ਸਿੱਧੂ ਮੂਸੇਵਾਲੇ ਦੇ ਕਤਲ ਦੀ ਜਾਂਚ ਕਰ ਰਹੇ ਅਧਿਕਾਰੀ (ਆਈਓ) ਅੰਗਰੇਜ਼ ਸਿੰਘ ਨੂੰ ਅਚਾਨਕ ਮਾਨਸਾ ਦੇ ਸੀਨੀਅਰ ਕਪਤਾਨ ਪੁਲਿਸ ਗੌਰਵ ਤੂਰਾ ਵੱਲੋਂ ਬਦਲ ਦਿੱਤਾ ਗਿਆ ਹੈ। ਪਹਿਲਾਂ ਥਾਣਾ ਸਿਟੀ-1 ਦੇ ਮੁਖੀ ਅੰਗਰੇਜ਼ ਸਿੰਘ ਇਸ ਕਤਲ ਕਾਂਡ ਦੀ ਜਾਂਚ ਕਰ ਰਹੇ ਸਨ, ਹੁਣ ਉਨ੍ਹਾਂ ਦੀ ਥਾਂ ਗੁਰਲਾਲ ਸਿੰਘ ਨੂੰ ਜਾਂਚ ਅਫਸਰ ਲਾਇਆ ਗਿਆ ਹੈ।
ਅੰਗਰੇਜ਼ ਸਿੰਘ ਥਾਣਾ ਸਿਟੀ-1 ਮਾਨਸਾ ਦੇ ਐਚ.ਐਸ.ਓ. ਸਨ। ਸਿੱਧੂ ਮੂਸੇਵਾਲਾ ਦੇ ਕਤਲ ਹੋਣ ਵੇਲੇ ਗੈਂਗਸਟਰਾਂ ਵੱਲੋਂ ਅੰਗਰੇਜ਼ ਸਿੰਘ ਨੂੰ ਧਮਕੀਆਂ ਮਿਲੀਆਂ ਸਨ। ਅੰਗਰੇਜ ਸਿੰਘ ਨੂੰ ਹੁਣ ਥਾਣਾ ਬੁਢਲਾਡਾ ਵਿਖੇ ਤਾਇਨਾਤ ਕੀਤਾ ਗਿਆ ਹੈ, ਹਾਲਾਂਕਿ ਮਾਨਸਾ ਦੇ ਐੱਸਐੱਸਪੀ ਗੌਰਵ ਤੂਰਾ ਨੇ ਇਸ ਤਬਾਦਲੇ ਨੂ ਨਿਯਮਤ ਬਦਲੀ ਦੱਸੀ ਗਈ ਹੈ।
ਮੂਸੇਵਾਲਾ ਕਤਲ ਕਾਂਡ ਦੀ ਜਾਂਚ ਐੱਸਆਈਟੀ ਕਰ ਰਹੀ ਹੈ, ਜਿਸ ਦੀ ਅਗਵਾਈ ਡੀਆਈਜੀ ਜਸਕਰਨ ਸਿੰਘ ਕਰ ਰਹੇ ਹਨ। ਇਸ ਵਿਚ ਮਾਨਸਾ ਅਤੇ ਬਠਿੰਡਾ ਦੇ ਡੀਐੱਸਪੀ ਦੇ ਨਾਲ-ਨਾਲ ਥਾਣਾ ਸਿਟੀ -1 ਮਾਨਸਾ ਦੇ ਐੱਸਐੱਚਓ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਜਾਂਚ ਅਫਸਰ ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਮਾਨਸਾ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਚਲਾਨ ਪੇਸ਼ ਕਰ ਚੁੱਕੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Sidhu Moose Wala, Sidhu moosewala murder case, Sidhu moosewala murder update, Sidhu moosewala news update