ਚੰਡੀਗੜ੍ਹ 'ਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ

News18 Punjab
Updated: May 14, 2019, 7:38 AM IST
ਚੰਡੀਗੜ੍ਹ 'ਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ
ਚੰਡੀਗੜ੍ਹ 'ਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ
News18 Punjab
Updated: May 14, 2019, 7:38 AM IST
ਪ੍ਰਧਾਨ ਮੰਤਰੀ ਮੋਦੀ ਅੱਜ ਚੰਡੀਗੜ੍ਹ ਚ ਬੀਜੇਪੀ ਉਮੀਦਵਾਰ ਕਿਰਨ ਖੇਰ ਦੇ ਹੱਕ ਇੱਕ ਰੈਲੀ ਨੂੰ ਸੰਬੋਧਨ ਕਰਨ ਪਹੁੰਚ ਰਹੇ ਹਨ। ਪ੍ਰਧਾਨ ਮੰਤਰੀ ਦੀ ਰੈਲੀ ਨੂੰ ਲੈ ਕੇ ਬੀਜੇਪੀ ਦੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ।ਸੈਕਟਰ 34 ਚ ਹੋਣ ਵਾਲੀ ਰੈਲੀ ਨੂੰ ਸਫਲ ਬਣਾਉਣ ਲਈ ਬੀਜੇਪੀ ਨੇ ਅੱਡੀ ਚੋਟੀ ਦਾ ਜੋਰ ਲਾਇਆ ਹੋਇਆ ਹੈ।

ਰੈਲੀ ਵਿੱਚ 10 ਹਜ਼ਾਰ ਕੁਰਸੀਆਂ ਲਾਉਣ ਦੀ ਗੱਲ ਕਹੀ ਗਈ ਹੈ। ਇੱਕ ਪਾਸੇ ਬੀਜੇਪੀ ਵੱਲੋਂ ਪੂਰੀ ਤਿਆਰੀ ਕੀਤੀ ਗਈ ਹੈ ਤਾਂ ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਆਸ-ਪਾਸ ਦੇ ਏਰੀਏ ਨੂੰ ਸੀਲ ਕਰ ਦਿੱਤਾ ਗਿਆ ਹੈ। ਰੈਲੀ ਵਾਲੀ ਥਾਂ ਤੇ ਸਾਦੇ ਕੱਪੜਿਆਂ ਵਿੱਚ ਵੀ ਪੁਲਿਸ ਤਾਇਨਾਤ ਰਹੇਗੀ। ਪੀਐੱਮ ਦੀ ਰੈਲੀ ਨੂੰ ਦੇਖਦਿਆਂ ਟ੍ਰੈਫਿਕ ਦੇ ਵੀ ਖਾਸ ਪ੍ਰਬੰਧ ਕੀਤੇ ਗਏ। ਕਈ ਰੂਟ ਡਾਈਵਰਟ ਕਰ ਦਿੱਤੇ ਗਏ ਹਨ।
Loading...
First published: May 14, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...