Home /News /punjab /

Weather Report: ਪੰਜਾਬ `ਚ ਅਗਲੇ 5 ਦਿਨ ਮੌਸਮ ਰਹੇਗਾ ਖੁਸ਼ਗਵਾਰ, ਹਲਕੀ ਬਰਸਾਤ ਦੀ ਸੰਭਾਵਨਾ

Weather Report: ਪੰਜਾਬ 'ਚ ਇਸ ਵਾਰ ਸਾਵਣ 'ਚ ਆਏ ਤੂਫ਼ਾਨ ਨੇ ਖੇਤਾਂ ਅਤੇ ਕੋਠਿਆਂ ਨੂੰ ਤਬਾਹ ਕਰ ਦਿੱਤਾ। ਜਿੱਥੇ ਮਾਨਸੂਨ ਨੇ ਕਈ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਉੱਥੇ ਹੀ ਕਈ ਲੋਕਾਂ ਦਾ ਨੁਕਸਾਨ ਵੀ ਹੋਇਆ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਕਿਤੇ-ਕਿਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਕਿਤੇ-ਕਿਤੇ ਲੋਕਾਂ ਨੂੰ ਗਰਮੀ ਦਾ ਸਾਮਹਣਾ ਕਰਨਾ ਪੈ ਸਕਦਾ ਹੈ।

ਹੋਰ ਪੜ੍ਹੋ ...
 • Share this:

  ਕਾਬਿਲੇਗੌਰ ਹੈ ਕਿ 14 ਅਗਸਤ ਤੋਂ 15 ਅਗਸਤ ਯਾਨੀ ਕਿ ਬੀਤੇ ਦਿਨ ਪੰਜਾਬ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ। ਇਸ ਦੌਰਾਨ ਮੀਂਹ ਦਾ ਪ੍ਰਭਾਵ ਬਾਰਡਰ ਏਰੀਏ ਵਿੱਚ ਵੱਧ ਦੇਖਣ ਨੂੰ ਮਿਲਿਆ। ਭਾਰੀ ਮੀਂਹ ਕਾਰਨ ਇਲਾਕੇ ਜਲ-ਥਲ ਹੋ ਗਏ ਹਨ। ਇਸ ਤੋਂ ਇਲਾਵਾ ਆਉਣ ਵਾਲੇ 24 ਘੰਟਿਆਂ ਦਰਮਿਆਨ ਪੰਜਾਬ ਦੇ ਬਹੁਤੇ ਖੇਤਰਾਂ ‘ਚ ਚੰਗੀ ਬਾਰਿਸ਼ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ। ਇਸ ਤੋਂ ਮਗਰੋਂ 16 ਅਗਸਤ ਤੋਂ ਲੈ ਕੇ 17, 18, 19, 20 ਅਗਸਤ ਤੱਕ ਲਗਾਤਾਰ ਮੀਂਹ ਪੈਂਣ ਦੀ ਸੰਭਾਵਨਾ ਹੈ।

  weather report

  ਮੌਸਮ ਵਿਭਾਗ ਦੇ ਵਲੋਂ ਪੰਜਾਬ ਸਮੇਤ ਗੁਜਰਾਤ, ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ ਦੇ ਕੁਝ ਹਿੱਸਿਆਂ, ਦੱਖਣ-ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਉੜੀਸਾ ਵਿੱਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਜਿਸਦੇ ਨਾਲ 24 ਘੰਟਿਆਂ ਦੌਰਾਨ ਬੱਦਲ ਛਾਏ ਰਹਿਣ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।  ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਮਾਝਾ, ਦੋਆਬਾ, ਪੱਛਮੀ ਮਾਲਵਾ ਅਤੇ ਪੂਰਬੀ ਮਾਲਵਾ ਖੇਤਰਾਂ ਵਿੱਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

  ਫ਼ਸਲਾਂ ਦਾ ਹੋਇਆ ਨੁਕਸਾਨ

  ਚੰਗੀ ਬਾਰਿਸ਼ ਕਾਰਨ ਇਸ ਵਾਰ ਰਿਕਾਰਡ ਉਤਪਾਦਨ ਹੋਣ ਦੀ ਉਮੀਦ ਹੈ। ਹਾਲਾਂਕਿ ਰਾਵੀ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪਾਣੀ ਭਰ ਜਾਣ ਕਾਰਨ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ, ਫਾਜ਼ਿਲਕਾ, ਮੋਗਾ ਅਤੇ ਮਾਲਵੇ ਦੇ ਕੁਝ ਹੋਰ ਇਲਾਕਿਆਂ ਵਿਚ ਵੀ ਖੇਤਾਂ ਵਿਚ ਪਾਣੀ ਭਰ ਜਾਣ ਕਾਰਨ ਫਸਲਾਂ ਦਾ ਨੁਕਸਾਨ ਹੋਇਆ ਹੈ। ਹਾਲਾਂਕਿ ਪਿਛਲੇ ਸਾਲ ਦੇ ਮੁਕਾਬਲੇ ਚੰਗੀ ਬਾਰਿਸ਼ ਹੋਣ ਕਾਰਨ ਝਾੜ ਵਧਣ ਦੀ ਉਮੀਦ ਹੈ।
  Published by:rupinderkaursab
  First published:

  Tags: Hot Weather, Punjab, Rain, Report

  ਅਗਲੀ ਖਬਰ