ਪਟਿਆਲਾ ’ਚ ਦੋ ਹਾਕੀ ਖਿਡਾਰੀਆਂ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਤੋਂ ਬਾਅਦ ਮੁਲਜ਼ਮ ਫਰਾਰ ਦੱਸੇ ਜਾ ਰਹੇ ਹਨ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲ਼ੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਦੇ ਲਗਾਤਾਰ ਬਦਮਾਸ਼ਾਂ ਦੇ ਹੌਂਸਲੇ ਲਗਾਤਾਰ ਵਧਦੇ ਜਾ ਰਹੇ ਹਨ ਇਸ ਤਰ੍ਹਾਂ ਦਾ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਦੋ ਹਾਕੀ ਖਿਡਾਰੀਆਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਦੇ ਅਨੁਸਾਰ ਦੋ ਧਿਰਾਂ ਵਿਚਾਲੇ ਝਗੜਾ ਹੋਇਆ ਸੀ ਇਸ ਤੋਂ ਬਾਅਦ ਬਿਜਲੀ ਬੋਰਡ ਦੇ ਦੋ ਹਾਕੀ ਖਿਡਾਰੀਆਂ ਨੂੰ ਗੋਲੀ ਨਾਲ ਭੁੰਨ ਦਿੱਤਾ ਗਿਆ ਜਿਸ ਕਾਰਨ ਦੋਵੇ ਹਾਕੀ ਖਿਡਾਰੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਖਿਡਾਰੀਆਂ ਦੀ ਪਹਿਚਾਣ ਅਮਰੀਕ ਸਿੰਘ ਅਤੇ ਸਿਮਰਜੀਤ ਸਿੰਘ ਵਜੋਂ ਹੋਈ ਹੈ।
ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ’ਚ ਲੈ ਲਿਆ ਹੈ ਤੇ ਫਰਾਰ ਮੁਲਜ਼ਮਾ ਦੀ ਭਾਲ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।