ਪਾਕਿ ਮੰਤਰੀ ਵੱਲੋਂ ਪੰਜਾਬੀਆਂ ਨੂੰ ਉਕਸਾਉਣ ਦੀ ਕੋਸ਼ਿਸ਼, ਕੈਪਟਨ ਨੇ ਦਿੱਤਾ ਇਹ ਜਵਾਬ...

News18 Punjab
Updated: August 13, 2019, 8:50 PM IST
ਪਾਕਿ ਮੰਤਰੀ ਵੱਲੋਂ ਪੰਜਾਬੀਆਂ ਨੂੰ ਉਕਸਾਉਣ ਦੀ ਕੋਸ਼ਿਸ਼, ਕੈਪਟਨ ਨੇ ਦਿੱਤਾ ਇਹ ਜਵਾਬ...
ਸੀਐੱਮ ਕੈਪਟਨ ਦੀ ਡਿਨਰ ਪਾਰਟੀ ਰਹੀ ਹੰਗਾਮੇਦਾਰ ! ਉੱਠੇ ਇਹ ਵੱਡੇ ਸਵਾਲ

  • Share this:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨੀ ਮੰਤਰੀ ਚੌਧਰੀ ਫ਼ਸਾਦ ਹੁਸੈਨ ਵੱਲੋਂ ਪੰਜਾਬੀਆਂ ਨੂੰ ਉਕਸਾਉਣ 'ਤੇ ਮੋੜਵਾਂ ਜਵਾਬ ਦਿੱਤਾ ਹੈ। ਕੈਪਟਨ ਨੇ ਹੁਸੈਨ ਦੇ ਟਵੀਟ ਦਾ ਜਵਾਬ ਦਿੰਦਿਆਂ ਲਿਖਿਆ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ 'ਚ ਦਖ਼ਲਅੰਦਾਜ਼ੀ ਕਰਨ ਦੀ ਕੋਸ਼ਿਸ਼ ਕਰਨਾ ਬੰਦ ਕਰੋ ਤੇ ਮੈਂ ਤੁਹਾਨੂੰ ਦੱਸ ਦਿੰਦਾ ਹਾਂ ਕਿ ਭਾਰਤੀ ਫ਼ੌਜ ਤੁਹਾਡੀ ਫ਼ੌਜ ਦੇ ਉਲਟ ਅਨੁਸ਼ਾਸਿਤ ਤੇ ਰਾਸ਼ਟਰਵਾਦੀ ਹੈ। ਤੁਹਾਡਾ ਭੜਕਾਊ ਬਿਆਨ ਕੰਮ ਨਹੀਂ ਕਰੇਗਾ ਤੇ ਨਾ ਹੀ ਸਾਡੀ ਫ਼ੌਜ ਦੇ ਜਵਾਨ ਤੁਹਾਡੀਆਂ ਵਿਵਾਦੀ ਗੱਲਾਂ 'ਚ ਆਉਣਗੇ।



ਜ਼ਿਕਰਯੋਗ ਹੈ ਕਿ ਅੱਜ ਹੁਸੈਨ ਨੇ ਟਵੀਟ ਕੀਤਾ ਸੀ ਕਿ ਮੈਂ ਇੰਡੀਅਨ ਆਰਮੀ ਵਿਚ ਸਾਰੇ ਪੰਜਾਬੀ ਜਵਾਨਾਂ ਨੂੰ ਬੇਨਤੀ ਕਰਦਾ ਹਾਂ ਕਿ ਇੰਡੀਅਨ ਸਰਕਾਰ ਦੇ ਮਜ਼ਲੂਮ ਕਸ਼ਮੀਰੀਆਂ ਉਤੇ ਹੋ ਰਹੇ ਜ਼ੁਲਮ ਦੇ ਖਿਲਾਫ ਆਪਣੀ ਆਰਮੀ ਡਿਊਟੀ ਤੋਂ ਇਨਕਾਰ ਕਰ ਦਿਓ। ਫ਼ਸਾਦ ਚੌਧਰੀ ਨੇ ਭਾਰਤੀ ਫ਼ੌਜ ਵਿਚ ਸ਼ਾਮਲ ਪੰਜਾਬੀ ਜਵਾਨਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਹ ਕਸ਼ਮੀਰੀਆਂ 'ਤੇ ਹੋ ਰਹੇ ਜ਼ੁਲਮ ਖ਼ਿਲਾਫ਼ ਆਪਣੀ ਡਿਊਟੀ ਨਾ ਕਰਨ। ਉਨ੍ਹਾਂ ਟਵੀਟ ਕੀਤਾ, 'ਮੈਂ ਇੰਡੀਅਨ ਆਰਮੀ ਵਿੱਚ ਸਾਰੇ ਪੰਜਾਬੀ ਜਵਾਨਾਂ ਨੂੰ ਬੇਨਤੀ ਕਰਦਾ ਹਾਂ ਕਿ ਇੰਡੀਅਨ ਸਰਕਾਰ ਦੇ ਮਜ਼ਲੂਮ ਕਸ਼ਮੀਰੀਆਂ ਤੇ ਹੋ ਰਹੇ ਜ਼ੁਲਮ ਦੇ ਖ਼ਿਲਾਫ਼ ਆਪਣੀ ਆਰਮੀ ਡਿਊਟੀ ਤੋਂ ਇਨਕਾਰ ਕਰ ਦਿਓ !!'

ਉਨ੍ਹਾਂ ਦੇ ਇਸ ਟਵੀਟ 'ਤੇ ਜਵਾਬ ਦਿੰਦਿਆਂ ਕੈਪਟਨ ਨੇ ਕਿਹਾ ਕਿ ਪਾਕਿਸਤਾਨ ਭਾਰਤ ਦੇ ਅੰਦਰੂਨੀ ਮਸਲਿਆਂ ਵਿੱਚ ਦਖ਼ਲ ਅੰਦਾਜ਼ੀ ਨਾ ਕਰੇ। ਕੈਪਟਨ ਨੇ ਕਿਹਾ ਕਿ ਭਾਰਤੀ ਫ਼ੌਜ ਇੱਕ ਡਿਸਪਲਿਨਡ ਤੇ ਨੈਸ਼ਨਲਿਸਟ ਫੋਰਸ ਹੈ।
First published: August 13, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...