• Home
 • »
 • News
 • »
 • punjab
 • »
 • THE WORKERS STOPPED THE TRAINS OUT OF ANGER OVER THE CHANNI GOVERNMENT PROMISE

ਚੰਨੀ ਸਰਕਾਰ ਦੀ ਵਾਅਦਾਖਿਲਾਫੀ ਤੋਂ ਭੜਕੇ ਮਜ਼ਦੂਰਾਂ ਨੇ ਰੇਲਾਂ ਰੋਕੀਆਂ

ਜ਼ਮੀਨੀ ਹੱਦਬੰਦੀ ਸਬੰਧੀ ਜ਼ਾਰੀ ਪੱਤਰ ਵਾਪਸ ਲੈਣਾ ਚੰਨੀ ਦੇ ਜਗੀਰਦਾਰਾਂ ਦਾ ਨੁੰਮਾਇੰਦਾ ਹੋਣ ਦਾ ਸਬੂਤ 

ਚੰਨੀ ਸਰਕਾਰ ਦੀ ਵਾਅਦਾਖਿਲਾਫੀ ਤੋਂ ਭੜਕੇ ਮਜ਼ਦੂਰਾਂ ਨੇ ਰੇਲਾਂ ਰੋਕੀਆਂ

 • Share this:
   Suraj Bhan

  ਬਠਿੰਡਾ: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਉਤੇ ਅੱਜ ਸੰਗਤ ਵਿਖੇ ਸੈਂਕੜੇ ਮਜ਼ਦੂਰ ਮਰਦ-ਔਰਤਾਂ ਵੱਲੋਂ  12 ਵਜੇ ਤੋਂ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕਰਕੇ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਮਜ਼ਦੂਰ ਦੋਖੀ ਸੋਧਾਂ ਵਾਪਸ ਲੈਣ ਤੋਂ ਇਲਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਟਾਲਾ ਵੱਟਣ ਵਿਰੁੱਧ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ ਗਿਆ।

  ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਲਛਮਣ ਸਿੰਘ ਸੇਵੇਵਾਲਾ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਪ੍ਰਕਾਸ਼ ਸਿੰਘ ਨੰਦਗੜ੍ਹ ਤੋਂ ਇਲਾਵਾ ਮਿੱਠੂ ਸਿੰਘ ਘੁੱਦਾ ਤੇ ਕਾਲਾ ਸਿੰਘ ਖੂਨਣ ਖੁਰਦ , ਕਾਲਾ ਸਿੰਘ ਸਿੰਘੇਵਾਲਾ , ਜਸਪਾਲ ਕੌਰ, ਗੁਰਜੰਟ ਸਿੰਘ ਅਤੇ ਭਰਾਤਰੀ ਤੌਰ 'ਤੇ ਪੁੱਜੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਗੁਰਪਾਸ਼ ਸਿੰਘ ਸਿੰਘੇਵਾਲਾ ਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂ ਹਰਪਾਲ ਸਿੰਘ ਨੇ ਸੰਬੋਧਨ ਕੀਤਾ।

