ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 24 ਅਗਸਤ ਨੂੰ ਮੋਹਾਲੀ ਫੇਰੀ ਤੋਂ ਪਹਿਲਾਂ ਇੱਕ ਵੀਡੀਓ ਜਾਰੀ ਕਰਕੇ ਚਿਤਾਵਨੀ ਦਿੱਤੀ ਹੈ।
ਉਸ ਨੇ ਵੀਡੀਓ ਵਿਚ ਕਿਹਾ ਕਿ ਪਹਿਲਾਂ ਵੀ ਅਸੀਂ ਪੰਜਾਬ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਾਪਸ ਮੋੜਿਆ ਸੀ, ਇਸ ਵਾਰ ਵੀ ਪ੍ਰਧਾਨ ਮੰਤਰੀ ਨੂੰ ਵਾਪਸ ਮੋੜਾਂਗੇ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਪੰਜਾਬ 'ਚ ਰੈਫਰੈਂਡਮ ਕਰਵਾਉਣਗੇ, ਸਾਡੇ ਵਰਕਰ ਪੰਜਾਬ ਮੋਹਾਲੀ ਪਹੁੰਚ ਚੁੱਕੇ ਹਨ।
ਉਸ ਨੇ ਕਿਹਾ ਕਿ ਪੰਜਾਬ ਵਿੱਚ ਪ੍ਰੋਪੇਲਡ ਗਰਨੇਡ ਵੀ ਵਰਤੇ ਜਾਂਦੇ ਹਨ ਅਤੇ ਰੈਫਰੈਂਡਮ ਵੀ। ਉਸ ਨੇ ਕਿਹਾ ਕਿ 24 ਅਗਸਤ ਨੂੰ ਇਕੱਠੇ ਹੋ ਜਾਵੋ ਤੇ ਖਾਲਿਸਤਾਨੀ ਝੰਡੇ ਹੱਥਾਂ ਵਿਚ ਫੜ ਲਵੋ। ਪਹਿਲਾਂ ਵੀ ਮੋਦੀ ਨੂੰ ਵਾਪਸ ਮੋੜਿਆ ਸੀ ਤੇ ਹੁਣ ਵੀ ਵਾਪਸ ਮੋੜਾਂਗੇ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਤਰੀਕ ਨੂੰ ਪੰਜਾਬ ਆ ਰਹੇ ਹਨ। ਵਿਧਾਨ ਸਭਾ ਚੋਣਾਂ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gurpatwant, Narendra modi, Sikhs For Justice