Home /News /punjab /

ਬਠਿੰਡਾ ਸ਼ਹਿਰ 'ਚ ਲਗਭਗ 89 ਕਰੋੜ ਦੀ ਲਾਗਤ ਨਾਲ ਬਣਾਏ ਜਾਣਗੇ ਦੋ ਰੇਲਵੇ ਓਵਰ ਬ੍ਰਿਜ : ਹਰਭਜਨ ਸਿੰਘ ਈ.ਟੀ.ਓ.

ਬਠਿੰਡਾ ਸ਼ਹਿਰ 'ਚ ਲਗਭਗ 89 ਕਰੋੜ ਦੀ ਲਾਗਤ ਨਾਲ ਬਣਾਏ ਜਾਣਗੇ ਦੋ ਰੇਲਵੇ ਓਵਰ ਬ੍ਰਿਜ : ਹਰਭਜਨ ਸਿੰਘ ਈ.ਟੀ.ਓ.

88.94 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣਗੇ ਦੋ ਰੇਲਵੇ ਓਵਰ ਬ੍ਰਿਜ

88.94 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣਗੇ ਦੋ ਰੇਲਵੇ ਓਵਰ ਬ੍ਰਿਜ

ਪੰਜਾਬ ਵਿਧਾਨਸਭਾ ਦੇ ਸੱਦੇ ਗਏ ਇਜਲਾਸ ਦੌਰਾਨ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਪੁੱਛੇ ਗਏ ਦਾ ਜਵਾਬ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਬਠਿੰਡਾ ਦੇ ਜਨਤਾ ਨਗਰ ਵਿੱਚ ਬਣਾਏ ਜਾਣ ਵਾਲੇ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ’ਤੇ 50.86 ਕਰੋੜ ਰੁਪਏ ਖਰਚ ਕੀਤੇ ਜਾਣਗੇ । ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਸ ਓਵਰ ਬ੍ਰਿਜ ਦਾ ਕੰਮ ਸਾਲ 2023-24 ਦੇ ਬਜਟ ਦੇ ਮੁਤਾਬਕ ਸ਼ੁਰੂ ਕਰ ਕੇ 3 ਸਾਲਾਂ ਦੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ।

ਹੋਰ ਪੜ੍ਹੋ ...
  • Last Updated :
  • Share this:

ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ । ਉਨ੍ਹਾਂ ਨੇ ਦੱਸਿਆ ਕਿ ਬਠਿੰਡਾ ਸ਼ਹਿਰ ਦੇ ਅੰਦਰ ਆਵਾਜਾਈ ਨੂੰ ਹੋਰ ਵਧੀਆ ਅਤੇ ਸੁਚਾਰੂ ਬਣਾਉਣ ਲਈ 88.94 ਕਰੋੜ ਰੁਪਏ ਦੀ ਲਾਗਤ ਦੇ ਨਾਲ ਦੋ ਰੇਲਵੇ ਓਵਰ ਬ੍ਰਿਜ ਬਣਾਏ ਜਾਣਗੇ ।

ਪੰਜਾਬ ਵਿਧਾਨਸਭਾ ਦੇ ਸੱਦੇ ਗਏ ਇਜਲਾਸ ਦੌਰਾਨ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਪੁੱਛੇ ਗਏ ਦਾ ਜਵਾਬ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਬਠਿੰਡਾ ਦੇ ਜਨਤਾ ਨਗਰ ਵਿੱਚ ਬਣਾਏ ਜਾਣ ਵਾਲੇ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ’ਤੇ 50.86 ਕਰੋੜ ਰੁਪਏ ਖਰਚ ਕੀਤੇ ਜਾਣਗੇ । ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਸ ਓਵਰ ਬ੍ਰਿਜ ਦਾ ਕੰਮ ਸਾਲ 2023-24 ਦੇ ਬਜਟ ਦੇ ਮੁਤਾਬਕ ਸ਼ੁਰੂ ਕਰ ਕੇ 3 ਸਾਲਾਂ ਦੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ।

ਮੁਲਤਾਨੀਆ ਬ੍ਰਿਜ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਇਸ ਬ੍ਰਿਜ ਦੇ ਪ੍ਰਸਤਾਵ ਦੀ ਜਾਂਚ-ਪੜਤਾਲ ਲਈ 3 ਨਿਗਰਾਨ ਇੰਜੀਨੀਅਰਾਂ ਦੀ ਕਮੇਟੀ ਬਣਾਈ ਗਈ ਸੀ । ਜਿਸ ਦੀ ਰਿਪੋਰਟ ਮਿਲਣ ਦੇ ਬਾਅਦ ਇਹ ਪ੍ਰਾਜੈਕਟ ਸਰਕਾਰ ਦੇ ਵਿਚਾਰ ਅਧੀਨ ਹੈ । ਉਨ੍ਹਾਂ ਨੇ ਦੱਸਿਆ ਕਿ ਜਲਦ ਹੀ ਇਸ ਓਵਰ ਬ੍ਰਿਜ ਦਾ ਨਿਰਮਾਣ ਸ਼ੁਰੂ ਕੀਤਾ ਜਾਵੇਗਾ । ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਸ ਬ੍ਰਿਜ ’ਤੇ 38.08 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਹ 3 ਸਾਲ ਦੇ ਨਿਰਧਾਰਤ ਸਮੇਂ ਦੇ ਵਿੱਚ ਬਣਾ ਦਿੱਤਾ ਜਾਵੇਗਾ ।

ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਅੱਗੇ ਦੱਸਿਆ ਕਿ ਇਨ੍ਹਾਂ ਪੁਲਾਂ ਦੇ ਨਿਰਮਾਣ ਦੇ ਦੌਰਾਨ ਆਵਾਜਾਈ ਨੂੰ ਨਿਰਵਿਘਨ ਜਾਰੀ ਰੱਖਣ ਦੇ ਲਈ ਆਵਾਜਾਈ ਨੂੰ ਅਮਰਪੁਰਾ ਬਸਤੀ ਅਤੇ ਬਠਿੰਡਾ ਬਾਦਲ ਘੁੱਦਾ ਰੋਡ ’ਤੇ ਬਣੇ ਰੇਲਵੇ ਬ੍ਰਿਜਾਂ ਦੇ ਸਹਿਯੋਗ ਨਾਲ ਚੱਲਦਾ ਰੱਖਿਆ ਜਾਵੇਗਾ ।

Published by:Shiv Kumar
First published:

Tags: Harbhajan Singh ETO, Punjab government, Punjab vidhan sabha, Railway over bridge