ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 19 ਸਤੰਬਰ ਨੂੰ ਆਪਣੀ ‘ਪੰਜਾਬ ਲੋਕ ਕਾਂਗਰਸ ਪਾਰਟੀ’ ਦਾ ਭਾਜਪਾ ਵਿਚ ਰਲੇਵਾਂ ਕਰਨਗੇ। ਸੂਤਰਾਂ ਮੁਤਾਬਕ ਇਸ ਦੌਰਾਨ ਦੋ ਦਰਜਨ ਦੇ ਕਰੀਬ ਸਾਬਕਾ ਵਿਧਾਇਕ ਤੇ ਹੋਰ ਆਗੂ ਵੀ ਭਾਜਪਾ ’ਚ ਸ਼ਾਮਲ ਹੋਣਗੇ।
ਕੈਪਟਨ ਤੇ ਉਸ ਦੇ ਸਾਥੀ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਲ ਹੋਣ ਦਾ ਰਸਮੀ ਐਲਾਨ ਕਰਨਗੇ। ਸੂਤਰਾਂ ਅਨੁਸਾਰ ਇਸ ਦੌਰਾਨ 25 ਦੇ ਕਰੀਬ ਸਾਬਕਾ ਕਾਂਗਰਸੀ ਵਿਧਾਇਕ, ਕੈਪਟਨ ਦੀ ਅਗਵਾਈ ਹੇਠਾਂ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ ਕਰਨਗੇ।
ਕੈਪਟਨ ਨਾਲ ਭਾਜਪਾ ’ਚ ਸ਼ਾਮਲ ਹੋਣ ਵਾਲੇ ਕਾਂਗਰਸੀ ਆਗੂਆਂ ਸਬੰਧੀ ਹਾਲੇ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ ਹੈ, ਪਰ 13 ਕਾਂਗਰਸੀ ਆਗੂਆਂ ਦੀਆਂ ਫੋਟੋਆਂ ਵਾਲਾ ਇੱਕ ਪੋਸਟਰ ਸ਼ੋਸਲ ਮੀਡੀਆ ’ਤੇ ਵਾਇਰਲ ਹੋਇਆ ਹੈ।
ਦੱਸ ਦਈਏ ਕਿ ਪਾਰਟੀ ਵਿਚ ਅੰਦਰੂਨੀ ਵਿਰੋਧ ਮਗਰੋਂ ਪਾਰਟੀ ਹਾਈ ਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫਾ ਲੈ ਲਿਆ ਸੀ, ਜਿਸ ਮਗਰੋਂ ਉਨ੍ਹਾਂ ਨੇ ਪੰਜਾਬ ਲੋਕ ਕਾਂਗਰਸ ਬਣਾ ਦੇ ਭਾਜਪਾ ਨਾਲ ਗੱਠਜੋੜ ਤਹਿਤ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: BJP Protest, Captain Amarinder Singh, J P Nadda BJP President