ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿੰਡ ਨੂੰ ਪੁਲਿਸ ਛਾਉਣੀ ਦੇ ਵਿੱਚ ਤਬਦੀਲ ਕੀਤਾ ਗਿਆ ਹੈ | ਪੁਲਿਸ ਦੇ ਨਾਲ ਨਾਲ ਪੈਰਾ ਮਿਲਟਰੀ ਫੋਰਸ ਵੀ ਤੈਨਾਤ ਕੀਤੀ ਗਈ ਹੈ | ਅੰਮ੍ਰਿਤਪਾਲ ਦਾ ਪਿੰਡ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ | ਤੁਹਾਨੂੰ ਦੱਸ ਦੇਈਏ ਕਿ ਪੈਰਾ ਮਿਲਟਰੀ ਨੇ ਅੰਮ੍ਰਿਤਪਾਲ ਦੇ ਪਿੰਡ ਨੂੰ ਘੇਰਿਆ ਹੈ |
'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਪੁਲਿਸ ਵੱਲੋਂ ਕੀਤੇ ਜਾ ਰਹੇ ਐਕਸ਼ਨ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਨੂੰ ਸੀਲ ਕਰ ਦਿੱਤਾ ਗਿਆ ਹੈ। ਚਾਰੋਂ ਪਾਸਿਓਂ ਪੈਰਾ-ਮਿਲਟਰੀ ਫੋਰਸ ਦੇ ਵੱਲੋਂ ਪਿੰਡ ਨੂੰ ਘੇਰਾ ਪਾਇਆ ਗਿਆ ਹੈ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਦੇ ਵੱਲੋਂ ਉਸ ਨੂੰ ਨਕੋਦਰ ਦੇ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।