Home /News /punjab /

ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ,ਪੰਜਾਬ ਅਤੇ ਹਰਿਆਣਾ 'ਚ ਅਗਲੇ 4-5 ਦਿਨਾਂ ਦੌਰਾਨ ਖੁਸ਼ਕ ਰਹੇਗਾ ਮੌਸਮ

ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ,ਪੰਜਾਬ ਅਤੇ ਹਰਿਆਣਾ 'ਚ ਅਗਲੇ 4-5 ਦਿਨਾਂ ਦੌਰਾਨ ਖੁਸ਼ਕ ਰਹੇਗਾ ਮੌਸਮ

ਅਗਲੇ 4-5 ਦਿਨਾਂ ਦੌਰਾਨ ਪੰਜਾਬ ਅਤੇ ਹਰਿਆਣਾ 'ਚ ਖੁਸ਼ਕ ਰਹੇਗਾ ਮੌਸਮ

ਅਗਲੇ 4-5 ਦਿਨਾਂ ਦੌਰਾਨ ਪੰਜਾਬ ਅਤੇ ਹਰਿਆਣਾ 'ਚ ਖੁਸ਼ਕ ਰਹੇਗਾ ਮੌਸਮ

ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। 'ਗੰਭੀਰ ਸ਼ੀਤ ਲਹਿਰ' ਯਾਨੀ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ਼ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ ਇਸ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਹੋਰ ਪੜ੍ਹੋ ...
  • Share this:

ਨਵੇਂ ਸਾਲ ਦਾ ਆਗਾਜ਼ ਠੰਡ ਨਾਲ ਹੋਇਆ ਹੈ ਅਤੇ ਹੁਣ ਆਉਣ ਵਾਲੇ ਕੁਝ ਦਿਨਾਂ ਦੌਰਾਨ ਠੰਡ ਇਸੇ ਤਰ੍ਹਾਂ ਜਾਰੀ ਰਹੇਗੀ । ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। 'ਗੰਭੀਰ ਸ਼ੀਤ ਲਹਿਰ' ਯਾਨੀ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ਼ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ ਇਸ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਹਰਿਆਣਾ ਦੇ ਅੰਬਾਲਾ, ਹਿਸਾਰ, ਸਿਰਸਾ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਚਿਤਾਵਨੀ ਅਤੇ ਸੈਟੇਲਾਈਟ ਤਸਵੀਰਾਂ ਵਿੱਚ ਅੰਮ੍ਰਿਤਸਰ ਤੋਂ ਸਿਰਸਾ ਤੱਕ ਸੰਘਣੀ ਧੁੰਦ ਨਜ਼ਰ ਆ ਰਹੀ ਹੈ। ਜਿਸ ਨਾਲ ਸੜਕਾਂ 'ਤੇ ਚੱਲਣ ਵਾਲੇ ਵਾਹਨਾਂ ਅਤੇ ਗੱਡੀਆਂ ਦੇ ਨਾਲ-ਨਾਲ ਆਮ ਜਨ-ਜੀਵਨ ਪ੍ਰਭਾਵਿਤ ਹੋਵੇਗਾ।

ਮੌਸਮ ਵਿਭਾਗ ਦੇ ਵੱਲੋਂ ਅਗਲੇ 4-5 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ । ਅਗਲੇ 3 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ ਅਤੇ ਇਸ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 2-3 ਡਿਗਰੀ ਸੈਲਸੀਅਸ ਦੇ ਵਾਧੇ ਦੀ ਸੰਭਾਵਨਾ ਹੈ।

ਅਗਲੇ ਦੋ ਦਿਨਾਂ ਦੌਰਾਨ ਪੰਜਾਬ, ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਤੋਂ ਲੈ ਕੇ ਅਤਿਅੰਤ ਸੀਤ ਲਹਿਰ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ ਜਦੋਂ ਕਿ 5 ਤੋਂ 6 ਜਨਵਰੀ ਤੱਕ ਵੱਖ-ਵੱਖ ਹਿੱਸਿਆਂ ਵਿੱਚ ਸੀਤ ਲਹਿਰ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ।

ਅਗਲੇ 2 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕੁਝ ਥਾਵਾਂ 'ਤੇ ਠੰਡੇ ਦਿਨ ਤੋਂ ਲੈ ਕੇ ਬਹੁਤ ਠੰਡੇ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 5-6 ਜਨਵਰੀ ਤੱਕ ਠੰਡੇ ਦਿਨ ਰਹਿਣ ਦੀ ਸੰਭਾਵਨਾ ਹੈ।

