ਟਰਾਂਸਪੋਰਟ ਵਿਭਾਗ ਵੱਲੋਂ ਗਿੱਦੜਬਾਹਾ ਹਲਕੇ ਦੇ ਅਕਾਲੀ ਆਗੂ ਤੇ ਅਕਾਲੀ ਦਲ ਦੇ ਉਮੀਦਵਾਰ ਦੀਆਂ ਬੱਸਾਂ ਬੰਦ

ਬੰਦ ਕੀਤੀਆਂ ਬੱਸਾਂ ਚੋਂ ਜਿਆਦਾਤਰ ਗਿੱਦੜਬਾਹਾ ਮੁਕਤਸਰ ਰੂਟ ਤੇ ਚੱਲਦੀਆਂ ਸਨ ਜਿੰਨ੍ਹਾਂ ਨੂੰ ਹੁਣ ਰੋਕ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵੱਲੋਂ ਅੱਜ ਸਰਕਾਰੀ ਬੱਸਾਂ ਦੀ ਸਮਾਂ ਸਾਰਨੀ ਵੀ ਜਾਰੀ ਕਰ ਦਿੱਤੀ ਗਈ ਹੈ।

ਟਰਾਂਸਪੋਰਟ ਵਿਭਾਗ ਵੱਲੋਂ ਗਿੱਦੜਬਾਹਾ ਹਲਕੇ ਦੇ ਅਕਾਲੀ ਆਗੂ ਤੇ ਅਕਾਲੀ ਦਲ ਦੇ ਉਮੀਦਵਾਰ ਦੀਆਂ 22 ਬੱਸਾਂ ਬੰਦ

ਟਰਾਂਸਪੋਰਟ ਵਿਭਾਗ ਵੱਲੋਂ ਗਿੱਦੜਬਾਹਾ ਹਲਕੇ ਦੇ ਅਕਾਲੀ ਆਗੂ ਤੇ ਅਕਾਲੀ ਦਲ ਦੇ ਉਮੀਦਵਾਰ ਦੀਆਂ 22 ਬੱਸਾਂ ਬੰਦ

  • Share this:
ਮੁਕਤਸਰ : ਗਿੱਦੜਬਾਹਾ ਤੋਂ ਵਿਧਾਇਕ ਟਰਾਂਸਪੋਰਟ ਮੰਤਰੀ ਪੰਜਾਬ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਦੇਸ਼ਾਂ ਤਹਿਤ ਗਿੱਦੜਬਾਹਾ ਹਲਕੇ ਦੇ ਅਕਾਲੀ ਆਗੂ ਅਤੇ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਢਿੱਲੋਂ ਉਰਫ ਡਿੰਪੀ ਢਿੱਲੋਂ ਦੀ ਮਾਲਕੀ ਵਾਲੀਆਂ 22 ਬੱਸਾਂ ਬੰਦ ਕਰ ਦਿੱਤੀਆਂ ਹਨ। ਜਾਣਥਾਰੀ ਅਨੁਸਾਰ ਜਿੰਨ੍ਹਾਂ ਰੂਟਾਂ ਤੇ ਇਹ ਬੱਸਾਂ ਚੱਲਦੀਆਂ ਸਨ ਉਨ੍ਹਾਂ ਤੇ ਹੁਣ ਪੀ ਆਰ ਟੀਸੀ ਜਾਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਚਲਾਈਆਂ ਜਾਣਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਬੰਦ ਕੀਤੀਆਂ ਬੱਸਾਂ ਚੋਂ ਜਿਆਦਾਤਰ ਗਿੱਦੜਬਾਹਾ ਮੁਕਤਸਰ ਰੂਟ ਤੇ ਚੱਲਦੀਆਂ ਸਨ ਜਿੰਨ੍ਹਾਂ ਨੂੰ ਹੁਣ ਰੋਕ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵੱਲੋਂ ਅੱਜ ਸਰਕਾਰੀ ਬੱਸਾਂ ਦੀ ਸਮਾਂ ਸਾਰਨੀ ਵੀ ਜਾਰੀ ਕਰ ਦਿੱਤੀ ਗਈ ਹੈ। ਭਾਵੇ ਢਿੱਲੋਂ ਪ੍ਰੀਵਾਰ ਇਸ ਨੂੰ ਸਿਆਸੀ ਦਵੇਸ਼ ਭਾਵਨਾ ਨਾਲ ਕੀਤੀ ਕਾਰਵਾਈ ਦੱਸ ਰਿਹਾ ਹੈ, ਜਦੋਕਿ ਸੂਤਰ ਅਕਾਲੀ ਭਾਜਪਾ ਗੱਠਜੋੜ ਦੇ ਰਾਜ ’ਚ ਰਾਜਨੀਤਕ ਤੌਰ ਤੇ ਹਾਸਲ ਪ੍ਰਵਾਨਗੀ ਨਾਲ ਜੋੜ ਕੇ ਦੇਖ ਰਹੇ ਹਨ।                   
 
ਹਰਦੀਪ ਸਿੰਘ ਡਿੰਪੀ  ਢਿੱਲੋਂ ਦੇ ਭਰਾ ਸਨੀ ਢਿੱਲੋਂ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਦੇ ਇਸ਼ਾਰੇ ਤਹਿਤ ਕੀਤੀ ਗਈ ਇਹ ਕਾਰਵਾਈ ਪੂਰੀ ਤਰਾਂ ਸਿਆਸਤ ਤੋਂ ਪ੍ਰੇਰਿਤ ਹੈ ਜਿਸ ਤਹਿਤ ਉਨ੍ਹਾਂ ਦੀਆਂ 22 ਬੱਸਾਂ ਰੋਕੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬੱਸਾਂ ਨੂੰ ਪੁਲਿਸ ਦੀ ਸਹਾਇਤਾ ਨਾਲ ਬੰਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਹਾਈਕੋਰਟ ’ਚ ਅਪੀਲ ਪਾਈ ਸੀ ਜੋਕਿ ਹਾਲੇ ਪੈਂਡਿੰਗ ਹੈ, ਪਰ ਅਦਾਲਤ ਨੇ ਉਨ੍ਹਾਂ ਨੂੰ ਟੈਕਸ ਭਰਛ ਵਾਸਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਤੱਕ ਪਹੁੰਚ ਕਰਨ ਲਈ ਆਖਿਆ ਸੀ। ਉਨ੍ਹਾਂ ਦੱਸਿਆ ਕਿ ਅਸੀਂ 70 ਲੱਖ ਰੁਪਿਆ ਟੈਕਸ ਭਰਨਾ ਸੀ ਜਿਸ ਲਈ ਇੱਕ ਓਟੀਪੀ ਜਰੂਰੀ ਹੁੰਦਾ ਹੈ ਪਰ ਉਹ ਸਾਨੂੰ ਦਿੱਤਾ ਨਹੀਂ ਗਿਆ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਦੀਆਂ ਵੱਡੀ ਗਿਣਤੀ ਬੱਸਾਂ ਨੂੰ ਫਿਰ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧ ਕਾਰਨ ਹੁਣ ਤੱਕ ਉਨ੍ਹਾਂ ਦੇ 80 ਪਰਮਿਟ ਰੱਦ ਕੀਤੇ ਜਾ ਚੁੱਕੇ ਹਨ।
Published by:Sukhwinder Singh
First published: