ਦਿੱਲੀ ਅਤੇ ਪੰਜਾਬ ਦੀ ਸਿਆਸਤ ਵਿਚ ਬਹੁਤ ਫ਼ਰਕ ਹੈ- ਸੁਖਪਾਲ ਖਹਿਰਾ

News18 Punjabi | News18 Punjab
Updated: February 14, 2020, 1:57 PM IST
share image
ਦਿੱਲੀ ਅਤੇ ਪੰਜਾਬ ਦੀ ਸਿਆਸਤ ਵਿਚ ਬਹੁਤ ਫ਼ਰਕ ਹੈ- ਸੁਖਪਾਲ ਖਹਿਰਾ
ਦਿੱਲੀ ਵਿਧਾਨਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਇਤਿਹਾਸਿਕ ਜਿੱਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਮੁੜ ਤੋਂ ਦਿੱਲੀ ਦੇ ਸੀਐੱਮ ਬਣ ਜਾ ਰਹੇ ਹਨ। ਨਾਲ ਹੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਨੂੰ ਜਿੱਤਣ ਦਾ ਵੀ ਐਲਾਨ ਕਰ ਦਿੱਤਾ ਹੈ। ਜਿਸ ਤੇ ਸੁਖਪਾਲ ਸਿੰਘ ਖਹਿਰਾ ਨੇ ਆਪਣਾ ਵੱਡਾ ਬਿਆਨ ਦਿੱਤਾ ਹੈ।

  • Share this:
  • Facebook share img
  • Twitter share img
  • Linkedin share img
ਦਿੱਲੀ ਵਿਧਾਨਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਇਤਿਹਾਸਿਕ ਜਿੱਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਮੁੜ ਤੋਂ ਦਿੱਲੀ ਦੇ ਸੀਐੱਮ ਬਣ ਜਾ ਰਹੇ ਹਨ। ਨਾਲ ਹੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਨੂੰ ਜਿੱਤਣ ਦਾ ਵੀ ਐਲਾਨ ਕਰ ਦਿੱਤਾ ਹੈ। ਜਿਸ ਤੇ ਸੁਖਪਾਲ ਸਿੰਘ ਖਹਿਰਾ ਨੇ ਆਪਣਾ ਵੱਡਾ ਬਿਆਨ ਦਿੱਤਾ ਹੈ।

ਉਨ੍ਹਾਂ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਦੀ ਸਿਆਸਤ ਵਿਚ ਬਹੁਤ ਫ਼ਰਕ ਹੈ, ਜਦੋਂ ਪੰਜਾਬ ਦੀਆਂ ਚੋਣਾਂ ਹੋਣਗੀਆਂ ਉਦੋਂ ਮੁੱਦੇ ਵੀ ਵੱਖਰੇ ਹੋਣਗੇ। ਉਸ ਵੇਲੇ ਜਦੋਂ ਵੀ ਕੋਈ ਸਾਂਝਾ ਫ਼ਰੰਟ ਬਣੇਗਾ ਤੇ ਜੇ ਉਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਲ ਹੁੰਦੀ ਹੈ ਤਾਂ ਉਹ ਉਸ ਫ਼ਰੰਟ ਵਿਚ ਸ਼ਾਮਲ ਹੋਣ ਤੋਂ ਇਨਕਾਰ ਨਹੀਂ ਕਰਨਗੇ। ਉਂਝ ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ’ਤੇ ਵਿਸ਼ਵਾਸ ਕਰਨਾ ਕਦੇ ਵੀ ਸਹੀ ਨਹੀਂ ਹੋਵੇਗਾ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਦਿੱਲੀ ਚ ਜਿੱਤ ਹਾਸਿਲ ਕੀਤੀ ਆਮ ਆਦਮੀ ਪਾਰਟੀ ਨੇ ਦਿੱਲੀ ਦੇ ਲੋਕਾਂ ਅਨੁਸਾਰ ਚੰਗਾ ਕੰਮ ਕੀਤਾ ਹੋਵੇਗਾ ਤਾਂ ਹੀ ਉਨ੍ਹਾਂ ਦੀ ਜਿੱਤ ਹੋਈ ਹੈ। ਪਰ ਪੰਜਾਬ ’ਚ ਆਮ ਆਦਮੀ ਪਾਰਟੀ ਆਪਣਾ ਪੂਰਾ ਸੱਚ ਦਿਖਾਉਣ ਚ ਸਫਲ ਨਹੀਂ ਹੋਈ ਹੈ।

ਉਧਰ ਸਾਬਕਾ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਦਿੱਲੀ ਦੇ ਤੀਜ਼ੀ ਵਾਰ ਮੁੱਖ ਮੰਤਰੀ ਬਣਨ ਤੇ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਦਿੱਲੀ ਦੇ  ਲੋਕਾਂ ਨੇ ਵੰਡ ਪਾਊ ਰਾਜਨੀਤੀ ਨੂੰ ਦਰਕਿਨਾਰ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਜਰੀਵਾਲ ਉਸਦਾ ਦੁਸ਼ਮਣ ਨਹੀਂ ਹੈ ਸਗੋਂ ਉਹ ਇਕ ਆਗੂ ਹੈ। ਪੰਜਾਬ ਵਿਚ ਜੇ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨਾਲ ਇਕੱਠੇ ਹੋਣ ਦੀ ਗੱਲ ਚਲਦੀ ਹੈ ਤਾਂ ਉਹ ਆਪਣੇ ਮੁੱਦਿਆਂ ਅਨੁਸਾਰ ਆਮ ਆਦਮੀ ਪਾਰਟੀ ਨਾਲ ਸਮਝੌਤਾ ਕਰ ਸਕਦੇ ਹਨ। ਪੰਜਾਬ ਦੇ ਮੁੱਦਿਆਂ ’ਤੇ ਸਹਿਮਤੀ ਰੱਖਣ ਨਾਲ ਹੀ ਸਮਝੌਤਾ ਹੋ ਸਕਦਾ ਹੈ। ਪਰ ਪੰਜਾਬ ਦੇ ਮੁੱਦੇ ਦਿੱਲੀ ਨਾਲ ਕਦੇ ਵੀ ਨਹੀਂ ਮਿਲ ਸਕਦੇ।
First published: February 14, 2020
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading