ਪਠਾਨਕੋਟ: ਹਲਕੀ ਬਾਰਿਸ਼ ਨਾਲ ਤਾਪਮਾਨ 49 ਡਿਗਰੀ ਤੋਂ ਹੇਠਾਂ 25 ਡਿਗਰੀ ਸੈਲਸੀਅਸ ਤੱਕ ਆਇਆ

IMD forecast-ਪਠਾਨਕੋਟ ਵਿੱਚ ਹਲਕੀ ਬਾਰਿਸ਼ ਨਾਲ ਮੌਸਮ ਖੁਸ਼ਗਵਾਰ ਹੋ ਗਿਆ। ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਤਾਪਮਾਨ 49 ਡਿਗਰੀ ਤੋਂ ਹੇਠਾਂ ਡਿੱਗ ਕੇ 25 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

ਪਠਾਨਕੋਟ: ਹਲਕੀ ਬਾਰਿਸ਼ ਨਾਲ ਤਾਪਮਾਨ 49 ਡਿਗਰੀ ਤੋਂ ਹੇਠਾਂ 25 ਡਿਗਰੀ ਸੈਲਸੀਅਸ ਤੱਕ ਆਇਆ

  • Share this:
    ਪਠਾਨਕੋਟ : ਹਲਕੀ ਬਾਰਿਸ਼ ਨਾਲ ਮੌਸਮ ਖੁਸ਼ਗਵਾਰ ਹੋ ਗਿਆ। ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਤਾਪਮਾਨ 49 ਡਿਗਰੀ ਤੋਂ ਹੇਠਾਂ ਡਿੱਗ ਕੇ 25 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

    ਅਗਲੇ ਕੁਝ ਦਿਨਾਂ 'ਚ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ। ਆਈਐਮਡੀ ਦੇ ਸੀਨੀਅਰ ਵਿਗਿਆਨੀ ਆਰਕੇ ਜੇਨਾਮਾਨੀ ਨੇ ਕਿਹਾ ਕਿ ਦਿੱਲੀ, ਪੰਜਾਬ, ਹਰਿਆਣਾ ਅਤੇ ਯੂਪੀ ਸਮੇਤ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਿਛਲੇ ਦੋ-ਤਿੰਨ ਹਫ਼ਤਿਆਂ ਤੋਂ ਚੱਲ ਰਹੀ ਹੀਟਵੇਵ ਹੁਣ ਖ਼ਤਮ ਹੋ ਗਈ ਹੈ।

    ਵੈਸਟਰਨ ਡਿਸਟਰਬੈਂਸ ਕਾਫੀ ਸਰਗਰਮ ਹੈ। ਅਗਲੇ 6-7 ਦਿਨਾਂ ਤੱਕ ਤਾਪਮਾਨ ਵਿੱਚ ਕੋਈ ਵਾਧਾ ਨਹੀਂ ਹੋਵੇਗਾ। ਉੱਤਰੀ-ਪੱਛਮੀ ਭਾਰਤ ਵਿੱਚ ਇੱਕ ਯੈਲੋ ਅਲਰਟ ਹੈ, ਇੱਥੇ ਮੀਂਹ ਅਤੇ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ। ਦਿੱਲੀ 'ਚ ਭਲਕੇ 3 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

    ਅਗਲੇ ਤਿੰਨ ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਪੂਰਬੀ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਦੀ ਕਮੀ ਆਉਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਭਾਰਤੀ ਮੌਸਮ ਵਿਭਾਗ (IMD) ਨੇ ਐਤਵਾਰ ਨੂੰ ਕਿਹਾ ਸੀ ਕਿ ਮੱਧ ਭਾਰਤ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।

    ਮੰਗਲਵਾਰ ਨੂੰ ਅਸਮਾਨ ਵਿਚ ਬੱਦਲਵਾਈ ਰਹਿ ਸਕਦਾ ਹੈ। ਪੂਰਬੀ ਹਵਾਵਾਂ ਨੇ ਦਸਤਕ ਦੇ ਦਿੱਤੀ ਹੈ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲੀ ਹੈ, ਉਥੇ ਹੀ 5 ਮਈ ਨੂੰ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਹਵਾ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ। ਉੱਤਰ-ਪੱਛਮੀ ਭਾਰਤ ਵਿੱਚ ਅਗਲੇ ਕੁਝ ਦਿਨਾਂ ਤੱਕ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਹੇਠਾਂ ਰਹਿਣ ਦੀ ਸੰਭਾਵਨਾ ਹੈ।

    ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮਈ ਦਾ ਪਹਿਲਾ ਹਫ਼ਤਾ ਰਾਹਤ ਭਰਿਆ ਰਹੇਗਾ। ਲਖਨਊ ਦੇ ਅਮੌਸੀ ਸਥਿਤ ਜ਼ੋਨਲ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਜੇਪੀ ਗੁਪਤਾ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਬਦਲ ਗਿਆ ਹੈ। ਮੰਗਲਵਾਰ ਅਤੇ ਬੁੱਧਵਾਰ ਨੂੰ ਸ਼ਹਿਰ ਵਿੱਚ ਬੱਦਲਾਂ ਦੀ ਹਲਚਲ ਰਹੇਗੀ। ਅਗਲੇ 4 ਦਿਨਾਂ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਵੀ ਤੇਜ਼ ਹਵਾਵਾਂ ਚੱਲਣਗੀਆਂ।
    Published by:Sukhwinder Singh
    First published: