ਐਸ ਆਈ ਟੀ ਦੇ ਤਿੰਨ ਮੈਂਬਰਾਂ ਦੀ ਥਾਂ ਰਾਹੁਲ ਗਾਂਧੀ, ਜਾਖੜ ਤੇ ਸਿੱਧੂ ਨੇ ਲਈ : ਅਕਾਲੀ ਦਲ

News18 Punjabi | News18 Punjab
Updated: June 26, 2021, 8:56 PM IST
share image
ਐਸ ਆਈ ਟੀ ਦੇ ਤਿੰਨ ਮੈਂਬਰਾਂ ਦੀ ਥਾਂ ਰਾਹੁਲ ਗਾਂਧੀ, ਜਾਖੜ ਤੇ ਸਿੱਧੂ ਨੇ ਲਈ : ਅਕਾਲੀ ਦਲ
ਐਸ ਆਈ ਟੀ ਦੇ ਤਿੰਨ ਮੈਂਬਰਾਂ ਦੀ ਥਾਂ ਰਾਹੁਲ ਗਾਂਧੀ, ਜਾਖੜ ਤੇ ਸਿੱਧੂ ਨੇ ਲਈ : ਅਕਾਲੀ ਦਲ (file photo)

ਕਿਹਾ ਕਿ ਐਸ ਆਈ ਟੀ ਗਾਂਧੀ ਪਰਿਵਾਰ ਦੇ ਹੱਥਾਂ ਵਿਚ ਕਠਪੁਤਲੀ ਬਣ ਗਈ ਜਿਸਨੂੰ 10 ਜਨਪਥ ਤੋਂ ਰਿਮੋਟ ਕੰਟਰੋਲ ਨਾਲ ਚਲਾਇਆ ਜਾ ਰਿਹੈ

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ,  : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਦੇ ਆਗੂਆਂ ਰਾਹੁਲ ਗਾਂਧੀ, ਸੁਨੀਲ ਜਾਖੜ ਤੇ ਨਵਜੋਤ ਸਿੱਧੂ ਨੇ ਐਸ ਆਈ ਟੀ ਦੇ ਤਿੰਨ ਮੈਂਬਰਾਂ ਦੀ ਥਾਂ ਲੈ ਲਈ ਹੈ ਅਤੇ ਪਹਿਲਾਂ ਹੀ ਕੋਟਕਪੁਰਾ ਫਾਇੰਰਿੰਗ ਕੇਸ ’ਚ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੁੰ ਦੋਸ਼ੀ ਕਰਾਰ ਦੇ ਦਿੱਤਾ ਹੈ।

ਪਾਰਟੀ ਨੇ  ਕਿਹਾ ਕਿ ਕੋਟਕਪੁਰਾ ਘਟਨਾ ਦੁਨੀਆਂ ਦੀ ਸਾਇਦ ਇਕਲੌਤੀ ਅਜਿਹੀ ਘਟਨਾ ਹੈ ਜਿਥੇ ਐਸ ਆਈ ਟੀ ਫਾਇਰਿੰਗ ਦਾ ਹੁਕਮ ਦੇਣ ਵਾਲੀ ਅਥਾਰਟੀ ਐਸ ਡੀ ਐਮ ਵੱਲੋਂ ਫਾਇਰਿੰਗ ਦਾ ਹੁਕਮ ਆਪ ਦਿੱਤੇ ਹੋਣ ਦਾ ਐਲਾਨ ਕਰਨ ਤੋਂ ਬਾਅਦ ਵੀ ਇਹ ਜਾਨਣਾ ਚਾਹੁੰਦੀ ਹੈ ਕਿ ਫਾਇਰਿੰਗ ਦਾ ਹੁਕਮ ਕਿਸਨੇ ਦਿੱਤਾ। ਉਹਨਾਂ ਕਿਹਾ ਕਿ ਇਸ ਤੋਂ ਅਜਿਹਾ ਜਾਪਦਾ ਹੈ ਕਿ ਜਿਵੇਂ ਐਸ ਆਈ ਟੀ ਐਸ ਡੀ ਐਮ ਨੁੰ ਇਹ ਕਹਿ ਰਹੀ ਹੋਵੇ ਕਿ ਤੁਸੀਂ ਇਹ ਨਾ ਕਹੋ ਕਿ ਤੁਸੀਂ ਫਾਇਰਿੰਗ ਦਾ ਹੁਕਮ ਦਿੱਤਾ ਕਿਉਂਕਿ ਉਹ ਇਸ ਲਹੀ ਬਾਦਲ ਪਰਿਵਾਰ ਨੂੰ ਦੋਸ਼ੀ ਠਹਿਰਾਉਣਾ ਚਾਹੁੰਦੀ ਹੈ।
ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਸਪਸ਼ਟ ਹੋ ਗਿਆ ਹੈ ਕਿ ਐਸ ਆਈ ਟੀ ਗਾਂਧੀ ਪਰਿਵਾਰ ਦੇ ਹੱਥਾਂ ਵਿਚ ਕਠਪੁਤਲੀ ਬਣ ਗਈ ਹੈ ਤੇ ਇਸਨੂੰ 10 ਜਨਪਥ ਤੋਂ ਰਿਮੋਟ ਰਾਹੀਂ ਚਲਾਇਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਭਾਵੇਂ ਇਹ ਵੱਡੀ ਗੱਲ ਹੈ ਕਿ ਪਰ ਜੇਕਰ ਐਸ ਆਈ ਟੀ ਆਪਣੀ ਗੁਆਚੀ ਸਾਖ ਬਹਾਲ ਕਰਨਾ ਚਾਹੁੰਦੀ ਹੈ ਤਾਂ ਫਿਰ ਇਸਨੂੰ ਸੀਨੀਅਰ ਅਕਾਲੀ ਲੀਡਰਸ਼ਿਪ ਨੂੰ ਫਸਾਉਣ ਦੀ ਸਾਜ਼ਿਸ਼ ਰਚਣ ਵਿਚ ਰਾਹੁਲ ਗਾਂਧੀ, ਸੁਨੀਲ ਜਾਖੜ ਤੇ ਨਵਜੋਤ ਸਿੱਧੂ ਦੀ ਭੂਮਿਕਾ ਦੀ ਜਾਂਚ ਕਰਨੀ ਚਾਹੀਦੀ ਹੈ।

