Home /News /punjab /

ਗੁਰਦਾਸਪੁਰ ਕੇਂਦਰੀ ਜੇਲ੍ਹ ਵਿਚ ਹਵਾਲਾਤੀਆਂ ਦੇ ਦੋ ਗੁੱਟ ਭਿੜੇ, ਅਡੀਸ਼ਨਲ ਸੁਪਰਡੈਂਟ ਵੀ ਹੋਏ ਜ਼ਖ਼ਮੀ

ਗੁਰਦਾਸਪੁਰ ਕੇਂਦਰੀ ਜੇਲ੍ਹ ਵਿਚ ਹਵਾਲਾਤੀਆਂ ਦੇ ਦੋ ਗੁੱਟ ਭਿੜੇ, ਅਡੀਸ਼ਨਲ ਸੁਪਰਡੈਂਟ ਵੀ ਹੋਏ ਜ਼ਖ਼ਮੀ

ਗੁਰਦਾਸਪੁਰ ਜੇਲ੍ਹ ਵਿਚ ਹਵਾਲਾਤੀਆਂ ਦੇ ਦੋ ਗੁੱਟ ਭਿੜੇ, ਅਡੀਸ਼ਨਲ ਸੁਪਰਡੈਂਟ ਵੀ ਜ਼ਖਮੀ

ਗੁਰਦਾਸਪੁਰ ਜੇਲ੍ਹ ਵਿਚ ਹਵਾਲਾਤੀਆਂ ਦੇ ਦੋ ਗੁੱਟ ਭਿੜੇ, ਅਡੀਸ਼ਨਲ ਸੁਪਰਡੈਂਟ ਵੀ ਜ਼ਖਮੀ

ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਹਵਾਲਾਤੀਆਂ ਦੇ ਦੋ ਗੁੱਟ ਆਪਸ ਵਿੱਚ ਭਿੜ ਗਏ ਜਿਸ ਤੋਂ ਬਾਅਦ ਅਡੀਸ਼ਨਲ ਸੁਪਰਡੈਂਟ ਕੇਂਦਰੀ ਜੇਲ੍ਹ ਗੁਰਦਾਸਪੁਰ ਵੱਲੋਂ ਮੌਜੂਦਾ ਗਾਰਦ ਦੀ ਸਹਾਇਤਾ ਨਾਲ ਘੱਟੋ ਘੱਟ ਤਾਕਤ ਦਾ ਇਸਤੇਮਾਲ ਕਰਕੇ ਸਥਿਤੀ ਨੂੰ ਕੰਟਰੋਲ ਕਰਦੇ ਹੋਏ ਇਨ੍ਹਾਂ ਹਵਾਲਾਤੀਆਂ ਨੂੰ ਅਲੱਗ ਅਲੱਗ ਕੀਤਾ ਗਿਆ ਅਤੇ ਵੱਖ ਵੱਖ ਜੇਲ੍ਹ ਹਾਤੀਆ ਵਿੱਚ ਬੰਦ ਕਰ ਦਿੱਤਾ।

ਹੋਰ ਪੜ੍ਹੋ ...
 • Share this:
  ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿੱਚ ਹਵਾਲਾਤੀ ਆਪਸ ਵਿਚ ਭਿੜ ਗਏ। ਝਗੜਾ ਰੋਕਣ ਸਮੇਂ ਅਡੀਸ਼ਨਲ ਸੁਪਰਡੈਂਟ ਕੇਂਦਰੀ ਜੇਲ੍ਹ ਵੀ ਜ਼ਖ਼ਮੀ ਹੋਏ ਹਨ।

  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੁਰਦਾਸਪੁਰ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਹਵਾਲਾਤੀਆਂ ਦੇ ਦੋ ਗੁੱਟ ਆਪਸ ਵਿੱਚ ਭਿੜ ਗਏ ਜਿਸ ਤੋਂ ਬਾਅਦ ਅਡੀਸ਼ਨਲ ਸੁਪਰਡੈਂਟ ਕੇਂਦਰੀ ਜੇਲ੍ਹ ਗੁਰਦਾਸਪੁਰ ਵੱਲੋਂ ਮੌਜੂਦਾ ਗਾਰਦ ਦੀ ਸਹਾਇਤਾ ਨਾਲ ਘੱਟੋ ਘੱਟ ਤਾਕਤ ਦਾ ਇਸਤੇਮਾਲ ਕਰਕੇ ਸਥਿਤੀ ਨੂੰ ਕੰਟਰੋਲ ਕਰਦੇ ਹੋਏ ਇਨ੍ਹਾਂ ਹਵਾਲਾਤੀਆਂ ਨੂੰ ਅਲੱਗ ਅਲੱਗ ਕੀਤਾ ਗਿਆ ਅਤੇ ਵੱਖ ਵੱਖ ਜੇਲ੍ਹ ਹਾਤੀਆ ਵਿੱਚ ਬੰਦ ਕਰ ਦਿੱਤਾ।

  ਇਸ ਝਗੜੇ ਦੌਰਾਨ ਕਈ ਹਵਾਲਾਤੀਆਂ ਦੇ ਸੱਟਾਂ ਵੀ ਲੱਗੀਆਂ ਅਤੇ ਇਸ ਝਗੜੇ ਦੌਰਾਨ ਹਵਾਲਾਤੀਆਂ ਨੂੰ ਛਡਵਾਉਂਦੇ ਸਮੇਂ ਅਡੀਸ਼ਨਲ ਸੁਪਰਡੈਂਟ ਕੇਂਦਰੀ ਜੇਲ੍ਹ ਗੁਰਦਾਸਪੁਰ ਦੇ ਖੱਬੇ ਗੁੱਟ ਉਤੇ ਸੱਟ ਲੱਗ ਗਈ।

  ਜੇਲ੍ਹ ਮੈਡੀਕਲ ਅਫ਼ਸਰ ਵੱਲੋਂ ਜਖਮੀ ਹੋਏ ਹਵਾਲਾਤੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਇਲਾਜ ਲਈ ਭੇਜਿਆ ਗਿਆ ਹੈ। ਝਗੜਾ ਕਰਨ ਵਾਲੇ ਹਵਾਲਾਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਥਾਣਾ ਸਿਟੀ ਗੁਰਦਾਸਪੁਰ ਨੂੰ ਲਿਖਤੀ ਸ਼ਿਕਾਇਤ ਭੇਜ ਦਿੱਤੀ ਗਈ ਹੈ।
  Published by:Gurwinder Singh
  First published:

  Tags: Bathinda Central Jail, Crime news, Jail

  ਅਗਲੀ ਖਬਰ