ਫਿਰੋਜ਼ਪੁਰ ਦੇ ਪਿੰਡ ਸ਼ੇਰ ਖਾਂ ਦੇ ਰਹਿਣ ਵਾਲੇ ਦੋ ਭਰਾਵਾਂ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਨੌਜਵਾਨਾਂ ਵਿਚੋਂ ਇਕ ਦੀ ਉਮਰ 25 ਸਾਲ ਅਤੇ ਦੂਜੇ ਦੀ 22 ਸਾਲ ਦੱਸੀ ਗਈ ਹੈ।
ਦੋਵਾਂ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਇਸ ਮੌਕੇ ਆਸੇ ਪਾਸੇ ਖੜ੍ਹੇ ਲੋਕਾਂ ਨੇ ਇਹਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਪਾਣੀ ਦਾ ਵਾਹ ਤੇਜ਼ ਹੋਣ ਕਾਰਨ ਦੋਵੇਂ ਰੁੜ੍ਹ ਗਏ। ਇਨ੍ਹਾਂ ਭਰਾਵਾਂ ਦੀ ਤਾਲਾਸ਼ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਕੋਈ ਪਤਾ ਨਹੀ ਲੱਗ ਸਕਿਆ ਹੈ।
ਪਤਾ ਲੱਗਾ ਹੈ ਕਿ ਛੋਟਾ ਭਰਾ ਘਰ ਵਿਚ ਕਿਸੇ ਗੱਲ ਨੂੰ ਲੈ ਕੇ ਲੜਾਈ ਕਰਕੇ ਨਹਿਰ ਵੱਲ ਨੂੰ ਭੱਜਿਆ ਸੀ। ਉਸ ਨੂੰ ਬਚਾਉਣ ਲਈ ਦੂਜੇ ਭਰਾ ਨੇ ਵੀ ਨਹਿਰ ਵਿਚ ਛਾਲ ਮਾਰ ਦਿੱਤੀ। ਪਾਣੀ ਦਾ ਤੇਜ ਵਹਿਣ ਤੇਜ ਹੋਣ ਕਾਰਨ ਦੋਵੇਂ ਹੀ ਰੁੜ੍ਹ ਗਏ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Suicide