Home /News /punjab /

ਪੰਜਾਬ ਭਰ ਦੇ ਸਕੂਲਾਂ 'ਚ ਬਦਲਿਆ ਸਮਾਂ,ਜਾਣੋ ਕਿੰਨੇ ਵਜੇ ਖੁੱਲ੍ਹਣਗੇ ਅਤੇ ਬੰਦ ਹੋਣਗੇ ਸਕੂਲ

ਪੰਜਾਬ ਭਰ ਦੇ ਸਕੂਲਾਂ 'ਚ ਬਦਲਿਆ ਸਮਾਂ,ਸਵੇਰੇ 8:30 ਵਜੇ ਖੁੱਲ੍ਹਣਗੇ ਸਕੂਲ

ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਬਦਲਾਅ ਦੇ ਹੁਕਮ ਜਾਰੀ ਕਰ ਦਿੱਤੇ ਹਨ । ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ । ਉਨ੍ਹਾਂ ਨੇ ਟਵੀਟ ਵਿੱਚ ਇਹ ਦੱਸਿਆ ਹੈ ਕਿ ਇੱਕ ਮਾਰਚ 2023 ਤੋਂ 31 ਮਾਰਚ 2023 ਤੱਕ ਪੰਜਾਬ ਦੇ ਸਾਰੇ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ ।

ਹੋਰ ਪੜ੍ਹੋ ...
  • Last Updated :
  • Share this:

ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਬਦਲਾਅ ਦੇ ਹੁਕਮ ਜਾਰੀ ਕਰ ਦਿੱਤੇ ਹਨ । ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ । ਉਨ੍ਹਾਂ ਨੇ ਟਵੀਟ ਵਿੱਚ ਇਹ ਦੱਸਿਆ ਹੈ ਕਿ ਇੱਕ ਮਾਰਚ 2023 ਤੋਂ 31 ਮਾਰਚ 2023 ਤੱਕ ਪੰਜਾਬ ਦੇ ਸਾਰੇ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ ।

ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਸੂਬੇ ਦੇ ਸਮੂਹ ਪ੍ਰਾਇਮਰੀ ਸਕੂਲਾਂ ਦੇ ਵਿੱਚ ਬਾਅਦ ਦੁਪਹਿਰ 2:30 ਵਜੇ ਛੁੱਟੀ ਹੋਵੇਗੀ। ਇਸ ਦੇ ਨਾਲ ਹੀ ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿੱਚ 2:50 ਵਜੇ ਸਾਰੀ ਛੁੱਟੀ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਸਰਦੀਆਂ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਸੀ । ਪਰ ਹੁਣ ਜਦੋਂ ਮੌਸਮ ਬਦਲ ਗਿਆ ਹੈ ਤਾਂ ਸੂਬੇ ਦੇ ਸਕੂਲਾਂ ਦੇ ਸਮੇਂ ਵਿੱਚ ਵੀ ਬਦਲਾਅ ਕੀਤਾ ਗਿਆ ਹੈ ।

Published by:Shiv Kumar
First published:

Tags: Harjot Singh Bains, PSEB, Punjab government, School timings