Home /News /punjab /

ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ 5 ਜਨਵਰੀ ਨੂੰ ਸ਼ੰਭੂ ਧਰਨਾ ਖਤਮ ਕਰਨਗੇ ਟਰੱਕ ਆਪਰੇਟਰ

ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ 5 ਜਨਵਰੀ ਨੂੰ ਸ਼ੰਭੂ ਧਰਨਾ ਖਤਮ ਕਰਨਗੇ ਟਰੱਕ ਆਪਰੇਟਰ

ਟਰੱਕ ਅਪਰੇਟਰਾਂ ਨੇ 5 ਜਨਵਰੀ ਨੂੰ ਸ਼ੰਭੂ ਧਰਨਾ ਖਤਮ ਕਰਨ ਦਾ ਐਲਾਨ ਕੀਤਾ

ਟਰੱਕ ਅਪਰੇਟਰਾਂ ਨੇ 5 ਜਨਵਰੀ ਨੂੰ ਸ਼ੰਭੂ ਧਰਨਾ ਖਤਮ ਕਰਨ ਦਾ ਐਲਾਨ ਕੀਤਾ

ਪੰਜਾਬ ਸਰਕਾਰ ਦੇ ਵੱਲੋਂ ਵਿਕਾਸ ਗਰਗ ਪ੍ਰਮੁੱਖ ਸਕੱਤਰ ਦੇ ਵੱਲੋਂ ਲਿਖਤੀ ਤੌਰ  ’ਤੇ ਇਹ ਭਰੋਸਾ ਦਿੱਤਾ ਗਿਆ ਹੈ ਕਿ ਪੰਜਾਬ 'ਚ ਟਰੱਕ ਅਪਰੇਟਰਾਂ ਦਾ ਕੰਮਕਾਜ ਜਾਰੀ ਰਹੇਗਾ ਅਤੇ ਉਨ੍ਹਾਂ ਦੇ ਕੰਮਕਾਜ ਦੇ ਵਿੱਚ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਫ਼ੈਸਲਾ ਬੁੱਧਵਾਰ ਨੂੰ ਮੰਤਰੀਆਂ ਨਾਲ ਹੋਈ ਮੀਟਿੰਗ 'ਚ ਲਿਆ ਗਿਆ। ਇਸ ਮੀਟਿੰਗ ਦੇ ਵਿੱਚ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਤੋਂ ਇਲਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਤੋਂ ਇਲਾਵਾ ਵਿਧਾਇਕ ਗੁਰਲਾਲ ਘਨੌਰ ਵੀ ਸ਼ਾਮਲ ਸਨ। ਟਰੱਕ ਅਪਰੇਟਰਾਂ ਵੱਲੋਂ ਪਰਮਜੀਤ ਸਿੰਘ ਫਾਜ਼ਿਲਕਾ, ਹੈਪੀ ਸੰਧੂ, ਰਾਣਾ ਪੰਜੇਟਾ ਅਤੇ ਹੋਰ ਆਗੂ ਮੀਟਿੰਗ 'ਚ ਸ਼ਾਮਲ ਸਨ।

ਹੋਰ ਪੜ੍ਹੋ ...
  • Share this:

ਪੰਜਾਬ 'ਚ ਟਰੱਕ ਯੂਨੀਅਨਾਂ ਖਤਮ ਕਰਨ ਦੇ ਫ਼ੈਸਲੇ ਤੋਂ ਭੜਕੇ ਟਰੱਕ ਅਪਰੇਟਰਾਂ ਵੱਲੋਂ ਸ਼ੰਭੂ ਬਾਰਡਰ 'ਤੇ ਧਰਨਾ ਲਗਾਉਣ ਤੋਂ ਬਾਅਦ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਦੇ ਵਿੱਚ ਮੰਤਰੀਆਂ ਦੀ ਕਮੇਟੀ ਦੀ ਟਰੱਕ ਅਪਰੇਟਰ ਯੂਨੀਅਨਾਂ ਦੇ ਆਗੂਆਂ ਦੇ ਨਾਲ ਹੋਈ ਮੀਟਿੰਗ ਤੋਂ ਬਾਅਦ ਮਗਰੋਂ ਦੋਵਾਂ ਧਿਰਾਂ ਦੇ ਵਿਚਾਲੇ ਸਮਝੌਤਾ ਦੇਰ ਰਾਤ ਸਿਰੇ ਚੜ੍ਹ ਗਿਆ ਜਿਸ ਤੋਂ ਬਾਅਦ ਟਰੱਕ ਅਪਰੇਟਰਾਂ ਨੇ ਸ਼ੰਭੂ ਧਰਨਾ 5 ਜਨਵਰੀ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ।

