Punjab Weather Report: ਬਦਲਦੇ ਮੌਸਮ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦਰਅਸਲ, ਤਾਪਮਾਨ ਵਿੱਚ ਬਦਲਾਅ ਤੋਂ ਬਾਅਦ ਗਰਮੀ ਵਧਣ ਦੇ ਸਿਲਸਿਲੇ ਦੀ ਸ਼ੁਰੂਆਤ ਹੋ ਚੁੱਕੀ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਆਉਣ ਵਾਲੇ ਪੰਜ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਇਸ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਸੈਲਸੀਅਸ ਨੂੰ ਪਾਰ ਕਰ ਸਕਦਾ ਹੈ। ਇਸ ਤੋਂ ਬਾਅਦ ਮੌਸਮ ਬਦਲ ਜਾਵੇਗਾ। ਮੌਸਮ ਵਿਭਾਗ ਮੁਤਾਬਕ 20 ਮਾਰਚ ਤੋਂ ਬਾਅਦ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਬੱਦਲਵਾਈ ਦੇ ਨਾਲ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਗਿਆਨੀਆਂ ਮੁਤਾਬਕ ਇਸ ਵਾਰ ਸੂਬੇ 'ਚ ਗਰਮੀ ਜ਼ਿਆਦਾ ਹੋਵੇਗੀ।
ਜਾਣਕਾਰੀ ਲਈ ਦੱਸ ਦੇਈਏ ਕਿ ਇਸ ਹਫਤੇ ਵੀ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ। ਨਾਲ ਹੀ, ਤੇਜ਼ ਧੁੱਪ ਲੋਕਾਂ ਨੂੰ ਪ੍ਰੇਸ਼ਾਨ ਕਰੇਗੀ। ਹਾਲਾਂਕਿ 23 ਮਾਰਚ ਨੂੰ ਅਸਮਾਨ 'ਚ ਅੰਸ਼ਕ ਤੌਰ 'ਤੇ ਬੱਦਲ ਦੇਖੇ ਜਾ ਸਕਦੇ ਹਨ ਪਰ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ। ਪੰਜਾਬ ਦੇ ਲਗਪਗ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਗਿਆਨੀਆਂ ਮੁਤਾਬਕ ਆਉਣ ਵਾਲੇ ਦਿਨਾਂ 'ਚ ਗਰਮੀ ਹੋਰ ਵਧੇਗੀ।
ਅੰਮ੍ਰਿਤਸਰ
ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 32 ਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਪੂਰੇ ਹਫ਼ਤੇ ਮੌਸਮ ਸਾਫ਼ ਰਹੇਗਾ।
ਲੁਧਿਆਣਾ
ਅੱਜ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 35 ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਪੂਰਾ ਹਫ਼ਤਾ ਮੌਸਮ ਸਾਫ਼ ਰਹੇਗਾ ਅਤੇ ਸੂਰਜ ਨਿਕਲੇਗਾ। 23 ਮਾਰਚ ਨੂੰ ਅੰਸ਼ਕ ਤੌਰ 'ਤੇ ਬੱਦਲਵਾਈ ਵਾਲਾ ਮੌਸਮ ਦੇਖਿਆ ਜਾ ਸਕਦਾ ਹੈ।
ਪਟਿਆਲਾ
ਅੱਜ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇਸ ਹਫਤੇ ਪਟਿਆਲਾ ਦਾ ਮੌਸਮ ਅੰਮ੍ਰਿਤਸਰ ਵਰਗਾ ਹੀ ਰਹਿਣ ਵਾਲਾ ਹੈ।
ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਪੰਜਾਬ ਦੇ ਵੱਡੇ ਜ਼ਿਲ੍ਹਿਆਂ 'ਚ ਅੱਜ ਕਿਹੋ ਜਿਹਾ ਰਹੇਗਾ ਮੌਸਮ?
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।