ਅਗਲੇ 4 ਦਿਨਾਂ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਕਈ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਪੰਜਾਬ  ਦੇ ਮੁੱਖ ਸ਼ਹਿਰਾਂ ਦਾ ਤਾਪਮਾਨ

ਅੰਮ੍ਰਿਤਸਰ ਦੀ ਗੱਲ ਕਰੀਏ ਤਾਂ ਪੰਜਾਬ ਦੇ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 5.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 9.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਅੱਠ ਡਿਗਰੀ ਘੱਟ ਹੈ।

ਜਲੰਧਰ ਦੇ ਵਿੱਚ ਘੱਟੋ-ਘੱਟ ਤਾਪਮਾਨ 5.7 ਡਿਗਰੀ ਦਰਜ ਕੀਤਾ ਗਿਆ। ਦੂਜੇ ਪਾਸੇ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 10.3 ਡਿਗਰੀ ਦਰਜ ਕੀਤਾ ਗਿਆ, ਜੋ ਕਿ ਪਿਛਲੇ ਦਿਨ ਨਾਲੋਂ 4.1 ਡਿਗਰੀ ਘੱਟ ਸੀ।

ਲੁਧਿਆਣਾ ਦੇ ਵਿੱਚ ਇੱਥੇ ਘੱਟੋ-ਘੱਟ ਤਾਪਮਾਨ 5.8 ਡਿਗਰੀ ਦਰਜ ਕੀਤਾ ਗਿਆ। ਦੂਜੇ ਪਾਸੇ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 11.6 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 6 ਡਿਗਰੀ ਘੱਟ ਸੀ।

ਗੁਰਦਾਸਪੁਰ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ 'ਚ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ 'ਚ ਦਰਜ ਕੀਤਾ ਗਿਆ। ਜਿੱਥੇ ਬੁੱਧਵਾਰ ਸਵੇਰੇ ਤਾਪਮਾਨ 2.5 ਡਿਗਰੀ ਦਰਜ ਕੀਤਾ ਗਿਆ। ਦੂਜੇ ਪਾਸੇ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 10.6 ਡਿਗਰੀ ਰਿਹਾ।

ਹਰਿਆਣਾ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ

ਹਰਿਆਣਾ ਦੇ ਅੰਬਾਲਾ 'ਚ ਘੱਟੋ-ਘੱਟ ਤਾਪਮਾਨ 6.3 ਡਿਗਰੀ ਦਰਜ ਕੀਤਾ ਗਿਆ। ਦੂਜੇ ਪਾਸੇ ਪਿਛਲੇ ਦਿਨੀਂ ਵੱਧ ਤੋਂ ਵੱਧ ਤਾਪਮਾਨ 11.8 ਡਿਗਰੀ ਰਿਹਾ ਜੋ ਆਮ ਨਾਲੋਂ 6 ਡਿਗਰੀ ਘੱਟ ਸੀ।

ਹਿਸਾਰ ਦੇ ਵਿੱਚ ਘੱਟੋ-ਘੱਟ ਤਾਪਮਾਨ 5.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ .9 ਡਿਗਰੀ ਘੱਟ ਸੀ। ਦੂਜੇ ਪਾਸੇ ਬੁੱਧਵਾਰ ਨੂੰ ਤਾਪਮਾਨ 10.4 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 9.2 ਡਿਗਰੀ ਘੱਟ ਸੀ।

ਕਰਨਾਲ ਦੇ ਵਿੱਚ ਘੱਟੋ-ਘੱਟ ਤਾਪਮਾਨ 6.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ .5 ਡਿਗਰੀ ਘੱਟ ਸੀ।

ਮਹਿੰਦਰਗੜ੍ਹ ਹਰਿਆਣਾ ਦਾ ਸਭ ਤੋਂ ਠੰਡਾ ਸ਼ਹਿਰ ਸੀ। ਜਿੱਥੇ ਘੱਟੋ-ਘੱਟ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ। ਦੂਜੇ ਪਾਸੇ ਮੰਗਲਵਾਰ ਨੂੰ ਵੀ ਵੱਧ ਤੋਂ ਵੱਧ ਤਾਪਮਾਨ 19.5 ਡਿਗਰੀ ਦਰਜ ਕੀਤਾ ਗਿਆ।

Published by:Shiv Kumar
First published:

Tags: Fog, Haryana, Punjab, Weather