ਅੰਮ੍ਰਿਤਸਰ- ਅੰਮ੍ਰਿਤਸਰ 'ਚ ਜ਼ਿਲਾ ਪੱਧਰ 'ਤੇ ਰਾਤੋ-ਰਾਤ ਸਭ ਤੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਆਈਪੀਐਸ ਅਰੁਣਪਾਲ ਸਿੰਘ ਨੇ ਦੇਰ ਰਾਤ 1 ਵਜੇ ਹੁਕਮ ਜਾਰੀ ਕਰਕੇ ਸਮੁੱਚੇ ਕਮਿਸ਼ਨਰੇਟ ਦੇ ਪੁਲੀਸ ਮੁਲਾਜ਼ਮਾਂ ਦੀਆਂ ਬਦਲੀਆਂ ਕਰ ਦਿੱਤੀਆਂ। ਕਮਿਸ਼ਨਰ ਨੇ ਜ਼ਿਲ੍ਹੇ ਦੇ 1138 ਸਬ ਇੰਸਪੈਕਟਰਾਂ, ਏਐਸਆਈ, ਹੈੱਡ ਕਾਂਸਟੇਬਲਾਂ ਅਤੇ ਕਾਂਸਟੇਬਲਾਂ ਦੇ ਤਬਾਦਲੇ ਕੀਤੇ ਹਨ।
ਕਾਬਲੇਗੌਰ ਹੈ ਪਹਿਲੀ ਵਾਰ ਅੰਮ੍ਰਿਤਸਰ ਪੁਲਿਸ ਕਮਿਸ਼ਨੇਟ ਵਿੱਚ ਇੰਨੀ ਵੱਡੇ ਪੱਧਰ ਉਤੇ ਤਬਾਦਲੇ ਹੋਏ ਹਨ। ਸਭ ਤੋਂ ਵੱਧ ਉਨ੍ਹਾਂ ਸਭ ਇੰਸਪੈਕਟਰ, ਏ.ਐੱਸ.ਆਈ., ਹੇਡ ਕਾਂਸਟਬਲ ਅਤੇ ਕਾਂਸਟਬਲਾਂ ਦੀ ਟ੍ਰਾਂਸਫਰ ਹੋਈ ਹੈ, ਜੋ ਲੰਬੇ ਸਮੇਂ ਤੋਂ ਇੱਕ ਵੀ ਥਾਣੇ ਵਿੱਚ ਤਾਇਨਾਤ ਹਨ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।