• Home
  • »
  • News
  • »
  • punjab
  • »
  • TWO TEENAGERS HEALTH DETERIORATED DUE TO DRUG OVERDOSE HOSPITALIZED

ਨਸ਼ੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਸਿਹਤ ਵਿਗੜੀ, ਹਸਪਤਾਲ ਦਾਖਲ ਕਰਵਾਇਆ

ਨਸ਼ੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਸਿਹਤ ਵਿਗੜੀ, ਹਸਪਤਾਲ ਦਾਖਲ ਕਰਵਾਇਆ (ਸੰਕੇਤਕ ਫੋਟੋ)

  • Share this:
    ਮੋਗਾ : ਨਸ਼ੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ।

    ਪਿੰਡ ਭਿੰਡਰ ਕਲਾਂ ਦਾ ਵੀਰ ਸਿੰਘ ਅਤੇ ਬੁੱਘੀਪੁਰਾ ਦਾ ਸਤਨਾਮ ਸਿੰਘ ਦੀ ਚਿੱਟੇ ਦਾ ਟੀਕਾ ਲਗਵਾਉਣ ਤੋਂ ਬਾਅਦ ਸਿਹਤ ਖਰਾਬ ਹੋ ਗਈ ਹੈ, ਜਿਸ ਕਾਰਨ ਉਨ੍ਹਾਂ ਨੂੰ 108 ਐਂਬੂਲੈਂਸ ਰਾਹੀਂ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

    ਵੀਰ ਸਿੰਘ ਦੇ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਲੜਕਾ ਪਿਛਲੇ ਪੰਜ ਸਾਲਾਂ ਤੋਂ ਨਸ਼ੇ ਦਾ ਆਦੀ ਹੈ ਅਤੇ ਉਨ੍ਹਾਂ ਦੇ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕਦਾ ਹੈ।

    ਦੱਸ ਦਈਏ ਕਿ ਪਿਛਲੇ ਕੁਝ ਹਫਤਿਆਂ ਵਿਚ ਪੰਜਾਬ ਵਿਚ ਨਸ਼ਿਆਂ ਦੀ ਓਵਰਡੋਜ਼ ਕਾਰਨ ਮੌਤਾਂ ਵਿਚ ਇਕਦਮ ਵਾਧਾ ਹੋਇਆ ਹੈ। ਵਿਰੋਧੀ ਧਿਰਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਸ ਮੁੱਦੇ ਉਤੇ ਘੇਰ ਰਹੀਆਂ ਹਨ।

    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹ ਹੈਰਾਨ ਹਨ ਕਿ ਪੰਜਾਬ ਵਿਚ ਕਿਵੇਂ ਕੁਸ਼ਾਸਨ ਚੱਲ ਰਿਹਾ ਹੈ। ਦੋ ਮਹੀਨਿਆਂ ਵਿਚ ਹੀ ਪੰਜਾਬ ਵਿਚ 27 ਕਤਲ ਹੋ ਗਏ ਹਨ, 24 ਕਿਸਾਨਾਂ ਨੇ ਖੁਦਕੁਸ਼ੀਆਂ ਕਰ ਲਈਆਂ ਹਨ ਤੇ 61 ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੇ ਮੂੰਹ ਜਾ ਪਏ ਹਨ।

    ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਨੇ ਦੋ ਮਹੀਨਿਆਂ ਦੇ ਸਮੇਂ ਵਿਚ ਹੀ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ ਤੇ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਢਹਿ ਢੇਰੀ ਹੋ ਗਈ ਹੈ, ਅਤਿਵਾਦੀ ਹਮਲੇ ਹੋ ਰਹੇ ਹਨ ਤੇ ਨਸ਼ੇ ਦੀ ਓਵ ਡੋਜ਼ ਕਾਰਨ ਅਣਗਿਣਤ ਮੌਤਾਂ ਹੋ ਰਹੀਆਂ ਹਨ।
    Published by:Gurwinder Singh
    First published: