Home /News /punjab /

ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਵਿੱਚ ਵੀ ਸਹਾਇਕ ਇਹ ਯੰਤਰ, ਖੇਤੀ ਆਲੂ ਉਤਪਾਦਕਾਂ ਲਈ ਲਾਭਦਾਇਕ

ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਵਿੱਚ ਵੀ ਸਹਾਇਕ ਇਹ ਯੰਤਰ, ਖੇਤੀ ਆਲੂ ਉਤਪਾਦਕਾਂ ਲਈ ਲਾਭਦਾਇਕ

ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਵਿੱਚ ਵੀ ਸਹਾਇਕ ਇਹ ਯੰਤਰ, ਖੇਤੀ ਆਲੂ ਉਤਪਾਦਕਾਂ ਲਈ ਲਾਭਦਾਇਕ

ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਵਿੱਚ ਵੀ ਸਹਾਇਕ ਇਹ ਯੰਤਰ, ਖੇਤੀ ਆਲੂ ਉਤਪਾਦਕਾਂ ਲਈ ਲਾਭਦਾਇਕ

ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸਾਂਭ-ਸੰਭਾਲ ਲਈ ਇਨ-ਸੀਟੂ ਪ੍ਰਬੰਧਨ ਪ੍ਰੋਗਰਾਮ ਅਧੀਨ ਸਬਸਿਡੀ 'ਤੇ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਗਈਆਂ।

 • Share this:
  ਚੰਡੀਗੜ੍ਹ : ਇਨ-ਸੀਟੂ ਪ੍ਰਬੰਧਨ ਪ੍ਰੋਗਰਾਮ ਅਧੀਨ ਸਬਸਿਡੀ 'ਤੇ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਨ੍ਹਾਂ ਮਸ਼ੀਨਾਂ ਨੇ ਜਿਥੇ ਕਾਸ਼ਤ ਦੀ ਲਾਗਤ ਘੱਟ ਕਰ ਦਿੱਤੀ ਹੈ ਉਥੇ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੀ ਕਮੀ ਲਿਆਂਦੀ ਹੈ ਕਿਉਂਕਿ ਵਧੇਰੇ ਕਿਸਾਨ ਖੇਤਾਂ ਵਿਚ ਪਰਾਲੀ ਨੂੰ ਖੇਤਾਂ ਵਿੱਚ ਵਾਹੁਣ ਲੱਗੇ ਹਨ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਫਸਲਾਂ ਦੇ ਝਾੜ ਵਿਚ ਸੁਧਾਰ ਹੋਇਆ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਨੁਸਾਰ ਜਲੰਧਰ ਵਿਖੇ 22555 ਹੈਕਟੇਅਰ ਰਕਬੇ 'ਤੇ ਆਲੂ ਦੀ ਬਿਜਾਈ ਕੀਤੀ ਜਾਂਦੀ ਹੈ ਅਤੇ ਪੰਜਾਬ ਦਾ 80 ਫੀਸਦੀ ਆਲੂ ਬੀਜ ਜਲੰਧਰ ਦੇ ਕਿਸਾਨਾਂ ਵੱਲੋਂ ਤਿਆਰ ਕੀਤਾ ਜਾਂਦਾ ਹੈ।  ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਝੋਨੇ ਦੀ ਕਟਾਈ ਤੋਂ ਤੁਰੰਤ ਬਾਅਦ ਆਲੂ ਉਤਪਾਦਕਾਂ ਨੇ ਆਲੂ ਦੀ ਫ਼ਸਲ ਦੀ ਬਿਜਾਈ ਕਰਨੀ ਹੁੰਦੀ ਹੈ, ਜਿਸ ਲਈ ਖੇਤ ਤਿਆਰ ਕਰਨ ਵਾਸਤੇ ਪਹਿਲਾਂ ਬਹੁਤੇ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਦਿੰਦੇ ਸਨ।

  ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਪ੍ਰੋਗਰਾਮ ਅਧੀਨ ਕਿਸਾਨਾਂ ਨੂੰ ਸੁਪਰ ਐਸਐਮਐਸ, ਚੋਪਰ ਸ਼੍ਰੈਡਰ, ਮਲਚਰ, ਰੋਟਾਵੇਟਰ ਅਤੇ ਆਰਐਮਬੀ ਹਲਕੇ ਲਈ ਸੁਪਰ ਐਸਐਮਐਸ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਕੈਂਪਾਂ ਵਿੱਚ ਕਿਸਾਨਾਂ ਨੂੰ ਇਨ੍ਹਾਂ ਮਸ਼ੀਨਾਂ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਡਾ. ਸਿੰਘ ਨੇ ਦੱਸਿਆ ਕਿ ਆਲੂ ਉਤਪਾਦਕ ਕੰਬਾਇਨ ’ਤੇ ਸੁਪਰ ਐਸ.ਐਮ.ਐਸ.ਸਿਸਟਮ ਲਗਾ ਕੇ ਪਰਾਲੀ ਨੂੰ ਖੇਤਾਂ ਵਿੱਚ ਰਲਾਉਣ ਲਈ ਮਲਚਰ ਦਾ ਇਸਤੇਮਾਲ ਕਰਦੇ ਹਨ ਅਤੇ ਇਸ ਤੋਂ ਬਾਅਦ ਆਲੂ ਦੀ ਫ਼ਸਲ ਦੀ ਬਿਜਾਈ ਲਈ ਖੇਤ ਨੂੰ ਤਿਆਰ ਕਰਨ ਲਈ ਰਿਵਰਸੀਬਲ ਹੱਲ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਤੋਂ ਬਾਅਦ ਬਿਜਾਈ ਕੀਤੀ ਜਾਂਦੀ ਹੈ, ਜਿਸ ਸਦਕਾ ਮਿੱਟੀ ਦੀ ਸਿਹਤ ਵਿੱਚ ਮਹੱਤਵਪੂਰਣ ਸੁਧਾਰ ਹੋਏ ਹਨ, ਜਿਨ੍ਹਾਂ ਵਿੱਚ ਪਾਣੀ ਦੀ ਸੰਭਾਲ ਕਰਨ ਦੀ ਸਮਰੱਥਾ ਅਤੇ ਡੀਏਪੀ ਖਾਦ ਦੀ ਵਰਤੋਂ ਵਿੱਚ ਭਾਰੀ ਕਮੀ ਅਤੇ ਝਾੜ ਵਿੱਚ ਵਾਧਾ ਹੋਇਆ।

  ਉਨ੍ਹਾਂ ਦੱਸਿਆ ਕਿ ਪਿੰਡ ਲੱਲੀਆਂ ਖੁਰਦ ਦੇ ਅਮਨਦੀਪ ਸਿੰਘ ਅਤੇ ਪਿੰਡ ਲੱਲੀਆਂ ਕਲਾਂ ਦੇ ਜਗਜੀਤ ਸਿੰਘ ਵਰਗੇ ਕਿਸਾਨ ਇਨ੍ਹਾਂ ਉਪਕਰਣਾਂ ਨਾਲ ਖੇਤਾਂ ਵਿੱਚ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰ ਰਹੇ ਹਨ, ਜਿਸ ਨਾਲ ਆਲੂ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ ਉਥੇ ਫਸਲ ਦੀ ਗੁਣਵੱਤਾ ਵਿੱਚ ਵੀ ਸੁਧਾਰ ਹੋਇਆ। ਡਾ. ਸਿੰਘ ਨੇ ਦੱਸਿਆ ਕਿ ਚੋਪਰ ਸ਼੍ਰੇਡਰ ਦੀ ਕੀਮਤ ਲਗਭਗ 2.5 ਲੱਖ ਰੁਪਏ ਤੇ ਮਲਚਰ ਦੀ ਕੀਮਤ 1.75 ਲੱਖ ਰੁਪਏ ਹੈ, ਜਿਸ 'ਤੇ ਵਿਅਕਤੀਗਤ ਕਿਸਾਨ ਵੱਲੋਂ ਖਰੀਦ 'ਤੇ 50 ਫੀਸਦੀ ਸਬਸਿਡੀ ਅਤੇ ਕਿਸਾਨ ਗਰੁੱਪਾਂ ਵੱਲੋਂ ਖਰੀਦ 'ਤੇ 80 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।

  ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪਰਾਲੀ ਨੂੰ ਨਾ ਸਾੜਿਆ ਜਾਵੇ ਕਿਉਂਕਿ ਇਸ ਨਾਲ ਕਈ ਪੌਸ਼ਟਿਕ ਤੱਤ ਸੜ ਜਾਂਦੇ ਹਨ ਅਤੇ ਕਈ ਹਾਨੀਕਾਰਕ ਗੈਸਾਂ ਪੈਦਾ ਹੁੰਦੀਆਂ ਹਨ, ਜੋ ਮਨੁੱਖੀ ਸਿਹਤ ਲਈ ਬਹੁਤ ਨੁਕਸਾਨਦਾਇਕ ਹਨ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਧਰਤੀ ਦੀ ਸਿਹਤ ਵਿੱਚ ਸੁਧਾਰ ਲਈ ਪਰਾਲੀ ਦੀ ਖੇਤਾਂ ਵਿੱਚ ਨਿਪਟਾਰੇ ਲਈ ਇਨਾ ਅਤਿ ਆਧੁਨਿਕ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇ।  ਮੁੱਖ ਖੇਤੀਬਾੜੀ ਅਫ਼ਸਰ ਨੇ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਕਿਉਂਕਿ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਮਨੁੱਖੀ ਸਿਹਤ ’ਤੇ ਬਹੁਤ ਭੈੜੇ ਪ੍ਰਭਾਵ ਪੈਂਦੇ ਹਨ।
  Published by:Sukhwinder Singh
  First published:

  Tags: Paddy Straw Burning, Protest

  ਅਗਲੀ ਖਬਰ