  ਮਜ਼ਦੂਰ ਆਗੂਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ, ਮਜ਼ਦੂਰਾਂ ਦੇ ਬਿਜਲੀ ਬਕਾਏ ਖ਼ਤਮ ਕਰਕੇ ਪੁੱਟੇ ਹੋਏ ਮੀਟਰ ਬਿਨਾਂ ਸ਼ਰਤ ਜੋੜਨ, ਦਲਿਤਾਂ 'ਤੇ ਜ਼ਬਰ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਸਿੱਟ ਦਾ ਗਠਨ ਕਰਨ, ਰਾਸ਼ਨ ਡਿਪੂਆਂ ਰਾਹੀਂ ਕਣਕ ਤੋਂ ਇਲਾਵਾ ਦਾਲਾਂ, ਖੰਡ, ਚਾਹ ਪੱਤੀ ਸਮੇਤ ਰਸੋਈ ਵਰਤੋਂ ਦੀਆਂ ਵਸਤਾਂ ਕੰਟਰੋਲ ਰੇਟ 'ਤੇ ਦੇਣ ਅਤੇ ਜਮੀਨੀ ਹੱਦਬੰਦੀ ਕਾਨੂੰਨ ਤੋਂ ਵਾਧੂ ਜ਼ਮੀਨਾਂ ਦੀ ਨਿਸ਼ਾਨਦੇਹੀ ਕਰਕੇ ਵਾਧੂ ਜ਼ਮੀਨਾਂ ਦੀ ਵੰਡ ਮਜ਼ਦੂਰਾਂ 'ਚ ਕਰਨ ਅਤੇ ਬਟਾਲਾ ਦੇ ਪਿੰਡ ਮਸਾਣੀਆਂ ਵਿੱਚ ਪੰਚਾਇਤੀ ਜ਼ਮੀਨ ਦੀ ਡੰਮੀ ਬੋਲੀ ਰੱਦ ਕਰਨ ਵਰਗੀਆਂ ਕਈ ਮੰਗਾਂ ਪ੍ਰਵਾਨ ਕੀਤੀਆਂ ਗਈਆਂ ਸਨ, ਪਰ ਮੁੱਖ ਮੰਤਰੀ ਇਹਨਾਂ ਮੰਗਾਂ ਨੂੰ ਲਾਗੂ ਕਰਨ ਤੋਂ ਕਿਨਾਰਾ ਕਰ ਲਿਆ।

  ਉਹਨਾਂ ਦੋਸ਼ ਲਾਇਆ ਕਿ ਗੁਲਾਬੀ ਸੁੰਡੀ ਕਾਰਨ ਖਰਾਬ ਹੋਏ ਨਰਮੇ ਦੇ ਮੁਆਵਜ਼ੇ ਦਾ ਦਸ ਫੀਸਦੀ ਹਿੱਸਾ ਮਜ਼ਦੂਰਾਂ ਨੂੰ ਦੇਣ ਦਾ ਐਲਾਨ ਵੀ ਲਾਗੂ ਨਹੀਂ ਕੀਤਾ ਗਿਆ। ਉਹਨਾਂ ਮੁੱਖ ਮੰਤਰੀ  ਵੱਲੋਂ  ਜ਼ਮੀਨੀ ਹੱਦਬੰਦੀ ਤੋਂ ਵਾਧੂ ਜ਼ਮੀਨ ਮਾਲਕਾਂ ਦੀਆਂ ਸੂਚੀਆਂ ਬਨਾਉਣ ਦਾ ਜ਼ਾਰੀ ਕੀਤਾ ਪੱਤਰ ਜਗੀਰਦਾਰਾਂ ਦੇ ਦਬਾਅ ਹੇਠ ਵਾਪਸ ਲੈਣ ਦੀ ਨਿਖੇਧੀ ਕਰਦਿਆਂ ਕਿਹਾ ਚੰਨੀ ਦਾ ਇਹ ਫੈਸਲਾ ਉਸ ਦੇ ਜਗੀਰਦਾਰਾਂ ਤੇ ਕਾਰਪੋਰੇਟ ਘਰਾਣਿਆਂ ਦਾ ਨੁੰਮਾਇੰਦਾ ਹੋਣ ਦਾ ਸਬੂਤ ਹੈ।

  ਇਸ ਮੌਕੇ ਇੱਕ ਮਤਾ ਪਾਸ ਕਰਕੇ  ਮਾਨਸਾ ਵਿਖੇ ਮੁੱਖ ਮੰਤਰੀ ਦੇ ਦੌਰੇ ਸਮੇਂ ਇੱਕ ਡੀਐਸਪੀ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਉਤੇ ਅੰਨਾਂ ਤਸ਼ੱਦਦ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਉਸ ਨੂੰ ਸਸਪੈਡ ਕਰਕੇ ਫੌਜੀਦਾਰੀ ਧਾਰਾ ਤਹਿਤ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ ਗਈ।
  Published by:Gurwinder Singh
  First published: