• Home
 • »
 • News
 • »
 • punjab
 • »
 • THE UNION GOVERNMENT HAS RECOMMENDED SECURITY TO IG PARAMRAJ SINGH UMRANANGAL

ਗਰਮ ਖਿਆਲੀ ਸਿੱਖਾਂ ਤੋਂ ਜਾਨ ਨੂੰ ਖ਼ਤਰਾ : ਕੇਂਦਰ ਨੇ ਉਮਰਾਨੰਗਲ ਨੂੰ ਸੁਰੱਖਿਆ ਦੇਣ ਦੀ ਕੀਤੀ ਸਿਫਾਰਸ਼

ਗ੍ਰਹਿ ਮੰਤਰਾਲੇ ਨੇ ਮੁਅੱਤਲੀ ਅਧੀਨ ਚੱਲ ਰਹੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਤੇ ਉਸਦੇ ਪਰਿਵਾਰ ਨੂੰ ਢੁਕਵੀਂ ਸੁਰੱਖਿਆ ਦੇਣ ਲਈ ਕਿਹਾ ਹੈ।

ਕੋਟਕਪੂਰਾ ਗੋਲੀਕਾਂਡ - ਜਿਲ੍ਹਾ ਅਦਾਲਤ ਵਿੱਚ ਪੇਸ਼ ਹੁੰਦੇ ਹੋਏ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਫਾਈਲ ਤਸਵੀਰ

 • Share this:
  ਚੰਡੀਗੜ੍ਹ : ਕੇਂਦਰ ਸਰਕਾਰ ਨੇ ਕੋਟਕਪੂਰਾ ਅਤੇ ਬਹਿਬਲ ਗੋਲੀ ਕਾਂਡ ਮਾਮਲੇ ਦੇ ਕਥਿਤ ਤੌਰ ’ਤੇ ਮੁੱਖ ਦੋਸ਼ੀ ਮੁਅੱਤਲੀ ਅਧੀਨ ਚੱਲ ਰਹੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ(IG Paramraj Singh Umranangal) ਨੂੰ ਸੁਰੱਖਿਆ ਦੇਣ ਦੀ ਸਿਫਾਰਸ਼ ਕੀਤੀ ਹੈ। ਗ੍ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਗਰਮ ਖਿਆਲੀ ਸਿੱਖਾਂ ਤੋਂ ਉਮਰਾਨੰਗਲ ਦੀ ਜਾਨ ਨੂੰ ਖ਼ਤਰੇ ਦੇ ਖਦਸ਼ੇ ਕਾਰਨ ਢੁੱਕਵੀਂ ਸੁਰੱਖਿਆ ਦੇਣ ਦੀ ਸਿਫਾਰਸ਼ ਕੀਤੀ ਹੈ। ਪੰਜਾਬ ਪੁਲਿਸ ਨੇ ਕੇਂਦਰ ਤੋਂ ਚਿੱਠੀ ਲਿੱਖ ਕੇ ਉਮਰਾਨੰਗਲ ਦੀ ਜਾਨ ਨੂੰ ਖਤਰਾ ਹੋਣ ਕਾਰਨ ਸੁਰੱਖਿਆ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਕੇਂਦਰ ਨੇ ਸੁੱਰਖਿਆ ਏਜੰਸੀਆਂ ਨਾਲ ਮਾਮਲੇ ਨੂੰ ਵਿਚਾਰਨ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ।

  ਟ੍ਰਿਬਿਊਨ ਦੀ ਰਿਪੋਰਟ ਮੁਤਾਬਿਕ ਗ੍ਰਹਿ ਮੰਤਰਾਲੇ ਦੀ ਰਿਪੋਰਟ ਵਿੱਚ ਦੇਸ਼ ਵਿਦੇਸ਼ ਵਿੱਚ ਬੈਠੇ ਗਰਮ ਖਿਆਲੀ ਸਿੱਖਾਂ ਤੋਂ ਉਮਰਾਨੰਗਲ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਉਮਰਾਨੰਗਲ ਤੇ ਹੋਰਨਾਂ ਪੁਲਿਸ ਅਫ਼ਸਰਾਂ ਨੂੰ ਧਮਕੀਆਂ ਦਿੱਤੀਆਂ ਹਨ। ਇਸਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਨੇ ਉਮਰਾਨੰਗਲ ਤੇ ਉਸਦੇ ਪਰਿਵਾਰ ਨੂੰ ਢੁਕਵੀਂ ਸੁਰੱਖਿਆ ਦੇਣ ਲਈ ਕਿਹਾ ਹੈ।

  ਜ਼ਿਕਰਯੋਗ ਹੈ ਕਿ 1987 ਵਿਚ ਭਿੰਡਰਾਂਵਾਲਾ ਟਾਈਗਰ ਫੋਰਸ ਦੇ ਖਾੜਕੂਆਂ ਨੇ ਉਮਰਾਨੰਗਲ ਦੇ ਪਿਤਾ ਦਾ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ 1988 ਵਿੱਚ ਉਨ੍ਹਾਂ ਦੇ ਜੱਦੀ ਘਰ ਉੱਤੇ ਹਮਲਾ ਵੀ ਹੋਇਆ ਸੀ।
  Published by:Sukhwinder Singh
  First published:
  Advertisement
  Advertisement