ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸ਼ੈਸ਼ਨ ਦੇ ਪਹਿਲੇ ਦਿਨ ਦੀ ਸ਼ੁਰੂਆਤ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਮਰਹੂਮ ਕਾਂਗਰਸ ਆਗੂ ਤੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਸਦਨ ਨੇ ਆਪਣੇ ਸ਼ਰਧਾਂਜਲੀ ਸਮਾਗਮਾਂ ਵਿੱਚ ਸਾਬਕਾ ਮੰਤਰੀਆਂ ਹਰਦੀਪਇੰਦਰ ਸਿੰਘ ਬਾਦਲ ਅਤੇ ਅਕਾਲੀ ਆਗੂ ਤੋਤਾ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿੱਚ ਅਰਜੁਨ ਐਵਾਰਡੀ ਗੁਰਚਰਨ ਸਿੰਘ ਭੰਗੂ ਅਤੇ ਹਰੀ ਚੰਦ ਸ਼ਾਮਲ ਸਨ। ਸਦਨ ਨੇ ਤਾਰਾ ਸਿੰਘ, ਸਵਰਨ ਸਿੰਘ, ਕਰੋੜਾ ਸਿੰਘ ਅਤੇ ਸੁਖਰਾਜ ਸਿੰਘ ਸੰਧਾਵਾਲੀਆ ਸਮੇਤ ਆਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ। ਸੁਖਦੇਵ ਸਿੰਘ ਸੁਖਲੱਧੀ ਅਤੇ ਸ਼ਿੰਗਾਰਾ ਰਾਮ ਸਹੂੰਗੜਾ ਸਮੇਤ ਸਾਬਕਾ ਵਿਧਾਇਕਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ।
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜੈਕਿਸ਼ਨ ਰੋੜੀ ਨੇ ਸਪੀਕਰ ਨੂੰ ਸ਼ਰਧਾਂਜਲੀ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੀਤ ਪ੍ਰਧਾਨ ਸੁਰਿੰਦਰ ਸਿੰਘ ਦਾ ਨਾਂ ਸ਼ਾਮਲ ਕਰਨ ਦੀ ਅਪੀਲ ਕੀਤੀ। ਕਾਂਗਰਸੀ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ ਸੁਝਾਅ ਦਿੱਤਾ ਕਿ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਜਾਣੀ ਚਾਹੀਦੀ ਹੈ। ਇਸ ਮੌਕੇ ਸਦਨ ਨੇ ਦੋ ਮਿੰਟ ਦਾ ਮੌਨ ਰੱਖਿਆ।
ਇਸ ਤੋਂ ਬਾਅਦ ਵਿਧਾਨਸਭਾ ਦੀ ਕਾਰਵਾਈ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਵਿਧਾਨਸਭਾ ਦਾ ਬਜਟ ਇਜਲਾਸ 'ਚ ਦੁਪਹਿਰ 2 ਵਜੇ ਪ੍ਰਸ਼ਨ ਕਾਲ ਹੋਵੇਗਾ। ਰਾਜਪਾਲ ਦੇ ਭਾਸ਼ਣ 'ਤੇ ਚਰਚਾ ਦੀ ਸ਼ੁਰੂਆਤ ਹੋਵੇਗੀ।
ਦੱਸ ਦੇਈਏ ਕਿ ਸ਼ੈਸ਼ਨ ਵਿਚਾਲੇ ਅੱਜ ਕੈਬਨਿਟ ਦੀ ਵਿਸ਼ੇਸ਼ ਬੈਠਕ ਹੋਵੇਗੀ। ਵਿਧਾਨਸਭਾ ਚ ਪੇਸ਼ ਕੀਤੇ ਬਿੱਲਾਂ ਨੂੰ ਮਨਜ਼ੂਰੀ ਮਿਲੇਗੀ। 36 ਹਜ਼ਾਰ ਕਰਮਚਾਰੀਆਂ ਨੂੰ ਪੱਕਾ ਕਰਨ ਤੇ ਵਿਧਾਇਕਾਂ ਦੀ ਪੈਨਸ਼ਨ ਵਾਲ ਜੁੜਿਆ ਬਿੱਲ ਵੀ ਸ਼ੈਸ਼ਨ ਵਿੱਚ ਪੇਸ਼ ਹੋਵੇਗਾ।
ਸੈਸ਼ਨ ਦੇ ਹੰਗਾਮੇਦਾਰ ਰਹਿਣ ਦੇ ਪੂਰੇ ਆਸਾਰ। ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ 'ਚ ਵਿਰੋਧੀ। ਕਾਂਗਰਸ ਕੰਮ ਰੋਕੂ ਮਤਾ ਲਿਆਉਣ ਦੀ ਤਿਆਰੀ ਵਿੱਚ ਹੈ। ਸੈਸ਼ਨ ਵਿਚਾਲੇ 12:30 ਵਜੇ ਕੈਬਨਿਟ ਦੀ ਮੀਟਿੰਗ ਵੀ ਹੋਵੇਗੀ। ਜਿਸ ਚ ਉਨ੍ਹਾਂ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ... ਜੋ ਇਸ ਇਸ ਸੈਸ਼ਨ ਚ ਪੇਸ਼ ਕੀਤੇ ਜਾਣੇ ਹਨ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Punjab vidhan sabha, Sidhu Moosewala