ਬਠਿੰਡਾ ਕੇਂਦਰੀ ਜੇਲ੍ਹ 'ਚ ਦੋ ਗੈਂਗਸਟਰਾਂ ਨੇ ਜੇਲ੍ਹ ਵਾਰਡਨ ਨਾਲ ਕੁੱਟਮਾਰ ਕੀਤੀ। ਜੇਲ੍ਹ ਦੇ ਇੱਕ ਅਧਿਕਾਰੀ ਨਾਲ ਵੀ ਧੱਕਾਮੁੱਕੀ ਕੀਤੀ। ਇਨ੍ਹਾਂ ਦੋ ਗੈਂਗਸਟਰਾਂ ਦੇ ਨਾਂ ਰਾਜਵੀਰ ਸਿੰਘ ਅਤੇ ਗੁਰਦੀਪ ਸਿੰਘ ਹਨ। ਦੋ ਦਿਨ ਪਹਿਲਾਂ ਗੈਂਗਸਟਰ ਰਾਜਵੀਰ ਤੋਂ ਮੋਬਾਈਲ ਤੇ ਸਿਮ ਕਾਰਡ ਬਰਾਮਦ ਹੋਏ ਸੀ। ਕੈਂਟ ਪੁਲਿਸ ਥਾਣੇ ਵਿੱਚ ਕੇਸ ਦਰਜ ਹੈ।
ਸੁਰੱਖਿਆ ਨਾਕੇ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਦੌਰਾਨ ਦੋਵਾਂ ਗੈਂਗਸਟਰਾਂ ਨੇ ਜੇਲ੍ਹ ਅਧਿਕਾਰੀਆਂ ਦੀ ਕੁੱਟਮਾਰ ਕੀਤੀ ਅਤੇ ਧਮਕੀਆਂ ਦਿੱਤੀਆਂ।
ਇਸ ਪੂਰੇ ਮਾਮਲੇ ਵਿੱਚ ਜਾਣਕਾਰੀ ਦਿੰਦਿਆਂ ਬਠਿੰਡਾ ਦੇ ਐਸਐਸਪੀ ਨੇ ਦੱਸਿਆ ਕਿ ਜੇਲ੍ਹ ਵਿੱਚ ਬੰਦ ਦੋ ਗੈਂਗਸਟਰਾਂ ਵੱਲੋਂ ਜੇਲ੍ਹ ਵਾਰਡਨ ਦੀ ਕੁੱਟਮਾਰ ਕੀਤੀ ਗਈ। ਉਹ ਸੁਰੱਖਿਆ ਨਾਕੇ ਤੋਂ ਬਾਹਰ ਨਿਕਲਣ ਦੀ ਯੋਜਨਾ ਬਣਾ ਰਹੇ ਸਨ ਤਾਂ ਮੌਕੇ 'ਤੇ ਮੌਜੂਦ ਅਧਿਕਾਰੀਆਂ ਨਾਲ ਹੱਥੋਪਾਈ ਹੋ ਗਈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਗਈ ਹੈ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bathinda Central Jail, Gangsters