Home /News /punjab /

ਬੱਸ ਮਾਫੀਆ ਦੀ ਕਮਰ ਤੋੜਨ ਲਈ ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਸਾਰੇ ਬੱਸ ਪਰਮਿਟ ਆਨਲਾਈਨ ਕਰਨ ਦਾ ਐਲਾਨ

ਬੱਸ ਮਾਫੀਆ ਦੀ ਕਮਰ ਤੋੜਨ ਲਈ ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਸਾਰੇ ਬੱਸ ਪਰਮਿਟ ਆਨਲਾਈਨ ਕਰਨ ਦਾ ਐਲਾਨ

ਬੱਸ ਮਾਫੀਆ ਦੀ ਕਮਰ ਤੋੜਨ ਲਈ ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਸਾਰੇ ਬੱਸ ਪਰਮਿਟ ਆਨਲਾਈਨ ਕਰਨ ਦਾ ਐਲਾਨ (file photo)

ਬੱਸ ਮਾਫੀਆ ਦੀ ਕਮਰ ਤੋੜਨ ਲਈ ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਸਾਰੇ ਬੱਸ ਪਰਮਿਟ ਆਨਲਾਈਨ ਕਰਨ ਦਾ ਐਲਾਨ (file photo)

ਇਕ ਬੱਸ-ਇਕ ਪਰਮਿਟ'' ਨੀਤੀ ਨੂੰ ਜ਼ੋਰਦਾਰ ਢੰਗ ਨਾਲ ਲਾਗੂ ਕੀਤਾ ਜਾਵੇਗਾ

  • Share this:
    ਚੰਡੀਗੜ੍ਹ: “ਇੱਕ ਬੱਸ-ਇੱਕ ਪਰਮਿਟ” ਨੀਤੀ ਨੂੰ ਸਖ਼ਤੀ ਨਾਲ ਲਾਗੂ ਕਰਨ ਦਾ ਐਲਾਨ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਬੱਸ ਮਾਫੀਆ ਦੀ ਕਮਰ ਤੋੜਨ ਲਈ ਜਲਦੀ ਹੀ ਸਾਰੇ ਬੱਸ ਪਰਮਿਟ ਆਨਲਾਈਨ ਕਰ ਦਿੱਤੇ ਜਾਣਗੇ।

    ਪੰਜਾਬ ਭਵਨ ਵਿਖੇ ਸੂਬੇ ਦੇ ਸਮੂਹ ਬੱਸ ਡਿਪੂਆਂ ਦੇ ਜਨਰਲ ਮੈਨੇਜਰਾਂ ਨਾਲ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਭੁੱਲਰ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਜਾ ਰਿਹਾ ਹੈ। ਮੰਤਰੀ ਨੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸਿਵਾ ਪ੍ਰਸਾਦ ਜਲਦੀ ਤੋਂ ਜਲਦੀ ਪਰਮਿਟ ਆਨਲਾਈਨ ਕਰਨ ਦੀ ਪ੍ਰਕਿਰਿਆ ਨੂੰ ਪੂਰਾ ਕਰਨ।

    ਬੱਸ ਸਟੈਂਡ ਦੇ ਬਾਹਰ ਚੱਲਦੀਆਂ ਗੈਰ-ਕਾਨੂੰਨੀ ਪ੍ਰਾਈਵੇਟ ਬੱਸਾਂ 'ਤੇ ਸ਼ਿਕੰਜਾ ਕੱਸਣ ਦੀ ਹਦਾਇਤ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਸਾਰੇ ਡਿਪੂ ਜਨਰਲ ਮੈਨੇਜਰਾਂ ਨੂੰ ਕਿਹਾ ਕਿ ਵਿਭਾਗ ਨੇ ਉਨ੍ਹਾਂ ਨੂੰ ਬੱਸ ਸਟੈਂਡ ਦੇ 500 ਮੀਟਰ ਦੇ ਘੇਰੇ ਅੰਦਰ ਗੈਰ-ਕਾਨੂੰਨੀ ਬੱਸਾਂ ਨੂੰ ਰੋਕਣ ਲਈ ਪਹਿਲਾਂ ਹੀ ਅਧਿਕਾਰ ਦਿੱਤੇ ਹੋਏ ਹਨ। ਇਸ ਲਈ ਜਨਰਲ ਮੈਨੇਜਰ ਨੂੰ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬੱਸ ਸਟੈਂਡ ਦੇ ਬਾਹਰੋਂ ਸਵਾਰੀਆਂ ਲਿਆਉਣ ਵਾਲੀਆਂ ਪ੍ਰਾਈਵੇਟ ਅਤੇ ਟਰੈਵਲ ਬੱਸਾਂ ਨੂੰ ਨੱਥ ਪਾਉਣ ਲਈ ਕਾਰਵਾਈ ਕਰਨੀ ਚਾਹੀਦੀ ਹੈ। ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਜਨਰਲ ਮੈਨੇਜਰਾਂ ਨੂੰ ਸਕੱਤਰ ਆਰ.ਟੀ.ਏ. ਦਾ ਸਹਿਯੋਗ ਲੈਣ ਦੀ ਹਦਾਇਤ ਵੀ ਕੀਤੀ।

