ਚੰਡੀਗੜ੍ਹ- ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਫਿਰ ਤੋਂ ਵੱਧ ਗਈਆਂ ਹਨ। 2015 ਦੇ ਬਰਗਾੜੀ ਬੇਅਦਬੀ ਮਾਮਲਿਆਂ 'ਚ ਬਾਜਾਖਾਨਾ ਥਾਣੇ 'ਚ ਦਰਜ ਦੋ ਮਾਮਲਿਆਂ 'ਚ ਫਰੀਦਕੋਟ ਦੀ ਅਦਾਲਤ ਤੋਂ ਗੁਰਮੀਤ ਰਾਮ ਰਹੀਮ ਦੇ 4 ਮਈ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਹਨ। ਇਸ ਮਾਮਲੇ ਵਿੱਚ ਬਣਾਈ ਗਈ ਐਸਆਈਟੀ ਡੇਰਾ ਮੁਖੀ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ, ਜਿਸ ਕਾਰਨ ਐਸਆਈਟੀ ਵੱਲੋਂ ਅਦਾਲਤ ਵਿੱਚ ਅਰਜ਼ੀ ਦੇ ਕੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਜਵਾਬ ਦੇਣ ਲਈ ਸਮਾਂ ਮੰਗਿਆ ਹੈ। ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਦੱਸਣਯੋਗ ਹੈ ਕਿ ਪਿਛਲੇ ਮਹੀਨੇ ਐਸਆਈਟੀ ਨੇ ਫਰੀਦਕੋਟ ਜ਼ਿਲ੍ਹਾ ਅਦਾਲਤ ਤੋਂ ਰਾਮ ਰਹੀਮ ਦੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕੀਤੀ ਸੀ। ਜਿਸ 'ਤੇ ਫਰੀਦਕੋਟ ਜ਼ਿਲ੍ਹਾ ਅਦਾਲਤ ਨੇ ਰਾਮ ਰਹੀਮ ਨੂੰ 4 ਮਈ ਨੂੰ ਵੀਸੀ ਰਾਹੀਂ ਪੇਸ਼ ਹੋਣ ਲਈ ਕਿਹਾ ਹੈ। ਇਸ ਮਾਮਲੇ 'ਚ ਵੀ ਰਾਮ ਰਹੀਮ ਦੇ ਵਕੀਲਾਂ ਨੇ ਹਾਈਕੋਰਟ 'ਚ ਵੱਖਰੇ ਤੌਰ 'ਤੇ ਅਰਜ਼ੀ ਦਾਇਰ ਕੀਤੀ ਸੀ। ਜਿਸ ਵਿੱਚ ਕਿਹਾ ਗਿਆ ਹੈ ਕਿ ਜੋ ਹੁਕਮ ਐਫਆਈਆਰ ਨੰਬਰ 63 ਵਿੱਚ ਕੀਤੇ ਗਏ ਸਨ, ਉਹੀ ਹੁਕਮ ਇਨ੍ਹਾਂ ਐਫਆਈਆਰ ਵਿੱਚ ਵੀ ਕੀਤੇ ਜਾਣ। ਜਾਂ ਤਾਂ ਰਾਮ ਰਹੀਮ ਤੋਂ ਸੁਨਾਰੀਆ ਜੇਲ੍ਹ ਵਿੱਚ ਪੁੱਛ-ਪੜਤਾਲ ਹੋਣੀ ਚਾਹੀਦੀ ਹੈ ਜਾਂ ਸੁਨਾਰੀਆ ਨੂੰ ਵੀਸੀ ਰਾਹੀਂ ਜੇਲ੍ਹ ਵਿੱਚੋਂ ਹੀ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਸੋਮਵਾਰ ਨੂੰ ਹਾਈਕੋਰਟ 'ਚ ਸੁਣਵਾਈ ਹੋਵੇਗੀ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।