ਇਹਨਾਂ ਆਗੂਆਂ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਆਪ ਇਹ ਬਿਆਨ ਦਿੱਤਾ ਹੈ ਕਿ ਉਹਨਾਂ ਨੇ ਸਾਰਾ ਮਾਮਲਾ ਰਾਹੁਲ ਗਾਂਧੀ ਨੂੰ ਸਮਝਾਇਆ ਤਾਂ ਉਸਨੇ ਇਹ ਸ ਭ ਸਮਝ ਲਿਆ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੁੰ ਹੁਕਮ ਦਿੱਤਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਕੇਸ ਵਿਚ ਫਸਾ ਦੇਣ। ਉਹਨਾਂ ਕਿਹਾ ਕ ਨਵਜੋਤ ਸਿੱਧੂ ਨੇ ਵੀ ਐਸ ਆਈ ਟੀ ਨੂੰ ਕਹੀ ਕਿਹਾ ਜਿਸਦਾ ਬਿਆਨ ਵੀ ਅੱਜ ਦਿੱਤਾ ਹੈ। ਇਹਨਾਂ ਆਗੂਆਂ ਨੇ ਕਿਹਾ ਕਿ ਜਿਥੇ ਜਾਖੜ ਤੇ ਸਿੱਧੂ ਨੇ ਅਦਾਲਤੀ ਮਾਣਹਾਨੀ ਕੀਤੀ ਹੈ, ਉਥੇ ਹੀ ਰਾਹੁਲ ਗਾਂਧੀ ਦੇ ਗੈਰ ਕਾਨੂੰਨੀ ਕੰਮ ਕਰਨ ਲਈ ਉਤਸ਼ਾਹਿਤ ਕਰਨ ਦੇ ਦੋਸ਼ ਬਣਦੇ ਹਨ।

ਇਹਨਾਂ ਆਗੂਆਂ , ਜਿਹਨਾਂ ਦੇ ਨਾਲ ਪਾਰਟੀ ਦੇ ਕੋਰ ਕਮੇਟੀ ਮੈਂਬਰ ਵੀ ਸਨ, ਨੇ ਕਿਹਾ ਕਿ ਉਹ ਚਾਹੁੰਦੀ ਹਨ ਕਿ ਐਸ ਆਈ ਟੀ 2015 ਵਿਚ ਬੇਅਦਬੀ ਅਤੇ ਇਸ ਨਾਲ ਜੁੜੇ ਕੇਸਾਂ ਲਈ ਬਣਨ ਵਾਲੇ ਕਾਰਨਾਂ ਵਿਚ ਕਾਂਗਰਸ ਤੇ ਆਪ ਦੀ ਭੂਮਿਕਾ ਦੀ ਵੀ ਜਾਂਚ ਕਰੇ।

ਉਹਨਾਂ ਇਹ ਵੀ ਮੰਗ ਕੀਤੀ ਕਿ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਦੇ ਖਿਲਾਫ ਵੀ ਕੋਟਕਪੁਰਾ ਫਾਇਰਿੰਗ ਕੇਸ ਵਿਚ ਬਾਦਲ ਪਰਿਵਾਰ ਨੂੰ ਫਸਾਉਣ ਲਈ ਜਾਅਲੀ ਦਸਤਾਵੇਜ਼ ਤਿਆਰ ਕਰਨ ਦਾ ਕੇਸ ਦਰਜ ਹੋਣਾ ਚਾਹੀਦਾ ਹੈ।

