ਚੰਡੀਗੜ੍ਹ- ਪੰਜਾਬ ਸਰਕਾਰ ਨੇ ਵਿਜੇ ਕੁਮਾਰ ਜੰਜੂਆ, ਆਈ.ਏ.ਐਸ, ਨੂੰ ਪੰਜਾਬ ਸਰਕਾਰ ਦਾ ਮੁੱਖ ਸਕੱਤਰ ਅਤੇ ਅਨਿਰੁਧ ਤਿਵਾੜੀ, ਆਈ.ਏ.ਐਸ. ਦੀ ਥਾਂ 'ਤੇ ਪ੍ਰਸੋਨਲ ਅਤੇ ਵਿਜੀਲੈਂਸ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਹੈ।
ਪੰਜਾਬ ਸਰਕਾਰ ਨੇ ਪੰਜਾਬ ਦੇ ਡੀਜੀਪੀ ਤੋਂ ਬਾਅਦ ਹੁਣ ਮੁੱਖ ਸਕੱਤਰ ਬਦਲ ਦਿੱਤਾ ਗਿਆ ਹੈ। ਮਾਨ ਸਰਕਾਰ ਨੇ ਆਈਏਐਸ ਵਿਜੇ ਕੁਮਾਰ ਜੰਜੂਆ ਨੂੰ ਨਵਾਂ ਮੁੱਖ ਸਕੱਤਰ ਲਾਇਆ ਗਿਆ ਹੈ। ਉਹ ਛੇਤੀ ਹੀ ਆਪਣਾ ਚਾਰਜ ਸਾਂਭਣਗੇ। ਦੱਸ ਦਈਏ ਕਿ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾਰੀ ਨੂੰ ਮੁੱਖ ਸਕੱਤਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਨੂੰ ਹੁਣ ਮਹਾਤਮਾ ਗਾਂਧੀ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸ਼ਨ ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਜੰਜੂਆ ਵਿਸ਼ੇਸ਼ ਮੁੱਖ ਸਕੱਤਰ ਜੇਲ੍ਹਾਂ ਅਤੇ ਇਸ ਤੋਂ ਇਲਾਵਾ ਵਿਸ਼ੇਸ਼ ਮੁੱਖ ਸਕੱਤਰ ਚੋਣਾਂ ਵਜੋਂ ਤਾਇਨਾਤ ਸਨ।
ਕਾਬਲੇਗੌਰ ਹੈ ਕਿ ਪਿਛਲੀ ਸਰਕਾਰ ਦੇ ਸਮੇਂ ਤੋਂ ਚੱਲ ਰਹੇ ਡੀਜੀਪੀ ਅਤੇ ਮੁੱਖ ਸਕੱਤਰ ਦੋਵੇਂ ਮੁੱਖ ਅਫ਼ਸਰ ਬਦਲ ਦਿੱਤੇ ਗਏ ਹਨ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।