ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਸਿੱਖ ਜਗਤ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਨੂੰ ਲੈ ਕੇ ਵਧਾਈਆ ਦਿੱਤੀਆਂ, ਉਥੇ ਹੀ 6 ਜੂਨ ਨੂੰ ਸਾਕਾ ਨੀਲਾ ਤਾਰਾ ਨੂੰ ਲੈ ਕੇ ਦੁੱਖ ਪ੍ਰਗਟ ਕੀਤਾ। ਇਸ ਮੌਕੇ ਜਥੇਦਾਰ ਨੇ ਕਿਹਾ ਕਿ 6 ਜੂਨ 1984 ਨੂੰ ਭਾਰਤੀ ਹਕੂਮਤ ਨੇ ਦਰਬਾਰ ਸਾਹਿਬ ਉਤੇ ਹਮਲਾ ਕੀਤਾ। ਇਹ ਹਮਲਾ ਸਿੱਖ ਮਾਨਸਿਕਤਾ ਉਤੇ ਕੀਤਾ ਗਿਆ ਹੈ।
ਜਥੇਦਾਰ ਨੇ ਕਿਹਾ ਕਿ ਕੌਮ ਵਿਚ ਜੋਸ਼ ਹੈ, ਜੇਕਰ ਉਹ ਖਾਲਿਸਤਾਨ ਦੇ ਪੱਖ ਵਿਚ ਨਾਅਰੇ ਲਾਉਂਦੇ ਹਨ, ਉਹ ਸਹੀ ਹਨ ਅਤੇ ਕਿਹਾ ਕਿ ਭਾਰਤ ਸਰਕਾਰ ਹੁਣ ਵੀ ਸਿੱਖ ਵਿਰੋਧੀ ਰਵੱਈਆ ਅਪਣਾ ਰਹੀ ਹੈ। ਖਾਲਿਸਤਾਨ ਬਾਰੇ ਕਿਹਾ ਜੇਕਰ ਸਾਨੂੰ ਖਾਲਿਸਤਾਨ ਮਿਲ ਜਾਵੇ ਤਾਂ ਸੋਨੇ ਉਤੇ ਸੁਹਾਗਾ ਵਾਲਾ ਕੰਮ ਹੋਵੇਗਾ। ਜਥੇਦਾਰ ਨੇ ਕਿਹਾ ਕਿ ਖਾਲਿਸਤਾਨ ਦੀ ਇੱਛਾ ਹਰ ਕੋਈ ਸਿੱਖ ਰੱਖਦਾ ਹੈ ਅਤੇ ਕਿਹਾ ਕਿ 6 ਜੂਨ 1984 ਨੂੰ ਬਹੁਤ ਸਾਰੇ ਜਰਨੈਲਾਂ ਨੇ ਸ਼ਹੀਦੀਆਂ ਦਿੱਤੀਆਂ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Akal takht, Sikh