ਇਸ ਸਾਰੇ ਮਾਮਲੇ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਸਰਦਾਰ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਐਸ ਆਈ ਟੀ ਨੂੰ ਆਪਣੇ ਆਪ ਨੂੰ ਗਾਂਧੀ ਪਰਿਵਾਰ ਵੱਲੋਂ ਵਰਤਣ ਦੀ ਆਗਿਆ ਨਹੀਂ ਦੇਣੀ ਚਾਹੀਦੀ ਕਿਉਂਕਿ ਪਹਿਲਾਂ ਵੀ ਇੰਦਰਾ ਗਾਂਧੀ ਨੇ ਸਿੱਖ ਗੁਰਧਾਮਾਂ ਤੇ ਸਿੱਖ ਆਗੂਆਂ ’ਤੇ ਹਮਲੇ ਕੀਤੇ ਸਨ। ਉਹਨਾਂ ਕਿਹਾ ਕਿ ਐਸ ਆਈ ਟੀ ਸਾਬਕਾ ਡਾਇਰੈਕਟਰ ਪ੍ਰੋਸੀਕਿਊਸ਼ਨ ਵਿਨੇ ਸਿੰਗਲਾ ਵਰਗੇ ਬੰਦਿਆਂ ਨੂੰ ਜਾਂਚ ਨਾਲ ਜੋੜ ਕੇ ਆਪਣੀ ਸਾਖ ਨੂੰ ਖੋਰਾ ਲਾਇਆ ਹੈ।

ਅਕਾਲੀ ਆਗੂਆਂ ਨੇ ਕਿਹਾ ਕਿ ਨਵੀਂ ਐਸ ਆਈ ਟੀ ਜਿਵੇਂ ਨਵੀਂ ਬੋਤਲ ਵਿਚ ਪੁਰਾਣੀ ਸ਼ਰਾਬ ਪਾਉਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਇਸ ਵੱਲੋਂ ਕੇਸ ਵਿਚ ਕੋਈ ਵੀ ਪ੍ਰਗਤੀ ਕਰਨ ਦੀ ਉਮੀਦ ਨਹੀਂ ਹੈ ਕਿਉਂਕਿ ਇਸਦਾ ਏਜੰਡਾ ਮਾਮਲਾ ਭੱਖਦਾ ਰੱਖਣ ਤੇ ਇਸਨੂੰ ਹੱਲ ਨਾ ਕਰਨਾ ਹੈ। ਉਹਨਾਂ ਨੇ ਸਾਰੇ ਮਾਮਲੇ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਏ ਜਾਣ ਲਈ ਮਾਮਲਾ ਸੁਪਰੀਮ ਕੋਰਟ ਹਵਾਲੇ ਕਰਨ ’ਤੇ ਜ਼ੋਰ ਦਿੱਤਾ।

ਸ੍ਰੀ ਭੂੰਦੜ ਤੇ ਪ੍ਰੋ. ਚੰਦੂਮਾਜਰਾ ਸਮੇਤ ਸੀਨੀਅਰ ਆਗੂਆਂ ਨੇ ਕਿਹਾ ਕਿ ਗਾਂਧੀ ਪਰਿਵਾਰ ਪੰਜਾਬ ਵਿਚ ਅਕਾਲੀ ਦਲ ਤੇ ਸਿੱਖ ਲੀਡਰਸ਼ਿਪ ਨੂੰ ਕਮਜ਼ੋਰ ਕਰਨ ਦੇ ਮੰਤਵ ਨਾਲ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾ ਰਿਹਾ ਹੈ। ਉਹਨਾਂ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਅਕਾਲੀ ਦਲ ਨੂੰ ਬਦਨਾਮ ਕਰਨਾ ਚਾਹੁੰਦੀ ਹੈ ਤਾਂ ਜੋ ਪਾਰਟੀ ਵਿਚ ਬਗਾਵਤ ਨੁੰ ਠੱਲ੍ਹ ਸਕੇ। ਉਹਨਾਂ ਕਿਹਾ ਕਿ ਅਜਿਹਾ ਕਰਦਿਆਂ ਉਹ ਇਕ ਨਵੀਂ ਪਿਰਤ ਪਾ ਰਹੇ ਹਨ ਕਿ ਸਾਬਕਾ ਮੁੁੱਖ ਮੰਤਰੀ ਤੇ ਸਾਬਕਾ ਉਪ ਮੁੱਖ ਮੰਤਰੀ ਤੋਂ ਸਥਾਨਕ ਅਮਨ ਕਾਨੂੰਨ ਦੀ ਸਥਿਤੀ ਦੇ ਕੇਸ ਵਿਚ ਪੁੱਛ ਗਿੱਛ ਕੀਤੀ ਜਾਵੇ।

