ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਵਾਲੇ ਇਸ ਵਾਰ ਕਾਲੀ ਦੀਵਾਲੀ ਮਨਾਉਣਗੇ। ਇਸ ਵਾਰ ਪਿੰਡ ਮੂਸਾ ਵਿਚ ਕਾਲੀ ਦੀਵਾਲੀ ਮਨਾਈ ਜਾਵੇਗੀ। ਪਿੰਡ ਦੇ ਲੋਕਾਂ ਨੇ ਫੈਸਲਾ ਕੀਤਾ ਕਿ ਪਿੰਡ 'ਚ ਨਾ ਤਾਂ ਦੀਪਮਾਲਾ ਕੀਤੀ ਜਾਵੇਗੀ ਅਤੇ ਨਾ ਹੀ ਪਟਾਕੇ ਚਲਾਏ ਜਾਣਗੇ।
ਸਿਰਫ ਦੀਵੇ ਜਗਾ ਕੇ ਸਿੱਧੂ ਦੀ ਯਾਦ ਨੂੰ ਤਾਜ਼ਾ ਕੀਤਾ ਜਾਵੇਗਾ। ਉਹ ਕਾਲੀਆਂ ਪੱਟੀਆਂ ਬੰਨ੍ਹ ਕੇ ਬੈਠਣਗੇ। ਸਰਕਾਰ ਦੇ ਕੰਨਾਂ ਤੱਕ ਇਹ ਆਵਾਜ਼ ਪਹੁੰਚਾਉਣਗੇ ਕਿ ਸਿੱਧੂ ਨੂੰ ਇਨਸਾਫ਼ ਦਿਵਾਇਆ ਜਾਵੇ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਭਾਵੁਕ ਹੁੰਦਿਆਂ ਆਖਿਆ ਹੈ ਕਿ ਸਾਨੂੰ ਇਨਸਾਫ ਨਹੀਂ ਮਿਲੇਗਾ। ਉਨ੍ਹਾਂ ਸਰਕਾਰ ਦੀ ਨੀਅਤ ਉਤੇ ਸਵਾਲ ਵੀ ਚੁੱਕੇ।
ਉਨ੍ਹਾਂ ਕਿਹਾ ਕਿ ਲੋਕ ਕਾਲੀ ਦੀਵਾਲੀ ਮਨਾਉਣ। ਮੂਸੇਵਾਲਾ ਦੇ ਪਿਤਾ ਨੇ ਲੋਕਾਂ ਨੂੰ ਕੀਤੀ ਅਪੀਲ ਉਹ ਵਕਤ ਦਾ ਮਾਰਿਆ ਹੋਇਆ ਹੈ। ਸਰਕਾਰ ਤੋਂ ਇਨਸਾਫ ਦੀ ਉਮੀਦ ਨਹੀਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Sidhu Moose Wala, Sidhu moosewala murder case, Sidhu moosewala murder update, Sidhu moosewala news update