Home /News /punjab /

ਪੰਜਾਬ ਵਿਚ 11 ਮਹੀਨਿਆਂ ਵਿਚ ਤਿੰਨ ਐਡਵੋਕੇਟ ਜਨਰਲ ਬਦਲੇ, ਵਿਰੋਧੀ ਧਿਰਾਂ ਨੇ ਚੁੱਕੇ ਸਵਾਲ

ਪੰਜਾਬ ਵਿਚ 11 ਮਹੀਨਿਆਂ ਵਿਚ ਤਿੰਨ ਐਡਵੋਕੇਟ ਜਨਰਲ ਬਦਲੇ, ਵਿਰੋਧੀ ਧਿਰਾਂ ਨੇ ਚੁੱਕੇ ਸਵਾਲ

ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਦਿੱਤਾ ਅਸਤੀਫਾ (ਫਾਇਲ ਫੋਟੋ)

ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਦਿੱਤਾ ਅਸਤੀਫਾ (ਫਾਇਲ ਫੋਟੋ)

 • Share this:
  ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਤਕਰੀਬਨ ਚਾਰ ਮਹੀਨੇ ਮਗਰੋਂ ਅਚਨਚੇਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਬੀਤੇ 11 ਮਹੀਨਿਆਂ ਵਿੱਚ ਤਿੰਨ ਐਡਵਕੇਟ ਜਨਰਲ ਬਦਲ ਚੁੱਕੇ ਹਨ। ਕਾਂਗਰਸ ਦੀ ਚੰਨੀ ਸਰਕਾਰ ਵੇਲੇ ਏ.ਪੀ.ਐੱਸ ਦਿਉਲ ਨੂੰ ਐਡਵੋਕੇਟ ਜਨਰਲ ਲਾਇਆ ਗਿਆ ਸੀ ਜਿਨ੍ਹਾਂ ਦਾ ਕਾਰਜਕਾਲ 27 ਸਤੰਬਰ 2021 ਤੋਂ 1 ਨਵੰਬਰ 2021 ਤੱਕ ਰਿਹਾ।

  ਨਵਜੋਤ ਸਿੱਧੂ ਦੇ ਵਿਰੋਧ ਮਗਰੋਂ ਨਵਾਂ ਐਡਵੋਕੇਟ ਜਨਰਲ ਡੀਐੱਸ ਪਤਵਾਲੀਆ ਨੂੰ ਲਾਇਆ ਗਿਆ ਜੋ 19 ਨਵੰਬਰ 2021 ਤੋਂ 11 ਮਾਰਚ 2022 ਤੱਕ ਆਪਣੇ ਅਹੁਦੇ ’ਤੇ ਰਹੇ। ਅਨਮੋਲ ਰਤਨ ਸਿੱਧੂ ਨੇ 19 ਮਾਰਚ ਨੂੰ ਅਹੁਦਾ ਸੰਭਾਲਿਆ ਸੀ।

  ਉਧਰ, ਭਾਜਪਾ ਆਗੂ ਸੁਨੀਲ ਜਾਖੜ ਨੇ ਟਵੀਟ ਕਰ ਕੇ ਕਿਹਾ ਕਿ ਇੰਜ ਜਾਪਦਾ ਹੈ ਕਿ ਜਿਵੇਂ ਮਾਨ ਸਰਕਾਰ ਵੀ ਚੰਨੀ ਸਰਕਾਰ ਦੇ ਰਸਤੇ ’ਤੇ ਚੱਲ ਰਹੀ ਹੋਵੇ। ਕਾਫੀ ਕੁਝ ਦੋਵਾਂ ਵਿੱਚ ਮਿਲਦਾ-ਜੁਲਦਾ ਹੈ। ਉਨ੍ਹਾਂ ਐਡਵੋਕੇਟ ਜਨਰਲ ਦੇ ਅਸਤੀਫ਼ੇ ਦੇ ਸੰਦਰਭ ’ਚ ਕਿਹਾ ਕਿ ਚੰਨੀ ਸਰਕਾਰ ਸਮੇਂ ਪਹਿਲਾਂ ਡੀਜੀਪੀ ਬਦਲਿਆ ਗਿਆ ਅਤੇ ਫਿਰ ਐਡਵੋਕੇਟ ਜਨਰਲ। ਹੁਣ ਮਾਨ ਸਰਕਾਰ ਵੀ ਉਸੇ ਤਰ੍ਹਾਂ ਦੀ ਸਕ੍ਰਿਪਟ ਅਪਣਾ ਰਹੀ ਹੈ ਅਤੇ ਬੱਸ, ਸਿਰਫ਼ ਚਰਿੱਤਰ ਬਦਲਿਆ ਹੈ।

  ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਡਾ. ਅਨਮੋਲ ਰਤਨ ਸਿੱਧੂ ਵਰਗਿਆਂ ਨੂੰ ਸੀਨੀਅਰ ਅਹੁਦਿਆਂ ਤੋਂ ਵਾਰ-ਵਾਰ ਹਟਾਉਣਾ ਸੂਬੇ ਲਈ ਠੀਕ ਨਹੀਂ ਹੈ। ਪਹਿਲਾਂ ਡੀਜੀਪੀ ਅਤੇ ਮੁੱਖ ਸਕੱਤਰ ਨੂੰ ਬੇਢੰਗੇ ਤਰੀਕੇ ਨਾਲ ਹਟਾਇਆ ਗਿਆ ਸੀ, ਜਿਸ ਦੇ ਕਾਰਨਾਂ ਤੋਂ ਸਰਕਾਰ ਚੰਗੀ ਤਰ੍ਹਾਂ ਜਾਣੂ ਹੈ ਅਤੇ ਹੁਣ ਏਜੀ ਨੇ ਅਸਤੀਫ਼ਾ ਦੇ ਦਿੱਤਾ ਹੈ। ‘ਆਪ’ ਸਰਕਾਰ ਵਿੱਚ ਤਜਰਬੇ ਅਤੇ ਕਾਬਲੀਅਤ ਦੀ ਘਾਟ ਹੈ।

  ਹਾਲਾਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਸੀ ਕਿ ਉਹ ਅਸਤੀਫ਼ਾ ਨਾ ਦੇਣ ਤੇ ਆਪਣੇ ਅਹੁਦੇ ’ਤੇ ਸੇਵਾਵਾਂ ਦਿੰਦੇ ਰਹਿਣ। ਮੁੱਖ ਮੰਤਰੀ ਨੇ ਕਿਹਾ, ‘ਮੈਂ ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ਲਈ ਕਿਹਾ, ਪਰ ਸ੍ਰੀ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੇ ਕੁਝ ਰੁਝੇਵੇਂ ਹਨ।’
  Published by:Gurwinder Singh
  First published:

  Tags: Advocate general, Punjab government

  ਅਗਲੀ ਖਬਰ