ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਪ੍ਰਦਰਸ਼ਨ ਕਰ ਰਹੀਆਂ ਸਿੱਖ ਜਥੇਬੰਦੀਆਂ ਵਿਚਾਲੇ ਹਿੰਸਕ ਝੜਪ

ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਕੀਤਾ ਲਾਠੀਚਾਰਜ; ਕਈ ਜ਼ਖ਼ਮੀ
- news18-Punjabi
- Last Updated: September 15, 2020, 5:10 PM IST
ਲਾਪਤਾ ਸਰੂਪਾਂ ਦੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਨ ਵਾਲਿਆਂ ’ਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਲਾਠੀਚਾਰਜ ਕੀਤਾ, ਜਿਸ ਵਿਚ ਕਈ ਜਣੇ ਜ਼ਖ਼ਮੀ ਹੋ ਗਏ।
ਸ਼੍ਰੋਮਣੀ ਕਮੇਟੀ ਖ਼ਿਲਾਫ਼ ਧਰਨਾ ਦੇਣ ਵਾਲੇ ਕੁਝ ਵਿਅਕਤੀਆਂ ਨਾਲ ਕੋਈ ਤਕਰਾਰ ਤੋਂ ਬਾਅਦ ਸ਼ੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਲਾਠੀਚਾਰਜ ਕਰਕੇ ਧਰਨਾਕਾਰੀਆਂ ਨੂੰ ਭਜਾ ਦਿੱਤਾ। ਧਰਨਕਾਰੀਆਂ ਵਿੱਚ ਵਧੇਰੇ ਨਿਹੰਗ ਸਿੰਘ ਸਨ, ਜਿਨ੍ਹਾਂ ਵਿੱਚੋਂ ਕੁੱਝ ਨੂੰ ਸੱਟਾਂ ਵੀ ਲੱਗੀਆਂ ਹਨ।