Home /News /punjab /

ਪੰਜਾਬ 'ਚ ਵੱਡੇ ਪੱਧਰ 'ਤੇ ਲਾਏ ਜਾਣਗੇ ਟਰੀਟਮੈਂਟ ਪਲਾਂਟ; ਰਾਜ ਸਭਾ ਮੈਂਬਰ ਸੀਚੇਵਾਲ ਨੇ ਹਰਮੰਦਿਰ ਸਾਹਿਬ ਮੱਥਾ ਟੇਕਿਆ

ਪੰਜਾਬ 'ਚ ਵੱਡੇ ਪੱਧਰ 'ਤੇ ਲਾਏ ਜਾਣਗੇ ਟਰੀਟਮੈਂਟ ਪਲਾਂਟ; ਰਾਜ ਸਭਾ ਮੈਂਬਰ ਸੀਚੇਵਾਲ ਨੇ ਹਰਮੰਦਿਰ ਸਾਹਿਬ ਮੱਥਾ ਟੇਕਿਆ

ਪੰਜਾਬ 'ਚ ਵੱਡੇ ਪੱਧਰ 'ਤੇ ਲਾਏ ਜਾਣਗੇ ਟਰੀਟਮੈਂਟ ਪਲਾਂਟ; ਰਾਜ ਸਭਾ ਮੈਂਬਰ ਸੀਚੇਵਾਲ ਨੇ ਹਰਮੰਦਿਰ ਸਾਹਿਬ ਮੱਥਾ ਟੇਕਿਆ (pic-twiter@SantSeechewal)

ਪੰਜਾਬ 'ਚ ਵੱਡੇ ਪੱਧਰ 'ਤੇ ਲਾਏ ਜਾਣਗੇ ਟਰੀਟਮੈਂਟ ਪਲਾਂਟ; ਰਾਜ ਸਭਾ ਮੈਂਬਰ ਸੀਚੇਵਾਲ ਨੇ ਹਰਮੰਦਿਰ ਸਾਹਿਬ ਮੱਥਾ ਟੇਕਿਆ (pic-twiter@SantSeechewal)

ਉੱਘੇ ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਨ। ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪਹੁੰਚੇ ਹਨ। ਇਸ ਮੌਕੇ ਸੰਤ ਸੀਚੇਵਾਲ ਦੀ ਜਥੇਦਾਰ ਨਾਲ ਕੋਈ ਮੁਲਾਕਾਤ ਨਹੀਂ ਹੋਈ ਪਰ ਗੁਰੂ ਦਾ ਅਸ਼ੀਰਵਾਦ ਲਿਆ  ਹੈ।

ਹੋਰ ਪੜ੍ਹੋ ...
  • Share this:

    ਅੰਮ੍ਰਿਤਸਰ- ਉੱਘੇ ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਨ। ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪਹੁੰਚੇ ਹਨ। ਇਸ ਮੌਕੇ ਸੰਤ ਸੀਚੇਵਾਲ ਦੀ ਜਥੇਦਾਰ ਨਾਲ ਕੋਈ ਮੁਲਾਕਾਤ ਨਹੀਂ ਹੋਈ ਪਰ ਗੁਰੂ ਦਾ ਅਸ਼ੀਰਵਾਦ ਲਿਆ  ਹੈ।

    ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ  ਸੂਬੇ ਵਿੱਚ ਨਦੀਆਂ ਵੱਡੇ ਪੱਧਰ ਉਤੇ ਪ੍ਰਦੂਸ਼ਿਤ ਹੋ ਚੁੱਕੀਆਂ ਹਨ। ਇਸ ਲਈ  ਪੰਜਾਬ ਵਿੱਚ ਵੱਡੇ ਪੱਧਰ 'ਤੇ ਟਰੀਟਮੈਂਟ ਪਲਾਂਟ ਲਗਾਏ ਜਾ ਰਹੇ ਹਨ ਤਾਂ ਜੋ ਪੰਜਾਬ ਦੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ, ਜਿਸ ਨੂੰ ਰੋਕਿਆ ਜਾਵੇਗਾ, ਇਹ ਬਹੁਤ ਚਿੰਤਾ ਦਾ ਵਿਸ਼ਾ ਹੈ। ਇਸ ਮਾਮਲੇ ਵਿੱਚ ਮੁੱਖ ਮੰਤਰੀ ਨਾਲ ਵੀ ਗੱਲਬਾਤ ਹੋ ਚੁੱਕੀ ਹੈ।


    ਸੰਤ ਸੀਚੇਵਾਲ ਨੇ ਅੱਗੇ ਕਿਹਾ ਕਿ ਜਿੱਥੇ ਰੁੱਖ ਲਗਾਉਣ  ਦੀ ਲੋੜ ਹੈ, ਅਸੀ ਉਹ ਵੀ ਕਰ ਰਹੇ ਹਨ।  ਇਸ ਵੇਲੇ ਪੂਰੀ ਦੁਨੀਆ ਵਿੱਚ ਹਵਾ ਪ੍ਰਦੂਸ਼ਣ ਵੱਧਦਾ ਜਾ ਰਿਹਾ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਇਸ ਲਈ ਦੁਨੀਆ ਭਰ ਦੇ ਲੋਕਾਂ ਨੂੰ ਰੁੱਖ ਲਗਾਉਣ ਦੀ ਲੋੜ ਹੈ।

    Published by:Ashish Sharma
    First published:

    Tags: Amritsar, Darbar Sahib, Golden Temple, Rajya sabha, Sant Balbir Singh Seechewal