ਜਲੰਧਰ ਦੇ ਸੀਆਈਏ ਸਟਾਫ ਦੀ ਪੁਲਿਸ ਨੇ ਗਸ਼ਤ ਦੌਰਾਨ ਐਕਟਿਵਾ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਮੁਖੀ ਇੰਸਪੈਕਟਰ ਸੁਖਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਬੱਲੇ ਬੱਲੇ ਫਾਰਮ ਜਲੰਧਰ ਵੱਲ ਗਸ਼ਤ ਕਰ ਰਹੀ ਸੀ ਕਿ ਇਕ ਐਕਟਿਵਾ ਨੰਬਰ ਪੀਬੀ 08 ਐੱਫਜੀ 8665 'ਤੇ ਆ ਰਹੇ ਦੋ ਨੌਜਵਾਨਾਂ ਨੇ ਜਦ ਪੁਲਿਸ ਪਾਰਟੀ ਨੂੰ ਦੇਖਿਆ ਤਾਂ ਉਨ੍ਹਾਂ ਨੇ ਇਕਦਮ ਆਪਣੀ ਐਕਟਿਵਾ ਪਿੱਛੇ ਮੋੜ ਲਈ। ਸ਼ੱਕ ਪੈਣ 'ਤੇ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਰੋਕ ਕੇ ਜਦ ਤਾਲਾਸ਼ੀ ਲਈ ਤਾਂ ਉਨ੍ਹਾਂ ਦੀ ਜੇਬ 'ਚੋਂ 110 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲਿਸ ਨੇ ਦੋਵਾਂ ਨੌਜਵਾਨਾਂ ਰੋਹਿਤ ਕਟਾਰੀਆ ਵਾਸੀ ਰੇਰੂ ਪਿੰਡ ਅਤੇ ਰੋਨੀਤ ਕੌਸ਼ਲ ਵਾਸੀ ਹਰਗੋਬਿੰਦ ਨਗਰ ਨੂੰ ਗਿ੍ਫ਼ਤਾਰ ਕਰ ਲਿਆ। ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਅਗਲੇਰੀ ਕਾਰਵਾਈ ਜਾਰੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।