Home /News /punjab /

ਵਿਜੀਲੈਂਸ ਬਿਊਰੋ ਨੇ ਮਾਲ ਕਾਨੂੰਗੋ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਮਾਲ ਕਾਨੂੰਗੋ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

ਮਾਲ ਕਾਨੂੰਗੋ ਨੂੰ ਵਿਜੀਲੈਂਸ ਬਿਊਰੋ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ

ਮਾਲ ਕਾਨੂੰਗੋ ਨੂੰ ਵਿਜੀਲੈਂਸ ਬਿਊਰੋ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ

ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਮਾਲ ਕਾਨੂੰਗੋ ਓਮ ਪ੍ਰਕਾਸ਼ ਨੂੰ ਵਿਜੀਲੈਂਸ ਬਿਓਰੋ ਨੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਭਲਵਿੰਦਰ ਸਿੰਘ ਵਾਸੀ ਪਿੰਡ ਝਬਾਲ ਜ਼ਿਲ੍ਹਾ ਤਰਨਤਾਰਨ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਹੋਰ ਪੜ੍ਹੋ ...
  • Share this:

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਦੇ ਚੱਲਦਿਆਂ ਸਰਕਲ ਠੱਠੀ ਸੋਹਲ ਤਰਨਤਾਰਨ ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਮਾਲ ਕਾਨੂੰਗੋ ਓਮ ਪ੍ਰਕਾਸ਼ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਭਲਵਿੰਦਰ ਸਿੰਘ ਵਾਸੀ ਪਿੰਡ ਝਬਾਲ ਜ਼ਿਲ੍ਹਾ ਤਰਨਤਾਰਨ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਗ੍ਰਿਫਤਾਰੀ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਭਲਵਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਇਹ ਇਲਜ਼ਾਮ ਲਗਾਇਆ ਹੈ ਕਿ ਇਹ ਮਾਲ ਅਧਿਕਾਰੀ ਆਪਣੇ ਰਿਸ਼ਤੇਦਾਰ ਦੀ ਹੱਦਬੰਦੀ ਰਿਪੋਰਟ ਦੇਣ ਬਦਲੇ ਉਸ ਤੋਂ 25,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਜਿਸ ਦਾ ਸੌਦਾ 10,000 ਰੁਪਏ 'ਚ ਤੈਅ ਹੋਇਆ ਸੀ।

ਭਲਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਮਾਲ ਕਾਨੂੰਗੋ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਦੇ ਖਿਲਾਫ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Published by:Shiv Kumar
First published:

Tags: Arrested, Bribe, Punjab, Tarn taran, Vigilance Bureau