ਚੰਡੀਗੜ੍ਹ : ਪੰਜਾਬੀ ਗਾਇਕ ਤੇ ਕਾਂਗਰਸ ਆਗੂ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ। ਪੁਲਿਸ ਨੇ ਵਿਕਾਸ ਬਿਸ਼ਨੋਈ ਤੇ ਖਾਨ ਨਾਂਅ ਦੇ ਸ਼ਖਸ ਦੀ ਗ੍ਰਿਫ਼ਤਾਰੀ ਕੀਤੀ ਹੈ। ਦੋਵੇਂ ਸ਼ਖਸ ਫਾਜ਼ਿਲਕਾ ਦੇ ਰਹਿਣ ਵਾਲੇ ਹਨ। ਮਨਪ੍ਰੀਤ ਮੰਨਾ ਤੇ ਸਵਰਾਜ ਤੋਂ ਪੁੱਛਗਿੱਛ ਮਗਰੋਂ ਗ੍ਰਿਫ਼ਤਾਰੀ ਹੋਈ ਹੈ। ਪੁਲਿਸ ਮੰਨਾ ਤੇ ਸਵਰਾਜ ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਆਈ ਹੈ। ਇਸ ਤੋਂ ਪਹਿਲਾਂ ਦੇਹਰਾਦੂਨ ਤੋਂ ਮਨਪ੍ਰੀਤ ਭਾਊ ਦੀ ਗ੍ਰਿਫ਼ਤਾਰੀ ਹੋਈ ਹੈ।
ਦੇਰ ਰਾਤ ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਵਿੱਚ ਵਿਕਾਸ ਬਿਸ਼ਨੋਈ ਅਤੇ ਖਾਨ ਨਾਮ ਦੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਮਨਪ੍ਰੀਤ ਸਿੰਘ ਭਾਊ ਨੂੰ ਦੇਹਰਾਦੂਨ ਤੋਂ ਗ੍ਰਿਫਤਾਰ ਕੀਤਾ ਸੀ, ਜਦਕਿ ਮਨਪ੍ਰੀਤ ਸਿੰਘ ਮੰਨਾ ਅਤੇ ਸਵਰਾਜ ਸਿੰਘ ਨੂੰ ਬਠਿੰਡਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਹੁਣ ਫਿਰੋਜ਼ਪੁਰ ਜ਼ਿਲੇ ਤੋਂ ਲਿਆਂਦਾ ਗਿਆ ਸੀ। ਜਿਨ੍ਹਾਂ ਦਾ ਪੁਲਿਸ ਰਿਮਾਂਡ ਚੱਲ ਰਿਹਾ ਹੈ। ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੋ ਸਕਦਾ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੁਰਗੇ ਤੋਂ ਮੋਬਾਈਲ ਬਰਾਮਦ
ਗੈਂਗਸਟਰ ਲਾਰੈਂਸ ਬਿਸ਼ਨੋਈ(Gangster Lawrence Bishnoi) ਦੇ ਗੁਰਗੇ ਤੋਂ ਮੋਬਾਈਲ ਮਿਲਿਆ ਹੈ। ਬੁੜੈਲ ਜੇਲ੍ਹ 'ਚ ਬੰਦ ਮਨਜੀਤ ਤੋਂ ਮੋਬਾਈਲ ਬਰਾਮਦ ਕੀਤਾ ਗਿਆ ਹੈ। ਮਨਜੀਤ ਸੋਨੂੰ ਸ਼ਾਹ ਕਤਲ ਮਾਮਲੇ 'ਚ ਜੇਲ੍ਹ 'ਚ ਬੰਦ ਹੈ। ਮੋਬਾਈਲ ਅੰਡਰਵੀਅਰ 'ਚ ਲੁਕੋ ਕੇ ਰੱਖਿਆ ਸੀ। ਮੁਲਜ਼ਮ ਤੋਂ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਸਿੱਧੂ ਮੂਸੇਵਾਲਾ ਦੀ ਛਾਤੀ 'ਚ ਗੋਲੀ ਲੱਗਣ ਨਾਲ ਹੋਈ ਸੀ ਮੌਤ
ਸਿੱਧੂ ਮੂਸੇਵਾਲਾ ਦੇ ਕਤਲ 'ਤੇ ਸਭ ਤੋਂ ਵੱਡਾ ਖੁਲਾਸਾ ਹੋਇਆ ਹੈ।ਮੂਸੇਵਾਲਾ ਦੀ ਮੌਤ 15 ਮਿੰਟ 'ਚ ਹੋ ਗਈ ਸੀ। ਹਮਲੇ ਤੋਂ ਬਾਅਦ 15 ਮਿੰਟਾਂ 'ਚ ਹੋ ਗਈ ਸੀ ਮੌਤ। ਪੋਸਟ ਮਾਰਟਮ ਦੀ ਰਿਪੋਰਟ ਚ ਹੋਇਆ ਖੁਲਾਸਾ। ਮੂਸੇਵਾਲਾ ਦੇ ਸਰੀਰ 'ਤੇ 19 ਜ਼ਖਮ ਸਨ। ਪੋਸਟ ਮਾਰਟਮ ਦੀ ਰਿਪੋਰਟ ਚ ਖੁਲਾਸਾ ਹੋਇਆ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime news, Punjabi singer, Sidhu Moosewala