ਪੰਜਾਬ ਸਰਕਾਰ ਦੇ ਵੱਲੋਂ ਵਿਕਾਸ ਗਰਗ ਪ੍ਰਮੁੱਖ ਸਕੱਤਰ ਦੇ ਵੱਲੋਂ ਲਿਖਤੀ ਤੌਰ  ’ਤੇ ਇਹ ਭਰੋਸਾ ਦਿੱਤਾ ਗਿਆ ਹੈ ਕਿ ਪੰਜਾਬ 'ਚ ਟਰੱਕ ਅਪਰੇਟਰਾਂ ਦਾ ਕੰਮਕਾਜ ਜਾਰੀ ਰਹੇਗਾ ਅਤੇ ਉਨ੍ਹਾਂ ਦੇ ਕੰਮਕਾਜ ਦੇ ਵਿੱਚ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਫ਼ੈਸਲਾ ਬੁੱਧਵਾਰ ਨੂੰ ਮੰਤਰੀਆਂ ਨਾਲ ਹੋਈ ਮੀਟਿੰਗ 'ਚ ਲਿਆ ਗਿਆ। ਇਸ ਮੀਟਿੰਗ ਦੇ ਵਿੱਚ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਤੋਂ ਇਲਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਤੋਂ ਇਲਾਵਾ ਵਿਧਾਇਕ ਗੁਰਲਾਲ ਘਨੌਰ ਵੀ ਸ਼ਾਮਲ ਸਨ। ਟਰੱਕ ਅਪਰੇਟਰਾਂ ਵੱਲੋਂ ਪਰਮਜੀਤ ਸਿੰਘ ਫਾਜ਼ਿਲਕਾ, ਹੈਪੀ ਸੰਧੂ, ਰਾਣਾ ਪੰਜੇਟਾ ਅਤੇ ਹੋਰ ਆਗੂ ਮੀਟਿੰਗ 'ਚ ਸ਼ਾਮਲ ਸਨ।

ਇਸ ਮੀਟਿੰਗ ਦੇ ਵਿੱਚ ਇਹ ਫ਼ੈਸਲਾ ਲਿਆ ਗਿਆ ਕਿ ਨਵੀਂ ਟਰਾਂਸਪੋਰਟ ਨੀਤੀ ਬਣਾਉਣ ਲਈ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ ਜਿਸ ਦੇ ਵਿੱਚ ਟਰੱਕ ਅਪਰੇਟਰਾਂ ਦੇ 4 ਨੂਮਾਇੰਦੇ ਅਤੇ ਇੰਡਸਟਰੀ ਦੇ 3 ਨੁਮਾਇੰਦੇ ਅਤੇ ਸਬੰਧਤ ਵਿਭਾਗਾਂ ਦੇ 4 ਅਧਿਕਾਰੀ ਵੀ ਸ਼ਾਮਲ ਹੋਣਗੇ। ਇਹ ਕਮੇਟੀ ਇੱਕ ਮਹੀਨੇ ਦੇ ਦੇ ਵਿੱਚ  ਆਪਣੀ ਰਿਪੋਰਟ ਬਣਾ ਕੇ ਪੇਸ਼ ਕਰੇਗੀ ।

ਪੰਜਾਬ ਸਰਕਾਰ ਦੇ ਵੱਲੋਂ ਲਿਖਤੀ ਭਰੋਸਾ ਦੇਣ ਤੋਂ ਬਾਅਦ ਟਰੱਕ ਅਪਰੇਟਰਾਂ ਦੇ ਵੱਲੋਂ ਸ਼ੰਭੂ ਬਾਰਡਰ ਤੋਂ ਧਰਨਾ 5 ਜਨਵਰੀ ਨੂੰ ਸਵੇਰੇ 10.00 ਵਜੇ ਚੁੱਕਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਲਿਖਤੀ ਭਰੋਸੇ ’ਤੇ ਵਿਸ਼ਵਾਸ ਕਰ ਕੇ ਉਹ ਆਪਣਾ ਸੰਘਰਸ਼ ਖਤਮ ਕਰਨ ਜਾ  ਰਹੇ ਹਨ। ਉਨ੍ਹਾਂ ਨੇ ਆਪਣੇ ਸੰਘਰਸ਼ ਨੂੰ ਟਰੱਕ ਅਪਰੇਟਰਾਂ ਦੀ ਇੱਕ ਵੱਡੀ ਜਿੱਤ ਕਰਾਰ ਦਿੱਤਾ ਹੈ।

Published by:Shiv Kumar
First published:

Tags: Punjab, Punjab government, Truck, Truck union