
ਜਲੰਧਰ 'ਚ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ
ਅਣਪਛਾਤੇ ਵਾਹਨ ਨੇ ਜਲੰਧਰ ਅੰਮ੍ਰਿਤਸਰ ਹਾਈਵੇ 'ਤੇ ਮੋਟਰਸਾਈਕਲ ਨੂੰ ਟੱਕਰ ਮਾਰੀ। ਇਸ ਦੁਰਘਟਨਾ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਦਿੱਤੀ। ਮ੍ਰਿਤਕਾਂ ਦੀ ਪਛਾਣ ਅਭਿਸ਼ੇਕ ਅਤੇ ਅਰਜੁਨ ਵਜੋਂ ਹੋਈ ਹੈ। ਦੋਵੇਂ ਮ੍ਰਿਤਕ ਲਾਮਾ ਪਿੰਡ ਚੌਕ ਸਥਿਤ ਕਮਲ ਗ੍ਰੈਂਡ ਹੋਟਲ ਵਿੱਚ ਕੰਮ ਕਰਦੇ ਹਨ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸਪਲੈਂਡਰ ਮੋਟਰਸਾਈਕਲ 'ਤੇ ਰਾਮਾ ਮੰਡੀ ਤੋਂ ਲਾਂਮਾ ਪਿੰਡ ਚੌਕ ਵੱਲ ਜਾ ਰਹੇ ਸਨ। ਇਸ ਦੌਰਾਨ ਜਿਵੇਂ ਹੀ ਉਹ ਪੀਏਪੀ ਫਲਾਈਓਵਰ ਦੇ ਕੋਲ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਦੋਵੇਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਲੋਕਾਂ ਵੱਲੋਂ ਪੁਲਿਸ ਨੂੰ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ। ਪੁਲਿਸ ਨੇ ਮ੍ਰਿਤਕਾਂ ਦੀ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਸੜਕ ਉੱਤੇ ਲੰਬਾ ਜਾਮ ਲੱਗ ਗਿਆ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।