Home /News /punjab /

ਵਿਧਾਨ ਸਭਾ ਹਲਕਾ ਪੱਟੀ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਮੌਤਾਂ

ਵਿਧਾਨ ਸਭਾ ਹਲਕਾ ਪੱਟੀ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਮੌਤਾਂ

ਵਿਧਾਨ ਸਭਾ ਹਲਕਾ ਪੱਟੀ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਮੌਤਾਂ

ਵਿਧਾਨ ਸਭਾ ਹਲਕਾ ਪੱਟੀ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਮੌਤਾਂ

ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਵਿੱਚ ਇਕ ਦਿਨ ਵਿਚ ਤਿੰਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ,  ਜਿਸ ਤੋਂ ਬਾਅਦ ਸਥਾਨਕ ਪੁਲਿਸ ਹਰਕਤ ਵਿਚ ਆਈ ਅਤੇ ਵੱਖ-ਵੱਖ ਚਾਰ ਮੁਕੱਦਮੇ ਦਰਜ ਕੀਤੇ। ਇਨ੍ਹਾਂ ਮੁਕੱਦਮਿਆਂ ਵਿਚ 14 ਲੋਕਾਂ ਨੂੰ ਨਾਮਜ਼ਦ ਵੀ ਕੀਤਾ ਗਿਆ ਜਿਨ੍ਹਾਂ ਉੱਤੇ ਉਕਤ ਨੌਜਵਾਨਾਂ ਦੀ ਗੈਰ ਇਰਾਦਤਨ ਹੱਤਿਆ ਦਾ ਪਰਚਾ ਦਰਜ ਕੀਤਾ ਗਿਆ ਹੈ।

ਹੋਰ ਪੜ੍ਹੋ ...
 • Share this:

  Sidharth Arora

  ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਵਿੱਚ ਇਕ ਦਿਨ ਵਿਚ ਤਿੰਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ,  ਜਿਸ ਤੋਂ ਬਾਅਦ ਸਥਾਨਕ ਪੁਲਿਸ ਹਰਕਤ ਵਿਚ ਆਈ ਅਤੇ ਵੱਖ-ਵੱਖ ਚਾਰ ਮੁਕੱਦਮੇ ਦਰਜ ਕੀਤੇ। ਇਨ੍ਹਾਂ ਮੁਕੱਦਮਿਆਂ ਵਿਚ 14 ਲੋਕਾਂ ਨੂੰ ਨਾਮਜ਼ਦ ਵੀ ਕੀਤਾ ਗਿਆ ਜਿਨ੍ਹਾਂ ਉੱਤੇ ਉਕਤ ਨੌਜਵਾਨਾਂ ਦੀ ਗੈਰ ਇਰਾਦਤਨ ਹੱਤਿਆ ਦਾ ਪਰਚਾ ਦਰਜ ਕੀਤਾ ਗਿਆ ਹੈ।

  ਇਸ ਦੇ ਨਾਲ ਹੀ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਵੀ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਇਹ ਲੋਕ ਨਸ਼ਾ ਵੇਚਣ ਦਾ ਧੰਦਾ ਕਰਦੇ ਹਨ ਅਤੇ ਮਰਨ ਵਾਲਿਆਂ ਨੇ ਇਨ੍ਹਾਂ ਕੋਲੋਂ ਹੀ ਨਸ਼ਾ ਲਿਆ ਸੀ। ਹਾਲਾਂਕਿ ਮ੍ਰਿਤਕ ਦੇ ਪਰਿਵਾਰਾਂ ਵੱਲੋਂ ਕੋਈ ਵੀ ਕਾਰਵਾਈ ਕਰਵਾਉਣ ਦੀ ਜਾਣਕਾਰੀ ਨਹੀਂ ਮਿਲੀ ਪਰ ਜਦ ਇਸ ਦੀ ਚਰਚਾ ਸੋਸ਼ਲ ਮੀਡੀਆ ਉਤੇ ਚੱਲੀ ਤਾਂ ਪੁਲਿਸ ਵੀ ਹਰਕਤ ਵਿੱਚ ਆ ਗਈ।

  ਪੁਲਿਸ ਨੇ ਤੁਰਤ ਕਾਰਵਾਈ ਕਰਦੇ ਹੋਏ ਚਾਰ ਮੁਕੱਦਮੇ ਦਰਜ ਕਰਕੇ 14 ਦੇ ਕਰੀਬ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਨਸ਼ੇ ਦੀ ਓਵਰਡੋਜ਼ ਨਾਲ ਮਰਨ ਵਾਲਿਆਂ ਦੀ ਪਛਾਣ ਸਲਵਿੰਦਰ ਸਿੰਘ ਉਰਫ ਭੇਜਾ ਵਾਸੀ ਪਿੰਡ ਚੂਸਲੇਵੜ੍ਹ, ਗੁਰਜੰਟ ਸਿੰਘ ਵਾਸੀ ਪਿੰਡ ਠੱਕਰਪੁਰਾ ਅਤੇ ਨਿਸ਼ਾਨ ਸਿੰਘ ਵਾਸੀ ਪਿੰਡ ਸਰਹਾਲੀ ਨਿਸ਼ਾਨ ਸਿੰਘ ਜੋ ਕਿ ਇਕ ਵੈਟਰਨਰੀ ਡਾਕਟਰ ਸੀ। ਇਨ੍ਹਾਂ ਤਿੰਨਾਂ ਦੀ ਮੌਤ ਨਸ਼ੇ ਦਾ ਟੀਕਾ ਵੱਧ ਮਾਤਰਾ ਲਗਾਉਣ ਨਾਲ ਹੋਈ ਹੈ।

  ਪੁਲਿਸ ਜਾਂਚ ਅਧਿਕਾਰੀ ਐਸਆਈ ਕੇਵਲ ਸਿੰਘ ਨੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਕਾਰਵਾਈ ਕੀਤੀ ਗਈ ਹੈ। ਚਾਰ ਮੁਕੱਦਮੇ ਦਰਜ ਕੀਤੇ ਗਏ ਹਨ ਅਤੇ 14 ਦੇ ਕਰੀਬ ਵਿਅਕਤੀਆਂ ਨੂੰ ਨਾਮਜਦ ਕੀਤਾ ਗਿਆ ਜਿਨ੍ਹਾਂ ਵਿਚੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਬਾਕੀਆਂ ਨੂੰ ਫੜਨ ਦੇ ਲਈ ਛਾਪੇਮਾਰੀ ਜਾਰੀ ਹੈ।

  Published by:Gurwinder Singh
  First published:

  Tags: Drug, Drug deaths in Punjab, Drug Mafia, Drug Overdose Death, Drug pills