ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਰਕਾਰ ਖਿਲਾਫ ਸੰਘਰਸ਼ ਤਿੱਖਾ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ ਦੇ ਘਰਾਂ ਦੇ ਘਿਰਾਓ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾਂ ਸੂਬੇ ਦੇ ਟੋਲ ਪਲਾਜ਼ੇ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਇਹ ਜਾਣਕਾਰੀ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਫ਼ਾਜ਼ਿਲਕਾ 'ਚ ਪ੍ਰੈਸ ਕਾਨਫਰੈਂਸ ਕਰ ਕੇ ਦਿਤੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਮੇਟੀ ਦੇ ਵਫ਼ਦ 5 ਦਸੰਬਰ ਨੂੰ ਸੰਸਦ ਮੈਂਬਰਾਂ ਨੂੰ ਕਿਸਾਨੀ ਮੰਗਾਂ ਸਬੰਧੀ ਮੰਗ ਪੱਤਰ ਦੇਣਗੇ।
7 ਦਸੰਬਰ ਨੂੰ ਸੂਬੇ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਗੇਟ ਬੰਦ ਕਰ ਕੇ ਪ੍ਰਦਰਸ਼ਨ ਕੀਤਾ ਜਾਵੇਗਾ। 12 ਦਸੰਬਰ ਨੂੰ ਸੂਬੇ ਵਿਚ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਕੋਠੀਆਂ ਦੇ ਅਗੇ ਰੋਸ ਧਰਨੇ ਦਿਤੇ ਜਾਣਗੇ। 15 ਦਸੰਬਰ ਨੂੰ ਸੂਬੇ ਦੇ ਟੋਲ ਪਲਾਜ਼ੇ ਬੰਦ ਕੀਤੇ ਜਾਣਗੇ ਜੋ ਕਿ ਇਕ ਮਹੀਨੇ ਤੱਕ ਬੰਦ ਰੱਖੇ ਜਾਣਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ 70 ਸਾਲਾਂ ਤੋਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ। ਸਰਕਾਰ ਸਾਰੇ ਵਾਅਦੇ ਭੁੱਲ ਗਈ ਹੈ। ਸਰਕਾਰ ਵੱਲੋਂ ਅਪਣਾਈਆਂ ਜਾ ਰਹੀਆਂ ਮਾੜੀਆਂ ਨੀਤੀਆਂ ਖਿਲਾਫ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜੇ ਵੀ ਮੰਗਾਂ ਨਾ ਮੰਨੀਆਂ ਤਾਂ ਹੋਰ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਾ ਪਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bharti Kisan Union, Kisan, Kisan andolan, PM-Kisan Scheme, Toll Plaza