    ਵਿਭਾਗ ਦੀ ਆਮਦਨ ਵਧਾਉਣ 'ਤੇ ਜ਼ੋਰ ਦਿੰਦਿਆਂ ਟਰਾਂਸਪੋਰਟ ਮੰਤਰੀ  ਭੁੱਲਰ ਨੂੰ ਬੇਨਿਯਮੀਆਂ ਨੂੰ ਸਖ਼ਤੀ ਨਾਲ ਰੋਕਣ ਦੇ ਨਿਰਦੇਸ਼ ਦਿੱਤੇ। ਐੱਸ. ਭੁੱਲਰ ਨੇ ਕਿਹਾ ਕਿ ਉਨ੍ਹਾਂ ਨੂੰ ਬੱਸਾਂ ਦਾ ਤੇਲ ਚੋਰੀ ਹੋਣ ਦੀਆਂ ਰਿਪੋਰਟਾਂ ਮਿਲ ਰਹੀਆਂ ਹਨ। ਇਸ ਲਈ, ਜਨਰਲ ਮੈਨੇਜਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰੇਕ ਬੱਸ ਘੱਟੋ-ਘੱਟ 4.8 km/l ਦੀ ਮਾਈਲੇਜ ਪ੍ਰਾਪਤ ਕਰੇ। ਉਨ੍ਹਾਂ ਜਨਰਲ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਨਿਰਧਾਰਤ ਟੀਚੇ ਤੋਂ ਘੱਟ ਮਾਈਲੇਜ ਦੇਣ ਵਾਲੇ ਡਰਾਈਵਰਾਂ ਤੋਂ ਵਸੂਲੀ ਲਈ ਕਾਰਵਾਈ ਕੀਤੀ ਜਾਵੇ।

    ਮੰਤਰੀ ਨੇ ਹਦਾਇਤ ਕੀਤੀ ਕਿ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਅਤੇ ਸਮਾਂਬੱਧ ਤਰੀਕੇ ਨਾਲ ਉਪਲਬਧ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਬੱਸ ਪਾਸਾਂ ਸਬੰਧੀ ਬਕਾਇਆ ਪਏ ਕੇਸਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਐੱਸ. ਭੁੱਲਰ ਨੇ ਜਨਰਲ ਮੈਨੇਜਰਾਂ ਨੂੰ ਬੱਸ ਅੱਡਿਆਂ 'ਤੇ ਪਖਾਨਿਆਂ ਦੀ ਸਾਫ਼-ਸਫ਼ਾਈ, ਡਰਾਈਵਰਾਂ ਅਤੇ ਕੰਡਕਟਰਾਂ ਦਾ ਸਵਾਰੀਆਂ ਨਾਲ ਵਿਵਹਾਰ ਅਤੇ ਬੱਸਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੈਂ ਅਗਲੇ ਦਿਨਾਂ ਤੋਂ ਬੱਸ ਅੱਡਿਆਂ ਦੀ ਚੈਕਿੰਗ ਮੁਹਿੰਮ ਸ਼ੁਰੂ ਕਰ ਰਿਹਾ ਹਾਂ ਅਤੇ ਜੇਕਰ ਇਸ ਦੌਰਾਨ ਲਾਪਰਵਾਹੀ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

    ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਇਮਾਨਦਾਰ ਪ੍ਰਸ਼ਾਸਨ ਦੇਣ ਦੀ ਨੀਤੀ ਤਹਿਤ ਮੰਤਰੀ ਨੇ ਸਮੂਹ ਅਧਿਕਾਰੀਆਂ ਨੂੰ ਸਪੱਸ਼ਟ ਸੰਕੇਤ ਦਿੱਤਾ ਕਿ ਜੇਕਰ ਕੋਈ ਅਧਿਕਾਰੀ ਅਤੇ ਕਰਮਚਾਰੀ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

    ਮੀਟਿੰਗ ਦੌਰਾਨ ਟਰਾਂਸਪੋਰਟ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਡਾਇਰੈਕਟਰ ਸਟੇਟ ਟਰਾਂਸਪੋਰਟ ਸ੍ਰੀਮਤੀ ਅਮਨਦੀਪ ਕੌਰ ਅਤੇ ਸਮੂਹ ਡਿਪੂ ਜਨਰਲ ਮੈਨੇਜਰ ਹਾਜ਼ਰ ਸਨ।
    Published by:Ashish Sharma
    First published:

    Tags: Bus, Punjab, Transport

    ਅਗਲੀ ਖਬਰ