ਅਕਾਲੀ ਲੀਡਰਸ਼ਿਪ ਨੇ ਇਹ ਵੀ ਸਪਸ਼ਟ ਕੀਤਾ ਕਿ ਹਾਈ ਕੋਰਟ ਨੇ ਹਾਲ ਹੀ ਵਿਚ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਦੀ ਦਵੈਸ਼ ਭਾਵ ਨਾਲ ਭਰੀ ਰਿਪੋਰਟ ਰੱਦ ਕਰਦਿਆਂ ਸਪਸ਼ਟ ਕੀਤਾ ਸੀ ਕਿ ਅਮਨ ਕਾਨੂੰਨ ਦੀ ਸਥਿਤੀ ਦੀ ਸਮੀਖਿਆ ਲਈ ਸਰਕਾਰੀ ਅਧਿਕਰੀਆਂ ਨੁੰ ਫੋਨ ਕਰਨ ਦਾ ਮੁੱਖ ਮੰਤਰੀ ਨੂੰ ਪੂਰਾ ਅਧਿਕਾਰ ਹੈ। ਉਹਨਾਂ ਕਿਹਾ ਕਿ ਜਦੋਂ ਨਵੀਂ ਐਸ ਆਈ ਟੀ ਨੇ ਅਕਾਲੀ ਆਗੂਆਂ ਨੂੰ ਕੋਟਕਪੁਰਾ ਵਿਚ ਅਮਨ ਕਾਨੂੰਨ ਦੀ ਸਥਿਤੀ ਦੀ ਸਮੀਖਿਆ ਵਾਸਤੇ ਕੀਤੇ ਫੋਨਾਂ ਬਾਰੇ ਪੁੱਛ ਗਿੱਛ ਸ਼ੁਰੂ ਕੀਤੀ ਹੈ ਤਾਂ ਇਹ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਤੇ ਹਾਈ ਕੋਰਟ ਦੇ ਹੁਕਮ ਵਿਚ ਦਖਲਅੰਦਾਜ਼ੀ ਹੈ।

ਡਾ. ਦਲਜੀਤ ਸਿੰਘ ਚੀਮਾ ਨੇ ਇਹ ਵੀ ਕਿਹਾ ਕਿ ਕਾਂਗਰਸ ਸਰਕਾਰ ਕੋਟਕਪੁਰਾ ਫਾਇਰਿੰਗ ਕੇਸ ਵਿਚ ਇਸ ਲਈ ਪਈ ਹੋਈ ਹੈ ਕਿਉਂਕਿ ਉਹ ਇਸ ਵਿਚ ਬਾਦਲ ਪਰਿਵਾਰ ਨੂੰ ਫਸਾਉਣਾ ਚਾਹੁੰਦੀ ਹੈ ਤੇ ਇਸਨੁੰ ਬਰਗਾੜੀ ਦੇ ਬੇਅਦਬੀ ਕੇਸ ਜਾਂ ਬਹਿਬਲ ਕਲਾਂ ਫਾਇਰਿੰਗ ਕੇਸ ਜਿਥੇ ਦੋ ਵਿਅਕਤੀ ਮਾਰੇ ਗਏ ਸਨ, ਨੂੰ ਹੱਲ ਕਰਨ ਵਿਚ ਕੋਈ ਦਿਲਚਸਪੀ ਨਹੀਂ ਹੈ। ਉਹਨਾ ਮੰਗ ਕੀਤੀ ਕਿ ਸਰਕਾਰ ਬਰਗਾੜੀ ਮਾਮਲੇ ਦੀ ਰੋਜ਼ਾਨਾ ਆਧਾਰ ’ਤੇ ਸੁਣਵਾਈ ਕਰਵਾਵੇ ਤਾਂ ਜੋ ਇਸ ਘਿਨੌਣੇ ਅਪਰਾਧ ਲਈ ਦੋਸ਼ੀਆਂ ਨੂੰ ਸਜ਼ਾ ਮਿਲ ਸਕੇ। ਉਹਨਾਂ ਕਿਹਾÇ ਕ ਇਸੇ ਤਰੀਕੇ ਬਹਿਬਲ ਕਲਾਂ ਕੇਸ ਦੀ ਜਾਂਚ ਵਿਚ ਤੇਜ਼ੀ ਲਿਆਂਦੀ ਜਾਣੀ ਚਾਹੀਦੀ ਹੈ।
Published by: Ashish Sharma
First published: June 26, 2021, 8:34 PM IST
ਹੋਰ ਪੜ੍ਹੋ
ਅਗਲੀ ਖ਼ਬਰ