰਸਥਾ ਹੈ, ਨੂੰ ਇਕ ਸੂਬਾਈ ਕਾਨੁੰਨ ਦੇ ਆਧਾਰ ’ਤੇ ਵੰਡਿਆ ਜਾ ਰਿਹਾ ਹੈ  ਹਾਲਾਂਕਿ ਇਸ ਮਾਮਲੇ ’ਤੇ ਕਾਨੁੰਨ ਬਣਾਉਣ ਦੀ ਤਾਕਤ ਸਿਰਫ ਕੇਂਦਰ ਦੇ ਹੱਥ ਹੈ।

  ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦਹਾਕਿਆਂ ਤੋਂ ਅਕਾਲੀ ਦਲ ਦੇ ਨਾਲ ਨਾਲ ਸਿੱਖ ਸੰਸਥਾਵਾਂ ਨੁੰ ਕਮਜ਼ੋਰ ਕਰਨ ’ਤੇ ਲੱਗੀ ਹੈ ਤੇ 2014 ਦੇ ਐਕਟ ਰਾਹੀਂ ਹਰਿਆਣਾ ਵਿਚ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੰਭਾਲਣ ਲਈ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦਾ ਗਠਨ ਕਰਨਾ ਇਸ ਰਣਨੀਤੀ ਦਾ ਹਿੱਸਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ  ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਕੇਸ ਵਿਚ ਸੁਪਰੀਮ ਕੋਰਟ ਵਿਚ ਸ਼੍ਰੋਮਣੀ ਕਮੇਟੀ ਦੇ ਉਲਟ ਸਟੈਂਡ ਲਿਆ। ਉਹਨਾਂ ਕਿਹਾ ਕਿ ਤਾਬੂਤ ਵਿਚ ਆਖਰੀ ਕਿੱਲ ਗੱਡਣ ਦਾ ਕੰਮ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਜਿਹਨਾਂ ਦੇ ਐਡਵੋਕੇਟ ਜਨਰਲ ਨੇ ਅਦਾਲਤ ਵਿਚ ਕੇਸ ਵਿਚ ਸ਼੍ਰੋਮਣੀ ਕਮੇਟੀ ਦੇ ਖਿਲਾਫ ਲਿਖਤੀ ਹਲਫਨਾਮਾ ਦਾਇਰ ਕੀਤਾ।

  ਸ. ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਕਦੇ ਵੀ ਸੌ ਸਾਲ ਪੁਰਾਣੇ ਐਕਟ ਨਾਲ ਛੇੜਛਾੜ ਬਰਦਾਸ਼ਤ ਨਹੀਂ ਕਰੇਗਾ।  ਉਹਨਾਂ ਕਿਹਾ ਕਿ ਪਾਰਟੀਨੇ ਇਸਦੇ ਸੀਨੀਅਰ ਆਗੂਆਂ ਦੀ ਫੌਰੀ ਮੀਟਿੰਗ ਸੱਦੀ ਹੈ ਤਾਂ ਜੋ ਕਾਨੁੰਨੀ ਪਹਿਲੂ ਸਮੇਤ ਭਵਿੱਖੀ ਰਣਨੀਤੀ ਤੈਅ ਕੀਤੀ ਜਾ ਸਕੇ। ਉਹਨਾਂ ਨੇ ਸਾਰੀਆਂ ਪੰਥਕ ਜਥੇਬੰਦੀਆਂ ਨੁੰ ਅਪੀਲ ਕੀਤੀ ਕਿ ਉਹ ਸਿੱਖ ਵਿਰੋਧੀ ਤਾਕਤਾਂ ਵੱਲੋਂ ਸਿੱਖ ਕੌਮ ਨੁੰ ਵੰਡ ਕੇ ਅਸਿੱਧੇ ਤੌਰ ’ਤੇ ਰਾਜ ਕਰਨ ਦੀ ਇਸ  ਸਾਜ਼ਿਸ਼ ਨੂੰ ਅਸਫਲ ਬਣਾਉਣ ਵਾਸਤੇ ਰੱਲ ਕੇ ਕੰਮ ਕਰਨ।
  ਬਾਦਲ ਨੇ ਕਿਹਾ ਕਿ ਦੇਸ਼ ਵਿਚ ਪਹਿਲਾਂ ਲੋਕਾਂ ਨੇ ਇਹ ਵੇਖਿਆ ਕਿ ਕਿਵੇਂ ਚੁਣੀ ਹੋਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਰਾਤੋ ਰਾਤ ਸਰੂਪ ਬਦਲ ਕੇ ਇਸ ’ਤੇ ਕਬਜ਼ਾ ਕਰ ਲਿਆ ਗਿਆ। ਉਹਨਾਂ ਦੱਸਿਆ ਕਿ ਕਿਵੇਂ ਪੰਜਾਬ ਪਹਿਲਾਂ ਹੀ ਮਾਰ ਝੱਲ ਰਿਹਾ ਹੈ ਕਿਉਂਕਿ ਇਸਦੇ ਦਰਿਆਈ ਪਾਣੀ ਇਸ ਤੋਂ ਖੋਹ ਲਏ ਗਏ ਤੇ ਇਹ ਬਿਨਾਂ ਰਾਜਧਾਨੀ ਸ਼ਹਿਰ ਚੰਡੀਗੜ੍ਹ ਤੋਂ ਵਿਚਰ ਰਿਹਾ ਹੈ।  ਉਹਨਾਂ ਕਿਹਾ ਕਿ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਨੂੰ ਮਾਨਤਾ ਦੇਣ ਨਾਲ ਕਿਵੇਂ ਸ਼੍ਰੋਮਣੀ ਕਮੇਟੀ ਨੂੰ ਛੋਟਾ ਕੀਤਾ ਜਾ ਰਿਹਾ ਹੈ।

  Published by:Ashish Sharma
  First published:

  Tags: Haryana, SGPC, Shiromani Akali Dal, Sukhbir Badal, Supreme Court