ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਆਵੇਗੀ ਨਵੀਂ ਨੀਤੀ


Updated: June 13, 2018, 6:42 PM IST
ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਆਵੇਗੀ ਨਵੀਂ ਨੀਤੀ

Updated: June 13, 2018, 6:42 PM IST
ਪੰਜਾਬ ਵਿਚ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ ਲਈ 30 ਜੂਨ ਤੱਕ ਨਵੀਂ ਪਾਲਿਸੀ ਆਵੇਗੀ। ਇਸ ਸਬੰਧੀ ਸਰਕਾਰ ਨੇ ਚਾਰ ਅਫ਼ਸਰਾਂ ਦੀ ਇੱਕ ਕਮੇਟੀ ਬਣਾਈ ਹੈ, ਜੋ ਰਿਪੋਰਟ ਤਿਆਰ ਕਰੇਗੀ। ਇਸ ਬਾਰੇ ਲੋਕਾਂ ਦੇ ਸੁਝਾਅ ਲੈਣ ਲਈ ਵਿਭਾਗ ਦੀ ਵੈੱਬਸਾਈਟ ਉਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਆਖਰੀ ਚਰਚਾ ਪਿੱਛੋਂ ਇਹ ਪਾਲਿਸੀ ਬਾਰੇ ਕੈਬਨਿਟ ਮੀਟਿੰਗ ਵਿਚ ਚਰਚਾ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਮਾਮਲੇ ਉਤੇ ਗੈਰ ਕਾਨੂੰਨੀ ਕਲੋਨਾਈਜ਼ਰਾਂ ਅਤੇ ਲੀਗਲ ਕਲੋਨਾਈਜ਼ਰਾਂ ਨਾਲ ਮੀਟਿੰਗ ਕਰਕੇ ਸੁਝਾਅ ਲਏ ਹਨ। ਕੈਬਨਿਟ ਮੰਤਰੀ ਇਸ ਤੋਂ ਪਹਿਲਾਂ ਵੀ ਵਿਭਾਗ ਦੇ ਅਫ਼ਸਰਾਂ ਨਾਲ ਇਸ ਬਾਰੇ ਮੀਟਿੰਗ ਕਰ ਚੁੱਕੇ ਹਨ। ਦੱਸ ਦਈਏ ਕਿ ਗੈਰ ਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ ਦਾ ਮਸਲਾ ਕੈਬਨਿਟ ਦੀ ਮੀਟਿੰਗ ਵਿਚ ਕਈ ਵਾਰ ਵਿਚਾਰਿਆ ਜਾ ਚੁੱਕਾ ਹੈ ਪਰ ਇਸ ਨੀਤੀ ਨੂੰ ਲਾਗੂ ਕਰਨ ਬਾਰੇ ਆਪਸੀ ਮਤਭੇਦਾਂ ਕਾਰਨ ਮਸਲੇ ਦਾ ਹੱਲ ਨਹੀਂ ਹੋ ਸਕਿਆ।
First published: June 13, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